20.2 C
Toronto
Tuesday, September 1, 2026
spot_img
Homeਪੰਜਾਬਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ...

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਲਿਖਿਆ ਪੱਤਰ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਲਿਖਿਆ ਪੱਤਰਸਰਨਾ ਭਰਾਵਾਂ ਨੂੰ ਸਿੱਖ ਪੰਥ ’ਚੋਂ ਛੇਕਣ ਦੀ ਕੀਤੀ ਮੰਗ
ਅੰਮਿ੍ਰਤਸਰ/ਬਿਊਰੋ ਨਿਊਜ਼ :ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਇਕ ਪੱਤਰ ਲਿਖ ਕੇ ਸਰਨਾ ਭਰਾਵਾਂ ਨੂੰ ਪੰਥ ’ਚੋਂ ਛੇਕਣ ਦੀ ਮੰਗ ਕੀਤੀ ਹੈ। ਇਸ ਪੱਤਰ ਵਿਚ ਸਰਨਾ ਭਰਾਵਾਂ ’ਤੇ ਪੰਥ ਵਿਰੋਧੀ ਗਤੀਵਿਧੀਆਂ ਕਰਨ ਦੇ ਦੋਸ਼ ਵੀ ਲਗਾਏ ਗਏ ਹਨ। ਇਸ ਤੋਂ ਇਲਾਵਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਰਨਾ ਭਰਾਵਾਂ ’ਤੇ ਸੰਗਤ ਦਾ ਕਰੋੜਾਂ ਰੁਪਇਆ ਖਰਚ ਕਰਨ ਦੇ ਇਲਜ਼ਾਮ ਵੀ ਲੱਗੇ ਹਨ। ਇਨ੍ਹਾਂ ਦੋਸ਼ਾਂ ਵਿਚ ਕਿਹਾ ਗਿਆ ਹੈ ਕਿ ਐਸਜੀਪੀਸੀ ਸੰਗਤ ਦਾ ਪੈਸਾ ਸਰਨਾ ਭਰਾਵਾਂ ’ਤੇ ਖਰਚ ਕਰ ਰਹੀ ਹੈ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਕੀਤੀ ਗਈ ਸ਼ਿਕਇਤ ਵਿਚ ਕਿਹਾ ਗਿਆ ਹੈ ਕਿ ਸਰਨਾ ਭਰਾਵਾਂ ਦੀਆਂ ਸ਼ਰਾਬ ਕੰਪਨੀਆਂ ਵੀ ਹਨ, ਜਿਸ ਦੇ ਚਲਦਿਆਂ ਵੀ ਇਨ੍ਹਾਂ ਨੂੰ ਪੰਥ ਵਿਚੋਂ ਛੇਕਿਆ ਜਾਣਾ ਚਾਹੀਦਾ ਹੈ। ਧਿਆਨ ਰਹੇ ਕਿ ਕੁਝ ਸਮਾਂ ਪਹਿਲਾਂ ਸ਼ੋ੍ਰਮਣੀ ਅਕਾਲੀ ਦਲ ਬਾਦਲ ਅਤੇ ਪਰਮਜੀਤ ਸਿੰਘ ਸਰਨਾ ਨੇ ਹੱਥ ਮਿਲਾ ਲਿਆ ਸੀ। ਇਸ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਰਮਜੀਤ ਸਿੰਘ ਸਰਨਾ ਨੂੰ ਦਿੱਲੀ ਇਕਾਈ ਦਾ ਪ੍ਰਧਾਨ ਵੀ ਨਿਯੁਕਤ ਕੀਤਾ ਸੀ ਅਤੇ ਉਨ੍ਹਾਂ ਨੂੰ ਪੰਥ ਨੂੰ ਪੰਥਕ ਝੰਡੇ ਹੇਠ ਇਕਜੁੱਟ ਕਰਨ ਲਈ ਮੁਹਿੰਮ ਵਿੱਢਣ ਲਈ ਵੀ ਕਿਹਾ ਗਿਆ ਸੀ।

 

RELATED ARTICLES
POPULAR POSTS