Breaking News
Home / ਪੰਜਾਬ / ਪੰਜਾਬ ਤੇ ਹਰਿਆਣਾ ’ਚ ਸੀਤ ਲਹਿਰ ਤੇ ਸੰਘਣੀ ਧੁੰਦ

ਪੰਜਾਬ ਤੇ ਹਰਿਆਣਾ ’ਚ ਸੀਤ ਲਹਿਰ ਤੇ ਸੰਘਣੀ ਧੁੰਦ

ਰੇਲ, ਸੜਕ ਤੇ ਹਵਾਈ ਆਵਾਜਾਈ ਪ੍ਰਭਾਵਿਤ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਣੇ ਉਤਰੀ ਭਾਰਤ ਵਿਚ ਠੰਡ ਦਾ ਪ੍ਰਕੋਪ ਲਗਾਤਾਰ ਜਾਰੀ ਹੈ। ਸੰਘਣੀ ਧੁੰਦ ਤੇ ਸੀਤ ਲਹਿਰ ਕਾਰਨ ਅੱਜ ਮੰਗਲਵਾਰ ਨੂੰ ਵੀ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ’ਚ ਆਮ ਜਨਜੀਵਨ ਪ੍ਰਭਾਵਿਤ ਰਿਹਾ। ਮੀਡੀਆ ਦੀ ਰਿਪੋਰਟ ਅਨੁਸਾਰ ਅੱਜ ਸਵੇਰ ਤੋਂ ਹੀ ਸੰਘਣੀ ਧੁੰਦ ਪਈ ਹੋਈ ਸੀ। ਜਿਸ ਕਾਰਨ ਸੜਕ, ਰੇਲ ਅਤੇ ਹਵਾਈ ਆਵਾਜਾਈ ਪ੍ਰਭਾਵਿਤ ਹੋਈ। ਉੱਤਰੀ ਰੇਲਵੇ ਦੇ ਬੁਲਾਰੇ ਨੇ ਦੱਸਿਆ ਕਿ ਧੁੰਦ ਕਾਰਨ ਕਈ ਟਰੇਨਾਂ ਇੱਕ ਘੰਟੇ ਤੋਂ ਸਾਢੇ ਪੰਜ ਘੰਟੇ ਦੀ ਦੇਰੀ ਨਾਲ ਚੱਲੀਆਂ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਭਲਕੇ 11 ਤੋਂ 13 ਜਨਵਰੀ ਤੱਕ ਪੰਜਾਬ ਦੇ ਕੁਝ ਹਿੱਸਿਆਂ ਵਿਚ ਮੀਂਹ ਪੈਣ ਦੇ ਅਸਾਰ ਹਨ। ਇਸਦੇ ਨਾਲ-ਨਾਲ ਹਿਮਾਚਲ ਵਿਚ ਬਰਫਬਾਰੀ ਦੀ ਵੀ ਸੰਭਾਵਨਾ ਹੈ, ਜਿਸ ਕਰਕੇ ਠੰਡ ਦਾ ਸਿੱਧਾ ਅਸਰ ਪੰਜਾਬ ’ਤੇ ਦੇਖਣ ਨੂੰ ਮਿਲੇਗਾ। ਆਉਣ ਵਾਲੇ ਦਿਨਾਂ ਵਿਚ ਪੰਜਾਬ ਦਾ ਪਾਰਾ ਇਕ ਵਾਰ ਫਿਰ ਡਿੱਗ ਸਕਦਾ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਤਿੰਨ ਦਿਨਾਂ ਵਿਚ 3 ਤੋਂ 7 ਡਿਗਰੀ ਤੱਕ ਤਾਪਮਾਨ ਵਿਚ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ।

 

Check Also

ਕਰਨਲ ਬਾਠ ਕੁੱਟਮਾਰ ਮਾਮਲੇ ’ਚ ਐਸਆਈਟੀ ਦਾ ਗਠਨ

ਆਈਪੀਐਸ ਅਧਿਕਾਰੀ ਮਨਜੀਤ ਸ਼ਿਓਰਾਨ ਨੂੰ ਜਾਂਚ ਟੀਮ ਦਾ ਬਣਾਇਆ ਮੁਖੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ …