ਭਗਵੰਤ ਮਾਨ ਨੇ ਕਿਹਾ, ਕਿਸਾਨ ਖੁਦਕੁਸ਼ੀਆਂ ਦੇ ਆਲਮ ‘ਚ ਸ਼ੋਭਾ ਨਹੀਂ ਦਿੰਦੇ ਸਰਕਾਰੀ ਜਸ਼ਨ
ਚੰਡੀਗੜ੍ਹ/ਬਿਊਰੋ ਨਿਊਜ਼
ਪਟਿਆਲਾ, ਬਠਿੰਡਾ, ਮਾਨਸਾ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਵਿੱਚ ਚਾਰ ਕਿਸਾਨਾਂ ਵੱਲੋਂ ਖੁਦਕੁਸ਼ੀ ਕੀਤੇ ਜਾਣ ਉਤੇ ਆਮ ਆਦਮੀ ਪਾਰਟੀ ਨੇ ਡੂੰਘੇ ਦੁਖ ਦਾ ਪ੍ਰਗਟਾਵਾ ਕੀਤਾ ਹੈ। ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਇਨ੍ਹਾਂ ਖੁਦਕੁਸ਼ੀਆਂ ਉਤੇ ਅਫਸੋਸ ਪ੍ਰਗਟ ਕਰਦਿਆਂ ਕਿਹਾ ਕਿ ਖੁਦ ਨੂੰ ਕਿਸਾਨ ਹਿਤੈਸ਼ੀ ਦੱਸਣ ਵਾਲੇ ਬਾਦਲ ਪਰਿਵਾਰ ਨੂੰ ਅਸਲ ਵਿੱਚ ਕਿਸਾਨਾਂ ਨਾਲ ਕੋਈ ਵਾਸਤਾ ਨਹੀਂ। ઠਕਿਸਾਨਾਂ ਦੀ ਬਾਂਹ ਫੜਨ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਵਿੱਚ ਸੂਬੇ ਦੀ ਗਠਜੋੜ ਸਰਕਾਰ ਪੂਰੀ ਤਰ੍ਹਾਂ ਨਾਲ ਅਸਫਲ ਸਾਬਿਤ ਹੋਈ ਹੈ।
ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਇੱਕ ਪਾਸੇ ਸੂਬੇ ਦੀ ਵਰ੍ਹੇਗੰਢ ਦੇ ਜਸ਼ਨ ਮਨਾਉਣ ਵਿੱਚ ਰੁੱਝੀ ਰਹੀ, ਜਦਕਿ ਦੂਸਰੇ ਪਾਸੇ ਜਿਸ ਸੂਬੇ ਲਈ ਉਹ ਜਸ਼ਨ ਮਨਾ ਰਹੇ ਸਨ, ਉਸ ਸੂਬੇ ਦੇ ਚਾਰ ਕਿਸਾਨ ਖੁਦਕੁਸ਼ੀਆਂ ਕਰ ਗਏ। ਭਗਵੰਤ ਮਾਨ ਨੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ 2017 ਵਿੱਚ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਹੀ ਕਰਜ਼ਾ ਮੁਕਤੀ ਤਿਆਰ ਕੀਤੇ ਐਕਸ਼ਨ ਪਲਾਨ ਉਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਜਾਵੇਗਾ ਅਤੇ 2018 ਤੱਕ ਪੰਜਾਬ ਦੇ ਸਾਰੇ ਕਿਸਾਨਾਂ ਨੂੰ ਕਰਜ ਮੁਕਤ ਕਰ ਦਿੱਤਾ ਜਾਵੇਗਾ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …