ਬਠਿੰਡਾ/ਬਿਊਰੋ ਨਿਊਜ਼ : ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਜ਼ੀਰਾ ਸਥਿਤ ਮਾਲਬਰੋਜ਼ ਸ਼ਰਾਬ ਫੈਕਟਰੀ ਵਿਰੁੱਧ ਬਣੇ ਸਾਂਝੇ ਮੋਰਚੇ ਵੱਲੋਂ ਦਿੱਤੇ ਹਰ ਪ੍ਰੋਗਰਾਮ ਅਨੁਸਾਰ ਸੰਘਰਸ਼ ਕਰੇਗੀ। ਉਨ੍ਹਾਂ ਕਿਹਾ ਕਿ ਸਾਂਝੇ ਮੋਰਚੇ ਵੱਲੋਂ ਸ਼ੁੱਧ ਪਾਣੀ, ਹਵਾ ਅਤੇ ਜ਼ਮੀਨ ਤੋਂ ਇਲਾਵਾ ਜ਼ਿੰਦਗੀ ਜਿਊਣ ਦੇ ਹੱਕ ਲੈਣ ਲਈ ਲੜੇ ਜਾ ਰਹੇ ਸੰਘਰਸ਼ ਦੀ ਉਨ੍ਹਾਂ ਦੀ ਯੂਨੀਅਨ ਸ਼ੁਰੂ ਤੋਂ ਹੀ ਹਮਾਇਤ ਕਰਦੀ ਆ ਰਹੀ ਹੈ। ਉਨ੍ਹਾਂ ਆਰੋਪ ਲਾਇਆ ਕਿ ਸਾਂਝੇ ਮੋਰਚੇ ਨਾਲ ਇੱਕ ਮੀਟਿੰਗ ‘ਚ ਪ੍ਰਸ਼ਾਸਨ ਨੇ ਭਰੋਸਾ ਦਿੱਤਾ ਸੀ ਕਿ ਜਾਂਚ ਮੁਕੰਮਲ ਹੋਣ ਤੱਕ ਫੈਕਟਰੀ ਬੰਦ ਰਹੇਗੀ ਪਰ ਦੂਜੇ ਪਾਸੇ ਫੈਕਟਰੀ ਵਿੱਚ ਮੁਲਾਜ਼ਮ ਕੰਮ ਕਰ ਰਹੇ ਹਨ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …