ਸ਼ੋ੍ਰਮਣੀ ਕਮੇਟੀ ਮੈਂਬਰ ਬੋਲੇ : ਮੁੱਖ ਮੰਤਰੀ ਭਗਵੰਤ ਮਾਨ ਮੰਗਣ ਮੁਆਫ਼ੀ
ਅੰਮਿ੍ਰਤਸਰ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੁਰਦੁਆਰਾ ਸਾਹਿਬਾਨਾਂ ਦੀਆਂ ਗੋਲਕਾਂ ਸਬੰਧੀ ਲੰਘੇ ਦਿਨੀਂ ਦਿੱਤੇ ਬਿਆਨ ਦਾ ਮਾਮਲਾ ਹੁਣ ਪੂਰੀ ਤਰ੍ਹਾਂ ਭਖ ਚੁੱਕਿਆ ਹੈ। ਇਸ ਸਬੰਧੀ ਸ਼ੋ੍ਰਮਣੀ ਕਮੇਟੀ ਮੈਂਬਰਾਂ ਵੱਲੋਂ ਅੱਜ ਅੰਮਿ੍ਰਤਸਰ ਦੇ ਡਿਪਟੀ ਕਮਿਸ਼ਨਰ ਨੂੰ ਇਕ ਮੰਗ ਪੱਤਰ ਸੌਂਪਿਆ ਗਿਆ। ਸੌਂਪੇ ਗਏ ਮੰਗ ਪੱਤਰ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿੱਖ ਸੰਗਤਾਂ ਕੋਲੋਂ ਮੁਆਫ਼ੀ ਮੰਗਣ ਲਈ ਕਿਹਾ ਗਿਆ ਹੈ। ਮੁੱਖ ਮੰਤਰੀ ਵੱਲੋਂ ਦਿੱਤੇ ਗਏ ਬਿਆਨ ’ਤੇ ਸ਼ੋ੍ਰਮਣੀ ਕਮੇਟੀ ਮੈਂਬਰਾਂ ਦਾ ਕਹਿਣਾ ਹੈ ਕਿ ਭਗਵੰਤ ਮਾਨ ਦੇ ਬਿਆਨ ਨਾਲ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ, ਜਿਸ ਦੇ ਚਲਦਿਆਂ ਭਗਵੰਤ ਮਾਨ ਆਪਣੇ ਵੱਲੋਂ ਦਿੱਤੇ ਗਏ ਬਿਆਨ ਨੂੰ ਜਲਦੀ ਤੋਂ ਜਲਦੀ ਵਾਪਸ ਲੈਣ ਅਤੇ ਸਿੱਖ ਸੰਗਤਾਂ ਕੋਲੋਂ ਮੁਆਫ਼ੀ ਮੰਗਣ। ਸ਼ੋ੍ਰਮਣੀ ਕਮੇਟੀ ਮੈਂਬਰਾਂ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਸਿੱਖ ਸੰਗਤਾਂ ਕੋਲੋਂ ਮੁਆਫ਼ੀ ਨਹੀਂ ਮੰਗਦੇ ਤਾਂ ਉਨ੍ਹਾਂ ਖਿਲਾਫ਼ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਜਾਵੇਗਾ। ਮੁੱਖ ਮੰਤਰੀ ਖਿਲਾਫ਼ ਅੱਜ ਸਮੂਹ ਜ਼ਿਲ੍ਹਾ ਹੈਡਕੁਆਟਰਾਂ ’ਤੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪ ਕੇ ਮੁਆਫ਼ੀ ਮੰਗਣ ਲਈ ਕਿਹਾ ਗਿਆ ਹੈ। ਧਿਆਨ ਰਹੇ ਕਿ ਲੰਘੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਸੰਗਤਾਂ ਗੁਰੂ ਦੀ ਗੋਲਕ ਵਿਚ ਪੈਸੇ ਨਾ ਪਾਉਣ। ਮੁੱਖ ਮੰਤਰੀ ਦੇ ਇਸ ਬਿਆਨ ਦਾ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਵੀ ਸਮਰਥਨ ਕੀਤਾ ਗਿਆ ਸੀ, ਜਿਸ ਖਿਲਾਫ਼ ਸਿੱਖ ਸੰਗਤਾਂ ਵਿਚ ਰੋਸ ਪਾਇਆ ਜਾ ਰਿਹਾ ਹੈ।
Check Also
ਸੁਖਦੇਵ ਸਿੰਘ ਢੀਂਡਸਾ ਦੇ ਅਗਵਾਈ ਵਿਚ ਵਫ਼ਦ ਨੇ ਕੀਤੀ ਰਾਜਪਾਲ ਨਾਲ ਮੁਲਾਕਾਤ
ਕਿਹਾ : ਗਿ੍ਰਫ਼ਤਾਰ ਕੀਤੇ ਸਿੱਖ ਨੌਜਵਾਨਾਂ ਨੂੰ ਜਲਦੀ ਕੀਤਾ ਜਾਵੇ ਰਿਹਾਅ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ …