ਮਾਮਲਾ : ’84 ਕਤਲੇਆਮ ਦੇ ਪੀੜਤਾਂ ਨੂੰ ਇਨਸਾਫ ਦਿਵਾਉਣ ਦਾ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਨੇ 84 ਕਤਲੇਆਮ ਦੇ ਮੁੱਦੇ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ‘ਆਪ’ ਦੀ ਪੰਜਾਬ ਲੀਡਰਸ਼ਿਪ ਤਿੰਨ ਨਵੰਬਰ ਨੂੰ ਭੁੱਖ ਹੜਤਾਲ ‘ਤੇ ਬੈਠੇਗੀ। ਮੁਹਾਲੀ ਦੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੂਹਰੇ ਪੂਰੇ ਦਿਨ ਲਈ ਹੜਤਾਲ ਕੀਤੀ ਜਾਏਗੀ। ‘ਆਪ’ ਦੇ ਸਹਿ ਇੰਚਾਰਜ ਜਰਨੈਲ ਸਿੰਘ ਨੇ ਕਿਹਾ ਕਿ 1984 ਕਤਲੇਆਮ ਪੀੜਤਾਂ ਨੂੰ ਹਾਲੇ ਤੱਕ ਇਨਸਾਫ ਨਹੀਂ ਮਿਲਿਆ। ਇਹ ਬੇਹੱਦ ਸ਼ਰਮਨਾਕ ਗੱਲ ਹੈ। ਜਰਨੈਲ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਆਪਣੀ ਐਸ.ਆਈ.ਟੀ. ਤੋਂ 234 ਕੇਸਾਂ ਨੂੰ ਦੁਬਾਰਾ ਤੋਂ ਖੁੱਲ੍ਹਵਾਏ ਤਾਂ ਕਿ ਦੋਸ਼ੀਆਂ ਨੂੰ ਸਜ਼ਾ ਮਿਲ ਸਕੇ।
ਜਰਨੈਲ ਸਿੰਘ ਨੇ ਕਿਹਾ ਕਿ 1984 ਕਤਲੇਆਮ ਪੀੜਤਾਂ ਦੇ ਮੁਆਵਜ਼ੇ ਵਿੱਚ ਅਕਾਲੀ ਦਲ ਨੇ ਘਪਲਾ ਕੀਤਾ ਹੈ, ਉਸ ਦੀ ਵੀ ਸੀ.ਬੀ.ਆਈ. ਜਾਂਚ ਹੋਣੀ ਚਾਹੀਦੀ ਹੈ। ਕੈਪਟਨ ਅਮਰਿੰਦਰ ਸਿੰਘ ਨੂੰ ਸਵਾਲ ਕਰਦਿਆਂ ਜਰਨੈਲ ਸਿੰਘ ਨੇ ਕਿਹਾ ਕਿ ਕੈਪਟਨ ਦੱਸਣ ਜਗਦੀਸ਼ ਟਾਇਟਲਰ ਦੋਸ਼ੀ ਹਨ ਜਾਂ ਨਹੀਂ।
Check Also
ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਅਸਤੀਫਾ
ਹਰਜਿੰਦਰ ਸਿੰਘ ਧਾਮੀ ਤੀਜੀ ਵਾਰ ਬਣੇ ਸਨ ਐਸਜੀਪੀਸੀ ਦੇ ਪ੍ਰਧਾਨ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …