2.2 C
Toronto
Friday, November 28, 2025
spot_img
Homeਪੰਜਾਬਲਤੀਫਪੁਰਾ ਉਜਾੜੇ ਦਾ ਘੱਟ ਗਿਣਤੀ ਕਮਿਸ਼ਨ ਨੇ ਲਿਆ ਨੋਟਿਸ

ਲਤੀਫਪੁਰਾ ਉਜਾੜੇ ਦਾ ਘੱਟ ਗਿਣਤੀ ਕਮਿਸ਼ਨ ਨੇ ਲਿਆ ਨੋਟਿਸ

ਇਕਬਾਲ ਸਿੰਘ ਲਾਲਪੁਰਾ ਨੇ ਲਤੀਫਪੁਰਾ ਦਾ ਦੌਰਾ ਕਰਕੇ ਪੀੜਤਾਂ ਦੇ ਦੁੱਖੜੇ ਸੁਣੇ
ਜਲੰਧਰ/ਬਿਊਰੋ ਨਿਊਜ਼
ਭਾਰਤ ਦੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਲਤੀਫਪੁਰਾ ਦਾ ਦੌਰਾ ਕਰਕੇ ਪੀੜਤਾਂ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਮੀਡੀਆ ਵਿੱਚ ਆਈਆਂ ਲਤੀਫਪੁਰਾ ਵਿੱਚ ਉਜਾੜੇ ਗਏ ਲੋਕਾਂ ਦੀਆਂ ਰਿਪੋਰਟਾਂ ਬਹੁਤ ਤਕਲੀਫਦੇਹ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਵਜੋਂ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਨੂੰ ਨੋਟਿਸ ਭੇਜ ਕੇ ਰਿਪੋਰਟ ਮੰਗੀ ਸੀ ਪਰ ਪੰਜਾਬ ਸਰਕਾਰ ਨੇ ਹਾਲੇ ਤੱਕ ਉਸ ਦਾ ਜਵਾਬ ਨਹੀਂ ਦਿੱਤਾ। ਇੱਥੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੋਈ ਹੈ। ਉਨ੍ਹਾਂ ਦੱਸਿਆ ਕਿ 1947 ਵਿੱਚ ਪਾਕਿਸਤਾਨ ਤੋਂ ਕੁਝ ਸਿੱਖ ਪਰਿਵਾਰ ਉਜੜ ਕੇ ਇੱਥੇ ਆਏ ਸਨ ਤੇ ਹੁਣ ਉਨ੍ਹਾਂ ਨੂੰ ਇੱਕ ਵਾਰ ਫਿਰ ਉਜਾੜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਲਤੀਫਪੁਰਾ ਦੇ ਲੋਕਾਂ ਨੂੰ ਇਨਸਾਫ ਲੈ ਕੇ ਦੇਣਗੇ। ਉਨ੍ਹਾਂ ਸਪੱਸ਼ਟ ਕਿਹਾ ਕਿ ਇਸ ਉਜਾੜੇ ਲਈ ਪੰਜਾਬ ਦੇ ਮੁੱਖ ਸਕੱਤਰ ਜਵਾਬਦੇਹ ਹਨ। ਇਸ ਦੌਰਾਨ ਲਤੀਫਪੁਰਾ ਦੇ ਪੀੜਤਾਂ ਨੇ ਕਿਹਾ ਕਿ ਉਨ੍ਹਾਂ ਦੇ ਮਕਾਨ ਵੀ ਢਾਹ ਦਿੱਤੇ ਗਏ ਅਤੇ ਦੁਕਾਨਾਂ ਵੀ। ਹੁਣ ਉਨ੍ਹਾਂ ਕੋਲ ਕਮਾਈ ਦਾ ਕੋਈ ਸਾਧਨ ਨਹੀਂ ਹੈ। ਪੈਸੇ ਨਾ ਹੋਣ ਕਾਰਨ ਲੋਕ ਉਨ੍ਹਾਂ ਨੂੰ ਕਿਰਾਏ ’ਤੇ ਮਕਾਨ ਵੀ ਨਹੀਂ ਦੇ ਰਹੇ। ਇਸ ਸਬੰਧੀ ਲਾਲਪੁਰਾ ਨੇ ਕਿਹਾ ਕਿ ਦਿੱਲੀ ਜਾ ਕੇ ਉਹ ਇੱਕ ਵਾਰ ਫਿਰ ਪੰਜਾਬ ਸਰਕਾਰ ਨੂੰ ਨੋਟਿਸ ਭੇਜਣਗੇ। ਇਸੇ ਦੌਰਾਨ ਲਤੀਫਪੁਰਾ ਮੁੜ ਵਸੇਬਾ ਸਾਂਝਾ ਮੋਰਚਾ ਦੀ ਅਗਵਾਈ ਹੇਠ ਦਿਨ ਰਾਤ ਦਾ ਮੋਰਚਾ ਜਾਰੀ ਹੈ।

 

RELATED ARTICLES
POPULAR POSTS