21.4 C
Toronto
Sunday, September 27, 2026
spot_img
Homeਪੰਜਾਬਸਰਕਾਰੀ ਅਤੇ ਨਿੱਜੀ ਅਦਾਰਿਆਂ ਦੇ ਬੋਰਡ ਪੰਜਾਬੀ 'ਚ ਲਗਵਾਉਣ ਸੰਬੰਧੀ ਮੁਹਿੰਮ ਦੀ...

ਸਰਕਾਰੀ ਅਤੇ ਨਿੱਜੀ ਅਦਾਰਿਆਂ ਦੇ ਬੋਰਡ ਪੰਜਾਬੀ ‘ਚ ਲਗਵਾਉਣ ਸੰਬੰਧੀ ਮੁਹਿੰਮ ਦੀ ਜਲੰਧਰ ਤੋਂ ਸ਼ੁਰੂਆਤ

ਸਰਕਾਰੀ ਅਤੇ ਨਿੱਜੀ ਅਦਾਰਿਆਂ ਦੇ ਬੋਰਡ ਪੰਜਾਬੀ ‘ਚ ਲਗਵਾਉਣ ਸੰਬੰਧੀ ਮੁਹਿੰਮ ਦੀ ਜਲੰਧਰ ਤੋਂ ਸ਼ੁਰੂਆਤਮਾਂ ਬੋਲੀ ਨੂੰ ਬਣਦਾ ਮਾਣ-ਸਤਿਕਾਰ ਦਿਵਾਉਣ ਲਈ ਹਰ ਲੋੜੀਂਦਾ ਕਦਮ ਚੁੱਕਿਆ ਜਾਵੇਗਾ : ਮੀਤ ਹੇਅਰ
ਜਲੰਧਰ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵਲੋਂ ਮਾਂ ਬੋਲੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਇੱਥੇ ਸਰਕਾਰੀ ਅਤੇ ਨਿੱਜੀ ਅਦਾਰਿਆਂ ਦੇ ਬੋਰਡ ਪੰਜਾਬੀ ਭਾਸ਼ਾ ‘ਚ ਲਗਵਾਉਣ ਸੰਬੰਧੀ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਮਾਂ ਬੋਲੀ ਨੂੰ ਬਣਦਾ ਮਾਣ-ਸਤਿਕਾਰ ਦਿਵਾਉਣ ਲਈ ਹਰ ਲੋੜੀਂਦਾ ਕਦਮ ਚੁੱਕਿਆ ਜਾਵੇਗਾ। ਪੰਜਾਬ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਪਿਮਸ) ਅਤੇ ਸੁਪਰ ਕਰੀਮਿਕਾ ਸਵੀਟਸ ਦੇ ਨਾਂਵਾਂ ਵਾਲੇ ਬੋਰਡ ਪੰਜਾਬੀ ਭਾਸ਼ਾ ‘ਚ ਲਵਾਉਂਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸੂਬੇ ‘ਚ ਸਰਕਾਰੀ ਤੇ ਨਿੱਜੀ ਅਦਾਰਿਆਂ ਦੇ ਬੋਰਡਾਂ ਉੱਪਰ ਪੰਜਾਬੀ ਭਾਸ਼ਾ ਨੂੰ ਪ੍ਰਮੁੱਖਤਾ ਦੇਣ ਦੇ ਸੱਦੇ ਤਹਿਤ ਇਹ ਬੋਰਡ ਪੰਜਾਬੀ ‘ਚ ਲਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਆਉਂਦੀ 21 ਫਰਵਰੀ ਨੂੰ ਕੌਮਾਂਤਰੀ ਮਾਂ ਬੋਲੀ ਦਿਵਸ ਤੱਕ ਸੂਬੇ ਭਰ ‘ਚ ਪੰਜਾਬੀ ਭਾਸ਼ਾ ਨੂੰ ਤਰਜ਼ੀਹ ਦਿੰਦਾ ਹਰ ਬੋਰਡ ਨਜ਼ਰੀਂ ਪਵੇਗਾ।
ਮੀਤ ਹੇਅਰ ਨੇ ਕਿਹਾ ਕਿ ਹਾਲ ਹੀ ‘ਚ ਭਾਸ਼ਾ ਵਿਭਾਗ ਵਲੋਂ ਮਨਾਏ ਗਏ ‘ਪੰਜਾਬੀ ਮਹੀਨੇ’ ਦੌਰਾਨ ਮੁੱਖ ਮੰਤਰੀ ਵਲੋਂ ਸੂਬੇ ਵਿਚ ਸਾਰੇ ਬੋਰਡਾਂ ‘ਤੇ ਪੰਜਾਬੀ ਭਾਸ਼ਾ ਨੂੰ ਤਰਜੀਹ ਦੇਣ ਦਾ ਐਲਾਨ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਦੂਜੀਆਂ ਭਾਸ਼ਾਵਾਂ ਦਾ ਵੀ ਸਤਿਕਾਰ ਕਰਦੇ ਹੋਏ ਬੋਰਡ ‘ਤੇ ਪੰਜਾਬੀ ਤੋਂ ਬਾਅਦ ਹੋਰ ਕੋਈ ਵੀ ਭਾਸ਼ਾ ਲਿਖੀ ਜਾ ਸਕਦੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਰਮਨ ਅਰੋੜਾ, ਓਲੰਪੀਅਨ ਸੁਰਿੰਦਰ ਸਿੰਘ ਸੋਢੀ, ਉੱਘੇ ਪੱਤਰਕਾਰ ਸਤਨਾਮ ਮਾਣਕ, ਡਾ. ਲਖਵਿੰਦਰ ਸਿੰਘ ਜੌਹਲ, ਦੀਪਕ ਬਾਲੀ, ਦਿਨੇਸ਼ ਢੱਲ ਅਤੇ ਹੋਰ ਅਹਿਮ ਸ਼ਖ਼ਸੀਅਤਾਂ ਹਾਜ਼ਰ ਸਨ।

RELATED ARTICLES
POPULAR POSTS