Breaking News
Home / ਪੰਜਾਬ / ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਰਾਹੁਲ ਗਾਂਧੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਰਾਹੁਲ ਗਾਂਧੀ

ਭਲਕੇ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਸ਼ੁਰੂ ਹੋਵੇਗੀ ਯਾਤਰਾ
ਅੰਮਿ੍ਰਤਸਰ/ਬਿਊਰੋ ਨਿਊਜ਼ : ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਸ਼ੁਰੂ ਕੀਤੀ ਗਈ ਭਾਰਤ ਜੋੜੋ ਯਾਤਰਾ ਅੱਜ ਸ਼ੰਭੂ ਬਾਰਡਰ ਰਾਹੀਂ ਪੰਜਾਬ ਅੰਦਰ ਦਾਖਲ ਹੋਈ। ਪ੍ਰੰਤੂ ਉਸ ਤੋਂ ਪਹਿਲਾਂ ਕਾਂਗਰਸੀ ਆਗੂ ਰਾਹੁਲ ਗਾਂਧੀ ਅੰਬਾਲਾ ਤੋਂ ਸਿੱਧਾ ਅੰਮਿ੍ਰਤਸਰ ਪਹੁੰਚੇ ਜਿੱਥੇ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਪੰਜਾਬ ਵਿਚ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਉਨ੍ਹਾਂ ਗੁਰੂ ਸਾਹਿਬ ਪਾਸੋਂ ਅਸ਼ੀਰਵਾਦ ਲਿਆ। ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ ਰਾਹੁਲ ਗਾਂਧੀ ਨੇ ਸਿਰ ’ਤੇ ਦਸਤਾਰ ਸਜਾਈ ਹੋਈ ਸੀ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਸਮੇਤ ਹੋਰ ਕਾਂਗਰਸੀ ਆਗੂ ਵੀ ਮੌਜੂਦ ਸਨ। 11 ਜਨਵਰੀ ਨੂੰ ਭਾਰਤ ਜੋੜੋ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਰਾਹੁਲ ਗਾਂਧੀ ਸਵੇਰੇ 6 ਵਜੇ ਗੁਰਦੁਆਰਾ ਫਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕਣਗੇ। ਸਵੇਰੇ ਸਾਢੇ 6 ਵਜੇ ਫਲੈਗ ਹੈਂਡਓਵਰ ਸੈਰੇਮਨੀ ਹੋਵੇਗੀ ਅਤੇ 7 ਵਜੇ ਸਰਹਿੰਦ ਦੀ ਦਾਣਾ ਮੰਡੀ ਤੋਂ ਯਾਤਰਾ ਸ਼ੁਰੂ ਕੀਤੀ ਜਾਵੇਗੀ। ਦੁਪਹਿਰ ਵੇਲੇ ਕੁੱਝ ਅਰਾਮ ਕਰਨ ਤੋਂ ਬਾਅਦ ਇਹ ਯਾਤਰਾ 3 ਵਜੇ ਮੰਡੀ ਗੋਬਿੰਦਗੜ੍ਹ ਦੇ ਖਾਲਸਾ ਸਕੂਲ ਗਰਾਊਂਡ ਤੋਂ ਅੱਗੇ ਵਧੇਗੀ। 12 ਜਨਵਰੀ ਨੂੰ ਸਵੇਰੇ 6 ਵਜੇ ਕਸ਼ਮੀਰ ਗਾਰਡਨ ਤੋਂ ਯਾਤਰਾ ਸ਼ੁਰੂ ਹੋਵੇਗੀ ਅਤੇ ਦੁਪਹਿਰ 12 ਵਜੇ ਲੁਧਿਆਣਾ ਦੇ ਸਮਰਾਲਾ ਚੌਕ ’ਤੇ ਕੁਝ ਦੇਰ ਅਰਾਮ ਲਈ ਰੁਕਣ ਤੋਂ ਬਾਅਦ ਯਾਤਰਾ ਮੁੜ ਆਰੰਭ ਹੋਵੇਗੀ।

Check Also

ਕਰਮਜੀਤ ਕੌਰ ਚੌਧਰੀ ਅਤੇ ਤੇਜਿੰਦਰ ਪਾਲ ਬਿੱਟੂ ਭਾਜਪਾ ’ਚ ਹੋਏ ਸ਼ਾਮਲ

ਕਰਮਜੀਤ ਕੌਰ ਚੌਧਰੀ ਟਿਕਟ ਨਾ ਮਿਲਣ ਕਰਕੇ ਕਾਂਗਰਸ ਪਾਰਟੀ ਨਾਲ ਚੱਲ ਰਹੇ ਸਨ ਨਾਰਾਜ਼ ਨਵੀਂ …