ਕਿਹਾ : ਪੰਜਾਬ ਨੂੰ ਬਣਾਉਣਾ ਹੈ ਤੰਦਰੁਸਤ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਨਵੇਂ ਬਣੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਕੱਤਰੇਤ ਵਿਚ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਵੀ ਮੌਜੂਦ ਸਨ। ਡਾ. ਬਲਬੀਰ ਸਿੰਘ ਨੇ ਅਹੁਦਾ ਸੰਭਾਲਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਟੀਚਾ ਪੰਜਾਬ ਨੂੰ ਜਲਦੀ ਹੀ ਤੰਦਰੁਸਤ ਬਣਾਉਣਾ ਦਾ ਹੈ, ਜਿਸ ਦੇ ਚਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਵਿਚ 100 ਮੁਹੱਲਾ ਕਲੀਨਿਕ ਖੋਲ੍ਹੇ ਜਾ ਚੁੱਕੇ ਹਨ ਅਤੇ ਹੁਣ 500 ਹੋਰ ਮੁਹੱਲਾ ਕਲੀਨਿਕ ਖੋਲ੍ਹਣਾ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਟੀਚਾ ਹੈ। ਕਰੋਨਾ ਨੂੰ ਲੈ ਕੇ ਪੰਜਾਬ ਦੇ ਨਵੇਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਕਿਉਂਕਿ ਪੰਜਾਬ ਸਰਕਾਰ ਨੇ ਕਰੋਨਾ ਮਹਾਮਾਰੀ ਨਾਲ ਨਜਿੱਠਣ ਲਈ ਪੂਰਨ ਪ੍ਰਬੰਧ ਕੀਤੇ ਹੋਏ ਹਨ ਅਤੇ ਕਰੋਨਾ ਮਾਮਲਿਆਂ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਸਰਕਾਰ ਪੂਰੀ ਤਰ੍ਹਾਂ ਸਤਰਕ ਹੈ। ਇਸ ਮੌਕੇ ਉਨ੍ਹਾਂ ਹੋਰ ਕਿਹਾ ਕਿ ਦਿੱਲੀ ਮਾਡਲ ਦੀ ਤਰਜ ’ਤੇ ਪੰਜਾਬ ਵਿਚ ਸਿਹਤ ਸਹੂਲਤਾਂ ਲੈ ਕੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਬੜੀ ਤੇਜੀ ਨਾਲ ਕੀਤਾ ਜਾ ਰਿਹਾ ਹੈ।
Check Also
ਪੰਜਾਬ ’ਚ ਪੰਚਾਇਤੀ ਚੋਣਾਂ ਭਲਕੇ ਮੰਗਲਵਾਰ 15 ਅਕਤੂਬਰ ਨੂੰ
ਪੰਚਾਇਤੀ ਚੋਣਾਂ ਰੱਦ ਕਰਵਾਉਣ ਲਈ ਪਾਈਆਂ ਪਟੀਸ਼ਨਾਂ ਨੂੰ ਹਾਈ ਕੋਰਟ ਨੇ ਕੀਤਾ ਰੱਦ ਚੰਡੀਗੜ੍ਹ/ਬਿਊਰੋ ਨਿਊਜ਼ …