-4.7 C
Toronto
Wednesday, December 3, 2025
spot_img
Homeਪੰਜਾਬਪੰਜਾਬ ਵਿੱਚ ਠੰਡ ਦਾ ਪ੍ਰਕੋਪ ਲਗਾਤਾਰ ਜਾਰੀ

ਪੰਜਾਬ ਵਿੱਚ ਠੰਡ ਦਾ ਪ੍ਰਕੋਪ ਲਗਾਤਾਰ ਜਾਰੀ

ਮੌਸਮ ਵਿਭਾਗ ਵੱਲੋਂ 7 ਜਨਵਰੀ ਤੱਕ ਸੀਤ ਲਹਿਰ ਤੇ ਸੰਘਣੀ ਧੁੰਦ ਪੈਣ ਦੀ ਪੇਸ਼ੀਨਗੋਈ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਤੇ ਹਰਿਆਣਾ ਵਿੱਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਠੰਡ ਦਾ ਪ੍ਰਕੋਪ ਜਾਰੀ ਹੈ ਅਤੇ ਇਸ ਠੰਡ ਨੇ ਪਿਛਲੇ 20 ਸਾਲਾਂ ਦੇ ਰਿਕਾਰਡ ਤੋੜ ਦਿੱਤੇ ਹਨ। ਦੋਵਾਂ ਸੂਬਿਆਂ ਵਿੱਚ ਸੰਘਣੀ ਧੁੰਦ ਪੈ ਰਹੀ ਹੈ ਤੇ ਸੀਤ ਲਹਿਰ ਦਾ ਕਹਿਰ ਜਾਰੀ ਹੈ, ਜਿਸ ਨੇ ਆਮ ਜਨਜੀਵਨ ਨੂੰ ਪ੍ਰਭਾਵਿਤ ਕੀਤਾ। ਇਸ ਦੇ ਨਾਲ ਹੀ ਸੰਘਣੀ ਧੁੰਦ ਕਰਕੇ ਵਿਜੀਬਿਲਟੀ ਆਮ ਦੇ ਮੁਕਾਬਲੇ ਬਹੁਤ ਘੱਟ ਰਹੀ ਹੈ, ਜਿਸ ਕਰਕੇ ਲੋਕਾਂ ਨੂੰ ਵਾਹਨ ਚਲਾਉਣ ਸਮੇਂ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਹੈ। ਮੌਸਮ ਵਿਭਾਗ ਅਨੁਸਾਰ ਇਸ ਸਾਲ ਠੰਡ ਨੇ ਪਿਛਲੇ 20 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਇਸ ਤੋਂ ਪਹਿਲਾਂ ਸਾਲ 2003 ਵਿੱਚ ਅਜਿਹਾ ਮੌਸਮ ਰਿਹਾ ਸੀ, ਜਦੋਂ ਸੂਬੇ ਦੇ ਅੱਧਾ ਦਰਜਨ ਤੋਂ ਵੱਧ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 8 ਤੋਂ 11 ਡਿਗਰੀ ਸੈਲਸੀਅਸ ਵਿਚਾਲੇ ਦਰਜ ਕੀਤਾ ਗਿਆ ਸੀ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਨਵੇਂ ਸਾਲ 2023 ਦੇ ਪਹਿਲੇ ਹਫ਼ਤੇ ’ਚ ਸੂਬੇ ਦੇ ਅੱਧਾ ਦਰਜਨ ਜ਼ਿਲ੍ਹਿਆਂ ’ਚ ਤਾਪਮਾਨ 11 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਇਸ ਗੱਲ ਦੀ ਪੁਸ਼ਟੀ ਭਾਰਤੀ ਮੌਸਮ ਵਿਭਾਗ ਦੇ ਡਾਇਰੈਕਟਰ ਮਨਮੋਹਨ ਸਿੰਘ ਨੇ ਕੀਤੀ ਹੈ। ਮੌਸਮ ਵਿਗਿਆਨੀਆਂ ਨੇ ਪੱਛਮੀ ਗੜਬੜੀ ਦੇ ਚਲਦਿਆਂ 7 ਜਨਵਰੀ ਤੱਕ ਦੋਵਾਂ ਸੂਬਿਆਂ ਵਿੱਚ ਸੰਘਣੀ ਧੁੰਦ ਅਤੇ ਸੀਤ ਲਹਿਰਾਂ ਚੱਲਣ ਸਬੰਧੀ ਅਲਰਟ ਜਾਰੀ ਕੀਤਾ ਹੈ।

 

RELATED ARTICLES
POPULAR POSTS