ਕਿਹਾ : ਪੰਜਾਬ ਸਰਕਾਰ ਨੂੰ ਭਗਵੰਤ ਮਾਨ ਨਹੀਂ-ਕੇਜਰੀਵਾਲ ਅਤੇ ਦਿੱਲੀ ਦੇ ਅਧਿਕਾਰੀ ਰਹੇ ਹਨ ਚਲਾ
ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰਖਵਾਏ ਗਏ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਸਰਕਾਰ ’ਤੇ ਤੰਜ ਕਸਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਹੀਂ ਚਲਾ ਰਹੇ ਬਲਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਦਿੱਲੀ ਦੇ ਅਧਿਕਾਰੀ ਚਲਾ ਰਹੇ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦੇੇ ਹਾਲਾਤ ਇਹ ਬਣ ਚੁੱਕੇ ਹਨ ਕਿ ਲੋਕ ਘਰਾਂ ਵਿਚੋਂ ਨਿਕਲਣ ਤੋਂ ਡਰਨ ਲੱਗੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤ ਨੂੰ ਦੇਖ ਕੇ ਲਗਦਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਕੋਲੋਂ ਸਰਕਾਰ ਨਹੀਂ ਚੱਲ ਰਹੀ ਜਿਸ ਦੇ ਚਲਦਿਆਂ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਅਹੁਦੇ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੀ ਇੰਡਸਟਰੀ ਯੂਪੀ ਅਤੇ ਜੰਮੂ-ਕਸ਼ਮੀਰ ਨੂੰ ਜਾ ਰਹੀ ਹੈ ਕਿਉਂਕਿ ਪੰਜਾਬ ਸਰਕਾਰ ਵੱਲੋਂ ਹਾਲੇ ਤੱਕ ਕੋਈ ਇੰਡਸਟਰੀ ਪਾਲਿਸੀ ਹੀ ਨਹੀਂ ਬਣਾਈ ਗਈ। ਉਨ੍ਹਾਂ ਇਹ ਵੀ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਜਿਹੜੀ ਪਾਲਿਸੀ ਬਣਾਈ ਸੀ ਉਹ ਉਤਰ ਪ੍ਰਦੇਸ਼ ਦੀ ਯੋਗੀ ਸਰਕਾਰ ਵੱਲੋਂ ਲਾਗੂ ਕੀਤੀ ਗਈ ਹੈ, ਜਿਸ ਦੇ ਚਲਦਿਆਂ ਪੰਜਾਬ ਦੀ ਇੰਡਸਟਰੀ ਯੂਪੀ ਵੱਲ ਨੂੰ ਜਾ ਰਹੀ ਹੈ।
Check Also
ਐਸਜੀਪੀਸੀ ਨੇ ਭਾਰਤੀ ਫੌਜ ਦਾ ਬਿਆਨ ਕੀਤਾ ਖਾਰਜ
ਕਿਹਾ : ਗੁਰੂ ਘਰ ’ਤੇ ਹਮਲੇ ਬਾਰੇ ਕੋਈ ਵੀ ਫੌਜ ਸੋਚ ਹੀ ਨਹੀਂ ਸਕਦੀ ਅੰਮਿ੍ਰਤਸਰ/ਬਿਊਰੋ …