Breaking News
Home / ਪੰਜਾਬ / ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚੰਨੀ ਨੂੰ ਹਾਈਕੋਰਟ ਤੋਂ ਰਾਹਤ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚੰਨੀ ਨੂੰ ਹਾਈਕੋਰਟ ਤੋਂ ਰਾਹਤ

ਵਿਧਾਨ ਸਭਾ ਚੋਣਾਂ ਦੌਰਾਨ ਚੋਣ ਜ਼ਾਬਤੇ ਦੀ ਉਲੰਘਣਾ ਦਾ ਮਾਮਲਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਕਾਂਗਰਸੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਿਧਾਨ ਸਭਾ ਚੋਣਾਂ ਮੌਕੇ ਚੋਣ ਜ਼ਾਬਤੇ ਦੀ ਉਲੰਘਣਾ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰਾਹਤ ਦਿੱਤੀ ਹੈ। ਹਾਈਕੋਰਟ ਨੇ ਮਾਨਸਾ ਅਦਾਲਤ ਦੀ ਪ੍ਰੋਸੀਡਿੰਗ ’ਤੇ ਅਗਲੇ ਨਿਰਦੇਸ਼ਾਂ ਤੱਕ ਸਟੇਅ ਲਗਾ ਦਿੱਤੀ ਹੈ। ਚਰਨਜੀਤ ਸਿੰਘ ਚੰਨੀ ਨੇ ਆਉਂਦੀ 12 ਜਨਵਰੀ ਨੂੰ ਮਾਨਸਾ ਦੀ ਅਦਾਲਤ ਵਿਚ ਪੇਸ਼ ਹੋਣਾ ਸੀ। ਮਾਨਸਾ ਅਦਾਲਤ ਨੇ ਸਾਬਕਾ ਮੁੱਖ ਮੰਤਰੀ ਚੰਨੀ ਨੂੰ ਸੰਮਣ ਜਾਰੀ ਕੀਤਾ ਸੀ। ਦੱਸਣਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਚੰਨੀ ਅੱਠ ਮਹੀਨੇ ਵਿਦੇਸ਼ ਵਿਚ ਰਹਿਣ ਤੋਂ ਬਾਅਦ ਪੰਜਾਬ ਵਾਪਸ ਪਰਤੇ ਹਨ। ਦੱਸਿਆ ਜਾ ਰਿਹਾ ਹੈ ਕਿ ਚੰਨੀ ਪੀਐਚਡੀ ਦੀ ਪੜ੍ਹਾਈ ਅਤੇ ਅੱਖਾਂ ਦੇ ਇਲਾਜ ਲਈ ਵਿਦੇਸ਼ ਗਏ ਹੋਏ ਸਨ। ਚੰਨੀ ਨੇ ਵਿਦੇਸ਼ ਤੋਂ ਪਰਤਿਆਂ ਸਭ ਤੋਂ ਪਹਿਲਾਂ ਕਾਂਗਰਸ ਪਾਰਟੀ ਦੀ ਜਨਰਲ ਸਕੱਤਰ ਪਿ੍ਰਅੰਕਾ ਗਾਂਧੀ ਨਾਲ ਮੁਲਾਕਾਤ ਕੀਤੀ ਸੀ। ਇਸ ਤੋਂ ਬਾਅਦ ਚੰਨੀ ਨੇ ਹੋਰ ਸੀਨੀਅਰ ਕਾਂਗਰਸੀ ਆਗੂਆਂ ਨਾਲ ਵੀ ਮੁਲਾਕਾਤਾਂ ਕੀਤੀਆਂ। ਉਧਰ ਦੂਜੇ ਪਾਸੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਚੰਨੀ ’ਤੇ ਬਤੌਰ ਸੀਐਮ ਕਈ ਗਲਤ ਫਾਈਲਾਂ ਪਾਸ ਕਰਨ ਦੇ ਆਰੋਪ ਲਗਾਏ ਹਨ। ਹਾਲਾਂਕਿ ਚੰਨੀ ਨੇ ਵਿਦੇਸ਼ ਵਿਚ ਰਹਿੰਦਿਆਂ ਇਨ੍ਹਾਂ ਆਰੋਪਾਂ ਦਾ ਜਵਾਬ ਦੇ ਦਿੱਤਾ ਸੀ।

 

Check Also

ਕਾਂਗਰਸੀ MP ਜਸਬੀਰ ਸਿੰਘ ਡਿੰਪਾ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਟਿਕਟ ਦੀ ਦਾਅਵੇਦਾਰੀ ਛੱਡੀ

ਕਿਹਾ : ਟਿਕਟ ਮਿਲੇ ਜਾਂ ਨਾ ਮਿਲੇ ਕਾਂਗਰਸ ਪਾਰਟੀ ਵਿਚ ਹੀ ਰਹਾਂਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ …