Breaking News
Home / ਪੰਜਾਬ / ਪੰਜਾਬ ਅਤੇ ਹਰਿਆਣਾ ’ਚ ਠੰਢ ਦਾ ਕਹਿਰ ਜਾਰੀ

ਪੰਜਾਬ ਅਤੇ ਹਰਿਆਣਾ ’ਚ ਠੰਢ ਦਾ ਕਹਿਰ ਜਾਰੀ

ਅਗਲੇ ਦੋ ਦਿਨਾਂ ਤੱਕ ਪੰਜਾਬ ਦੇ ਲੋਕਾਂ ਨੂੰ ਸੀਤ ਲਹਿਰ ਤੋਂ ਨਹੀਂ ਮਿਲੇਗੀ ਰਾਹਤ
ਚੰਡੀਗੜ੍ਹ/ਬਿਊਰੋ ਨਿਊਜ਼ : ਹਿਮਾਚਲ ਦੀਆਂ ਪਹਾੜੀਆਂ ’ਤੇ ਹੋਈ ਤਾਜ਼ਾ ਬਰਫਬਾਰੀ ਤੋਂ ਬਾਅਦ ਪੰਜਾਬ ਅਤੇ ਹਰਿਆਣਾ
ਵਿਚ ਅੱਜ ਸ਼ੁੱਕਰਵਾਰ ਨੂੰ ਵੀ ਠੰਢ ਦਾ ਕਹਿਰ ਜਾਰੀ ਰਿਹਾ। ਦੋਵਾਂ ਸੂਬਿਆਂ ਵਿਚ ਘੱਟੋ-ਘੱਟ ਤਾਪਮਾਨ ਆਮ ਨਾਲੋਂ ਘੱਟ ਰਿਹਾ। ਮੌਸਮ ਵਿਭਾਗ ਅਨੁਸਾਰ ਨਾਰਨੌਲ ਹਰਿਆਣਾ ਦਾ ਸਭ ਤੋਂ ਠੰਢਾ ਇਲਾਕਾ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 2.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਉਥੇ ਹੀ ਪੰਜਾਬ ਦੇ ਬਲਾਚੌਰ ਵਿੱਚ ਸਭ ਤੋਂ ਘੱਟ ਤਾਪਮਾਨ 3.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਬਠਿੰਡਾ ਵਿੱਚ 3.6, ਗੁਰਦਾਸਪੁਰ ਵਿੱਚ 3.8 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਦੋਵਾਂ ਸੂਬਿਆਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਦਾ ਘੱਟੋ-ਘੱਟ ਤਾਪਮਾਨ ਪੰਜ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਚੰਡੀਗੜ੍ਹ ਅਨੁਸਾਰ 2 ਦਿਨ ਤੱਕ ਮੌਸਮ ਇਸੇ ਤਰ੍ਹਾਂ ਦਾ ਰਹਿਣ ਦੀ ਸੰਭਾਵਨਾ ਹੈ ਅਤੇ ਇਸ ਸਾਲ ਠੰਡ ਨੇ ਪਿਛਲੇ 20 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਇਸ ਤੋਂ ਪਹਿਲਾਂ ਸਾਲ 2003 ਵਿੱਚ ਅਜਿਹਾ ਮੌਸਮ ਰਿਹਾ ਸੀ, ਜਦੋਂ ਸੂਬੇ ਦੇ ਅੱਧਾ ਦਰਜਨ ਤੋਂ ਵੱਧ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 8 ਤੋਂ 11 ਡਿਗਰੀ ਸੈਲਸੀਅਸ ਵਿਚਾਲੇ ਦਰਜ ਕੀਤਾ ਗਿਆ ਸੀ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਨਵੇਂ ਸਾਲ 2023 ਦੇ ਪਹਿਲੇ ਹਫ਼ਤੇ ’ਚ ਸੂਬੇ ਦੇ ਅੱਧਾ ਦਰਜਨ ਜ਼ਿਲ੍ਹਿਆਂ ’ਚ ਤਾਪਮਾਨ 11 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਇਸ ਗੱਲ ਦੀ ਪੁਸ਼ਟੀ ਭਾਰਤੀ ਮੌਸਮ ਵਿਭਾਗ ਦੇ ਡਾਇਰੈਕਟਰ ਮਨਮੋਹਨ ਸਿੰਘ ਨੇ ਕੀਤੀ ਹੈ। ਮੌਸਮ ਵਿਗਿਆਨੀਆਂ ਨੇ ਪੱਛਮੀ ਗੜਬੜੀ ਦੇ ਚਲਦਿਆਂ 7 ਜਨਵਰੀ ਤੱਕ ਦੋਵਾਂ ਸੂਬਿਆਂ ਵਿੱਚ ਸੰਘਣੀ ਧੁੰਦ ਅਤੇ ਸੀਤ ਲਹਿਰਾਂ ਚੱਲਣ ਸਬੰਧੀ ਅਲਰਟ ਜਾਰੀ ਕੀਤਾ ਹੈ।

Check Also

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ …