8 ਵਿਅਕਤੀਆਂ ਦੀ ਹੋਈ ਮੌਤ, 22 ਜ਼ਖ਼ਮੀ
ਭਾਰਤੀ ਫੌਜ ਨੇ ਵੀ ਪਾਕਿ ਦੇ ਦੋ ਸੈਨਿਕਾਂ ਨੂੰ ਮਾਰ ਮੁਕਾਇਆ
ਜੰਮੂ/ਬਿਊਰੋ ਨਿਊਜ਼
ਕਸ਼ਮੀਰ ਨਾਲ ਲੱਗਦੀ ਭਾਰਤ-ਪਾਕਿ ਸਰਹੱਦ ‘ਤੇ ਗੋਲੀਬਾਰੀ ਦਾ ਖਮਿਆਜ਼ਾ ਆਮ ਲੋਕਾਂ ਨੂੰ ਵੀ ਭੁਗਤਣਾ ਪੈ ਰਿਹਾ ਹੈ। ਪਾਕਿਸਤਾਨ ਵੱਲੋਂ ਸਾਂਬਾ, ਅਰਨੀਆ ਤੇ ਨੌਸ਼ਹਿਰਾ ਸੈਕਟਰਾਂ ਵਿੱਚ ਅੰਨ੍ਹੇਵਾਰ ਫਾਇਰਿੰਗ ਕੀਤੀ ਗਈ।
ਇਸ ਫਾਇਰਿੰਗ ਵਿੱਚ ਦੋ ਬੱਚਿਆਂ ਸਮੇਤ ਅੱਠ ਵਿਅਕਤੀਆਂ ਦੀ ਮੌਤ ਹੋ ਗਈ ਜਦੋਂਕਿ 22 ਵਿਅਕਤੀ ਜ਼ਖ਼ਮੀ ਹੋ ਗਏ। ਦੂਜੇ ਪਾਸੇ ਭਾਰਤੀ ਫੌਜ ਨੇ ਵੀ ਪਾਕਿ ਦੇ ਦੋ ਸੈਨਿਕਾਂ ਨੂੰ ਮਾਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਭਾਰਤ ਵੱਲੋਂ ਮਕਬੂਜ਼ਾ ਕਸ਼ਮੀਰ ਵਿੱਚ ਸਰਜੀਕਲ ਸਟਰਾਈਕ ਤੋਂ ਬਾਅਦ ਸਰਹੱਦ ‘ਤੇ 63 ਵਾਰ ਗੋਲੀਬੰਦੀ ਦੀ ਉਲੰਘਣਾ ਹੋਈ ਹੈ। ਸਾਂਬਾ ਸੈਕਟਰ ਦੇ ਰਾਮਗੜ੍ਹ ਵਿੱਚ ਆਖਰੀ ਖਬਰਾਂ ਮਿਲਣ ਤੱਕ ਫਾਇਰਿੰਗ ਜਾਰੀ ਸੀ। ਨੌਸ਼ਹਿਰਾ ਸੈਕਟਰ ਵਿੱਚ ਸਵੇਰੇ 5.30 ਤੋਂ 7 ਵਜੇ ਤੱਕ ਫਾਇਰਿੰਗ ਹੋਈ।ਇਸ ਫਾਇਰਿੰਗ ਦੌਰਾਨ ਆਮ ਲੋਕ ਜ਼ਖ਼ਮੀ ਹੋ ਗਏ। ਇਸ ਫਾਇਰਿੰਗ ਵਿੱਚ ਭਾਰਤ ਦੀਆਂ ਫੌਜੀ ਚੌਕੀਆਂ ਤੇ ਪਿੰਡਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
ਦੂਜੇ ਪਾਸੇ ਭਾਰਤ ਵੱਲੋਂ ਵੀ ਪਕਿਸਤਾਨੀ ਗੋਲੀਬਾਰੀ ਦਾ ਮੂੰਹ-ਤੋੜ ਜਵਾਬ ਦਿੱਤਾ ਜਾ ਰਿਹਾ ਹੈ। ਬੀ.ਐੱਸ.ਐੱਫ ਨੇ ਪਾਕਿਸਤਾਨ ਦੀਆਂ 14 ਚੌਂਕੀਆਂ ਤਬਾਹ ਕਰ ਦਿੱਤੀਆਂ ਹਨ।
Check Also
ਨਾਗੇਸ਼ਵਰ ਰਾਓ ਹੋਣਗੇ ਪੰਜਾਬ ਵਿਜੀਲੈਂਸ ਬਿਊਰੋ ਦੇ ਨਵੇਂ ਮੁਖੀ
ਆਈਪੀਐਸ ਵਰਿੰਦਰ ਕੁਮਾਰ ਨੂੰ ਅਹੁਦੇ ਤੋਂ ਹਟਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਅੱਜ ਵੱਡਾ ਪ੍ਰਸ਼ਾਸਨਿਕ …