ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅਗਾਊਂ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
ਚੰਡੀਗੜ੍ਹ/ਬਿਊਰੋ ਨਿਊਜ਼ : ਸਾਬਕਾ ਮੰਤਰੀ ਅਤੇ ਭਾਜਪਾ ਆਗੂ ਸੁੰਦਰ ਸ਼ਾਮ ਅਰੋੜਾ ਨੂੰ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੱਡਾ ਝਟਕਾ ਦਿੰਦਿਆਂ ਅਗਾਊਂ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਧਿਆਨ ਰਹੇ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਸੁੰਦਰ ਸ਼ਾਮ ਅਰੋੜਾ ਨੂੰ 50 ਲੱਖ ਰੁਪਏ ਰਿਸ਼ਵਤ ਦੇਣ ਦੇ ਆਰੋਪ ਵਿਚ ਗਿ੍ਰਫ਼ਤਾਰ ਕੀਤਾ ਸੀ ਅਤੇ ਇਸ ਸਮੇਂ ਸਾਬਕਾ ਮੰਤਰੀ ਜੇਲ੍ਹ ’ਚ ਬੰਦ ਹਨ। ਉਸ ਦੇ ਖਿਲਾਫ ਵਿਜੀਲੈਂਸ ਥਾਣਾ ਮੋਹਾਲੀ ਵਿਚ ਕੇਸ ਦਰਜ ਹੈ। ਇਹ ਮਾਮਲਾ ਵਿਜੀਲੈਂਸ ਵਲੋਂ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਤੋਂ ਇਲਾਵਾ 10 ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਇਕ ਉਦਯੋਗਿਕ ਪਲਾਟ ਨੂੰ ਇਕ ਰੀਅਲ ਅਸਟੇਟ ਕੰਪਨੀ ਨੂੰ ਟਰਾਂਸਫ਼ਰ ਕਰਨ ਅਤੇ ਇਸ ਨੂੰ ਟਾਊਨਸ਼ਿਪ ਸਥਾਪਤ ਕਰਨ ਦੀ ਇਜਾਜ਼ਤ ਦੇਣ ਦੇ ਦੋਸ਼ ਵਿਚ ਦਰਜ ਕੀਤਾ ਗਿਆ ਸੀ।
Check Also
ਲੁਧਿਆਣਾ ’ਚ ਸਿਆਸੀ ਵਿਰੋਧੀਆਂ ’ਤੇ ਭੜਕੇ ਸੁਖਬੀਰ ਬਾਦਲ
ਕਿਹਾ : ਪੰਜਾਬ ’ਚ ਵਿਕਾਸ ਸਿਰਫ ਅਕਾਲੀ ਦਲ ਨੇ ਹੀ ਕਰਵਾਇਆ ਲੁਧਿਆਣਾ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ …