’84 ਕਤਲੇਆਮ ਨੂੰ ਭੁੱਲ ਕੇ ਪੰਜਾਬੀ ਸੂਬੇ ਦੇ ਜਸ਼ਨ ਮਨਾਉਣੇ ਮੰਦਭਾਗੇ : ਕੇਜਰੀਵਾਲ
ਅੰਮ੍ਰਿਤਸਰ/ਬਿਊਰੋ ਨਿਊਜ਼
ਅਰਵਿੰਦ ਕੇਜਰੀਵਾਲ ਅੱਜ ਮਾਣਹਾਨੀ ਦੇ ਕੇਸ ਸਬੰਧੀ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਹੋਏ। ਕੇਜਰੀਵਾਲ ਖਿਲਾਫ ਇਹ ਕੇਸ ਪੰਜਾਬ ਦੇ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕੀਤਾ ਹੈ। ਅੱਜ ਅਦਾਲਤਾਂ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਾਮਲੇ ਦੀ ਅਗਲੀ ਸੁਣਵਾਈ 18 ਨਵੰਬਰ ‘ਤੇ ਪਾ ਦਿੱਤੀ ਹੈ। ਜ਼ਿਕਰਯੋਗ ਹੈ ਕਿ ਮਜੀਠੀਏ ਦਾ ਨਾਂ ਨਸ਼ਾ ਤਸਕਰਾਂ ਨਾਲ ਜੋੜਨ ਕਰਕੇ ਉਨ੍ਹਾਂ ਕੇਜਰੀਵਾਲ, ਅਸ਼ੀਸ਼ ਖੇਤਾਨ ਤੇ ਸੰਜੇ ਸਿੰਘ ਖਿਲਾਫ ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ ਸੀ। ਕੇਜਰੀਵਾਲ ਅੱਜ ਅਦਾਲਤ ਵਿੱਚ ਪੇਸ਼ ਹੋਣ ਲਈ ਦਿੱਲੀ ਤੋਂ ਆਏ ਸਨ। ਇਸ ਮੌਕੇ ਉਨ੍ਹਾਂ ਨਾਲ ਵੱਡੀ ਗਿਣਤੀ ਵਿੱਚ ਹਮਾਇਤੀ ਸਨ।
ਇਸੇ ਦੌਰਾਨ ਕੇਜਰੀਵਾਲ ਨੇ ਅਕਾਲੀ-ਭਾਜਪਾ ਸਰਕਾਰ ਵੱਲੋਂ ਪੰਜਾਬੀ ਸੂਬੇ ਦੀ 50ਵੀਂ ਵਰ੍ਹੇਗੰਢ ਮੌਕੇ ਅੰਮ੍ਰਿਤਸਰ ਵਿਖੇ ਕਰਵਾਏ ਰਾਜ ਪੱਧਰੀ ਸਮਾਗਮ ਨੂੰ ਮੰਦਭਾਗਾ ਦੱਸਿਆ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ 84 ਦੇ ਕਤਲੇਆਮ ਨੂੰ ਭੁੱਲ ਕੇ ਅਕਾਲੀ ਸਰਕਾਰ ਵੱਲੋਂ ਪੰਜਾਬੀ ਵਰ੍ਹੇਗੰਢ ਦਾ ਜਸ਼ਨ ਮਨਾਉਣਾ ਬਹੁਤ ਹੀ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਦਿਨ ਹੀ ਦਿੱਲੀ ਵਿਖੇ 84 ਦਾ ਕਤਲੇਆਮ ਸ਼ੁਰੂ ਹੋਇਆ ਸੀ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …