14.4 C
Toronto
Sunday, September 14, 2025
spot_img
Homeਭਾਰਤਵਾਟਰ ਵਿਜ਼ਨ ਪ੍ਰੋਗਰਾਮ ਦੌਰਾਨ ਬ੍ਰਹਮ ਸ਼ੰਕਰਾ ਜਿੰਪਾ ਨੇ ਪੰਜਾਬ ’ਚ ਪ੍ਰਦੂਸ਼ਿਤ ਪਾਣੀ...

ਵਾਟਰ ਵਿਜ਼ਨ ਪ੍ਰੋਗਰਾਮ ਦੌਰਾਨ ਬ੍ਰਹਮ ਸ਼ੰਕਰਾ ਜਿੰਪਾ ਨੇ ਪੰਜਾਬ ’ਚ ਪ੍ਰਦੂਸ਼ਿਤ ਪਾਣੀ ਲਈ ਪਾਕਿਸਤਾਨ ਨੂੰ ਦੱਸਿਆ ਜ਼ਿੰਮੇਵਾਰ

ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਸਤਲੁਜ ਨਦੀ ਨੂੰ ਪ੍ਰਦੂਸ਼ਿਤ ਕਰਨ ਦਾ ਦੋਸ਼ ਪੰਜਾਬ ਸਿਰ ਮੜ੍ਹਿਆ
ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੀ ਕੌਮੀ ਰਾਜਧਾਨੀ ਨਵੀਂ ਦਿੱਲੀ ਵਿਖੇ ਵਾਟਰ ਵਿਜ਼ਨ 2047 ਦੇ ਪ੍ਰੋਗਰਾਮ ਦੌਰਾਨ ਰਾਜਨੀਤਿਕ ਖਿੱਚੋਤਾਣ ਹੁੰਦੀ ਹੋਈ ਨਜ਼ਰ ਆਈ। ਇਸ ਪ੍ਰੋਗਰਾਮ ਵਿਚ ਪੰਜਾਬ ਸਰਕਾਰ ਦੇ ਜਲ ਸੰਸਾਧਨ ਅਤੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਨੇ ਵੀ ਹਿੱਸਾ ਲਿਆ। ਮੀਟਿੰਗ ਦੌਰਾਨ ਉਨ੍ਹਾਂ ਨੇ ਪੰਜਾਬ ਵਿਚ ਪ੍ਰਦੂਸ਼ਿਤ ਪਾਣੀ ਲਈ ਪਾਕਿਸਤਾਨ ਨੂੰ ਜ਼ਿੰਮੇਵਾਰ ਠਹਿਰਾਇਆ। ਇਸ ਤੋਂ ਬਾਅਦ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਸਤਲੁਜ ਨਦੀ ਨੂੰ ਪ੍ਰਦੂਸ਼ਿਤ ਕਰਨ ਦਾ ਦੋਸ਼ ਪੰਜਾਬ ਸਿਰ ਮੜ੍ਹਦਿਆਂ ਇਸ ਲਈ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ। ਨਵੀਂ ਦਿੱਲੀ ਵਿਖੇ ਵਾਟਰ ਵਿਜਨ 2047 ਦਾ ਆਯੋਜਨ ਕੀਤਾ ਗਿਆ। ਇਸ ਪੋ੍ਰਗਰਾਮ ’ਚ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ, ਕੇਂਦਰੀ ਰਾਜ ਮੰਤਰੀ ਪ੍ਰਹਲਾਦ ਪਟੇਲ, ਪੰਜਾਬ ਦੇ ਜਲ ਸੰਸਾਧਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਸਮੇਤ ਦੇਸ਼ ਦੇ ਵੱਖ-ਵੱਖ ਰਾਜਾਂ ਦੇ ਜਲ ਸ਼ਕਤੀ, ਜਲ ਸੰਸਾਧਨ ਮੰਤਰੀਆਂ ਨੇ ਸ਼ਿਰਕਤ ਕੀਤੀ। ਇਸ ਪ੍ਰੋਗਰਾਮ ਦੌਰਾਨ ਪਾਣੀ ਦੀ ਸਾਂਭ-ਸੰਭਾਲ ਅਤੇ ਰੀਯੂਜ਼ ਨੂੰ ਲੈ ਕੇ ਅਗਲੇ 25 ਸਾਲ ਦਾ ਪਲਾਨ ਬਣਾਉਣ ’ਤੇ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਪੰਜਾਬ ਦੇ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਬਠਿੰਡਾ ਅਤੇ ਫਾਜ਼ਿਲਕਾ ਸਮੇਤ ਪਾਕਿਸਤਾਨ ਬਾਰਡਰ ਨਾਲ ਲਗਦੇ ਜ਼ਿਲ੍ਹਿਆਂ ’ਚ ਪਾਣੀ ਦੀ ਹਾਲਤ ਬਹੁਤ ਖਰਾਬ ਜਿਸ ਨੂੰ ਸੁਧਾਰਨ ਲਈ ਕੇਂਦਰ ਸਰਕਾਰ ਨੂੰ ਸਹਿਯੋਗ ਕਰਨਾ ਚਾਹੀਦਾ ਹੈ। ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਪਾਕਿਸਤਾਨ ਤੋਂ ਜਿਹੜੀ ਨਦੀ ਆ ਰਹੀ ਹੈ, ਉਸ ਦਾ ਪਾਣੀ ਪ੍ਰਦੂਸ਼ਿਤ ਹੋ ਕੇ ਆ ਰਿਹਾ ਅਤੇ ਇਸ ਮਾਮਲੇ ’ਤੇ ਕੇਂਦਰ ਸਰਕਾਰ ਨੂੰ ਪਾਕਿਸਤਾਨ ਸਰਕਾਰ ਨਾਲ ਗੱਲ ਕਰਨੀ ਚਾਹੀਦਾ ਹੈ ਕਿਉਂਕਿ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ’ਚ ਸਭ ਤੋਂ ਜ਼ਿਆਦਾ ਕੈਂਸਰ ਦੇ ਮਰੀਜ਼ ਹਨ। ਜਿੰਪਾ ਨੇ ਕਿਹਾ ਕਿ ਇਸ ਮੁੱਦੇ ’ਤੇ ਸਾਨੂੰ ਰਾਜਨੀਤੀ ਤੋਂ ਉਪਰ ਉਠ ਕੇ ਕੰਮ ਕਰਨ ਚਾਹੀਦਾ ਹੈ। ਜਿੰਪਾ ਦੇ ਬਿਆਨ ਤੋਂ ਬਾਅਦ ਗਜੇਂਦਰ ਸ਼ੇਖਾਵਤ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਮੈਨੂੰ ਨਹੀਂ ਲਗਦਾ ਕਿ ਪਾਕਿਸਤਾਨ ਤੋਂ ਆਉਣ ਵਾਲੀਆਂ ਨਦੀਆਂ ਸਾਡੇ ਲਈ ਚੁਣੌਤੀ ਹਨ ਅਤੇ ਇਹ ਭੁਗੋਲਿਕ ਵਿਵਸਥਾ ਹੈ ਸਾਡੇ ਲਈ ਵਰਦਾਨ ਹਨ।

 

RELATED ARTICLES
POPULAR POSTS