Breaking News
Home / ਪੰਜਾਬ / ਪੰਜਾਬ ਸਰਕਾਰ ਨੇ ‘ਐਨ ਆਰ ਆਈ ਪੰਜਾਬੀਆਂ ਨਾਲ ਮਿਲਣੀ’ ਤਹਿਤ ਕੀਤੇ ਪੰਜ ਪ੍ਰੋਗਰਾਮ

ਪੰਜਾਬ ਸਰਕਾਰ ਨੇ ‘ਐਨ ਆਰ ਆਈ ਪੰਜਾਬੀਆਂ ਨਾਲ ਮਿਲਣੀ’ ਤਹਿਤ ਕੀਤੇ ਪੰਜ ਪ੍ਰੋਗਰਾਮ

ਧਾਲੀਵਾਲ ਨੇ ਕਿਹਾ : ਸੂਬਾ ਸਰਕਾਰ ਨੇ ਪਰਵਾਸੀ ਪੰਜਾਬੀਆਂ ਦੇ ਮਾਮਲਿਆਂ ਨੂੰ ਹੱਲ ਕਰਨ ਲਈ ਸਾਰਥਕ ਕਦਮ ਚੁੱਕੇ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਸਾਲ 2022 ਦੌਰਾਨ ਪਰਵਾਸੀ ਪੰਜਾਬੀਆਂ ਦੇ ਵੱਖ-ਵੱਖ ਮਾਮਲਿਆਂ ਨੂੰ ਹੱਲ ਕਰਨ ਲਈ ਸਾਰਥਕ ਕਦਮ ਚੁੱਕੇ ਹਨ। ਜਿਸ ਨਾਲ ਪਰਵਾਸੀ ਪੰਜਾਬੀਆਂ ਨੂੰ ਰਾਹਤ ਮਿਲੀ ਹੈ। ਪੰਜਾਬ ਦੇ ਪਰਵਾਸੀ ਭਾਰਤੀ ਮਾਮਲਿਆਂ ਨਾਲ ਸਬੰਧਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਨ.ਆਰ.ਆਈ. ਪੰਜਾਬੀਆਂ ਦੇ ਮਸਲਿਆਂ ਤੇ ਸ਼ਿਕਾਇਤਾਂ ਨੂੰ ਛੇਤੀ ਅਤੇ ਤਸੱਲੀਬਖਸ਼ ਢੰਗ ਨਾਲ ਹੱਲ ਕਰਨ ਲਈ ਜਲੰਧਰ, ਐਸ.ਏ.ਐਸ. ਨਗਰ, ਲੁਧਿਆਣਾ, ਮੋਗਾ ਅਤੇ ਅੰਮ੍ਰਿਤਸਰ ਵਿਖੇ ਕ੍ਰਮਵਾਰ ‘ਐਨ ਆਰ ਆਈ ਪੰਜਾਬੀਆਂ ਨਾਲ ਮਿਲਣੀ’ ਪ੍ਰੋਗਰਾਮ ਕੀਤੇ ਗਏ। ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਜ਼ਿਲ੍ਹਿਆਂ ਵਿਚ ਪਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਪੀਸੀਐਸ ਲੈਵਲ ਦੇ ਅਧਿਕਾਰੀ ਨੋਡਲ ਅਫਸਰ ਵਜੋਂ ਤਾਇਨਾਤ ਕਰਨ ਦਾ ਫੈਸਲਾ ਵੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਪਰਵਾਸੀ ਪੰਜਾਬੀਆਂ ਦੇ ਸੂਬੇ ਵਿਚਲੇ ਮਸਲਿਆਂ ਨੂੰ ਨਜਿੱਠਣ ਲਈ ਪੂਰੀ ਤਰ੍ਹਾਂ ਗੰਭੀਰ ਹੈ। ਧਾਲੀਵਾਲ ਨੇ ਦੱਸਿਆ ਕਿ ਐਨ ਆਰ ਆਈ ਪੰਜਾਬੀ, ਜੋ ਬਾਹਰਲੇ ਮੁਲਕਾਂ ਦੇ ਨਾਗਰਿਕ ਬਣ ਚੁੱਕੇ ਹਨ, ਉਨ੍ਹਾਂ ਨੂੰ ਪੰਜਾਬ ਵਿਚ ਜ਼ਮੀਨਾਂ ਖਰੀਦਣ ਦਾ ਅਧਿਕਾਰ ਦੇਣ ਲਈ ਕੇਂਦਰ ਕੋਲ ਮੁੱਦਾ ਚੁੱਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਐਨ.ਆਰ.ਆਈਜ਼ ਦੇ 50 ਫੀਸਦੀ ਮਾਮਲੇ ਵਿਆਹਾਂ ਨਾਲ ਅਤੇ 20 ਫੀਸਦੀ ਮਾਮਲੇ ਜ਼ਮੀਨਾਂ ਨਾਲ ਸਬੰਧਤ ਹਨ।

 

Check Also

ਅਕਾਲੀ ਦਲ ਸੁਧਾਰ ਲਹਿਰ ਨੇ ਐਸਜੀਪੀਸੀ ਚੋਣਾਂ ਲਈ ਬੀਬੀ ਜਗੀਰ ਕੌਰ ਨੂੰ ਬਣਾਇਆ ਉਮੀਦਵਾਰ

ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ’ਚ ਸਿਆਸੀ ਦਖਲਅੰਦਾਜ਼ੀ ਨੂੰ ਦੱਸਿਆ ਗਲਤ ਜਲੰਧਰ/ਬਿਊਰੋ ਨਿਊਜ਼ : …