-1.4 C
Toronto
Thursday, January 8, 2026
spot_img
Homeਭਾਰਤਆਸ਼ੀਸ਼ ਮਿਸ਼ਰਾ ਨੂੰ ਫਿਲਹਾਲ ਨਹੀਂ ਮਿਲੇਗੀ ਜ਼ਮਾਨਤ

ਆਸ਼ੀਸ਼ ਮਿਸ਼ਰਾ ਨੂੰ ਫਿਲਹਾਲ ਨਹੀਂ ਮਿਲੇਗੀ ਜ਼ਮਾਨਤ

ਸੁਪਰੀਮ ਕੋਰਟ ਨੇ 20 ਜਨਵਰੀ ਤੱਕ ਮੁਲਤਵੀ ਕੀਤੀ ਸੁਣਵਾਈ
ਨਵੀਂ ਦਿੱਲੀ/ਬਿਊਰੋ ਨਿਊਜ਼
ਲਖੀਮਪੁਰ ਖੀਰੀ ਹਿੰਸਾ ਮਾਮਲੇ ’ਚ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਮੁੰਡੇ ਆਸ਼ੀਸ਼ ਮਿਸ਼ਰਾ ਨੂੰ ਅਜੇ ਤੱਕ ਜਮਾਨਤ ਨਹੀਂ ਮਿਲੇਗੀ। ਸੁਪਰੀਮ ਕੋਰਟ ਨੇ ਪਟੀਸ਼ਨ ’ਤੇ ਸੁਣਵਾਈ 20 ਜਨਵਰੀ ਤੱਕ ਮੁਲਤਵੀ ਕਰ ਦਿੱਤੀ ਹੈ। ਆਸ਼ੀਸ਼ ਮਿਸ਼ਰਾ ਨੇ ਇਲਾਹਾਬਾਦ ਹਾਈਕੋਰਟ ਤੋਂ ਜ਼ਮਾਨਤ ਰੱਦ ਕਰਨ ਦੇ ਫੈਸਲੇ ਨੂੰ ਸੁਪਰੀਮ ਕੋਰਟ ’ਚ ਚੁਣੌਤੀ ਦਿੱਤੀ ਸੀ। ਜ਼ਿਕਰਯੋਗ ਹੈ ਕਿ ਉਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਚ 3 ਅਕਤੂਬਰ 2021 ਨੂੰ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ’ਤੇ ਇਕ ਗੱਡੀ ਆ ਚੜ੍ਹੀ ਸੀ ਅਤੇ ਚਾਰ ਕਿਸਾਨਾਂ ਦੀ ਜਾਨ ਚਲੇ ਗਈ ਸੀ। ਦੱਸਿਆ ਗਿਆ ਸੀ ਕਿ ਇਸ ਗੱਡੀ ਵਿਚ ਆਸ਼ੀਸ਼ ਮਿਸ਼ਰਾ ਵੀ ਸਵਾਰ ਸੀ। ਇਸ ਤੋਂ ਬਾਅਦ ਹੋਈ ਹਿੰਸਾ ਵਿਚ ਚਾਰ ਹੋਰ ਵਿਅਕਤੀਆਂ ਦੀ ਜਾਨ ਵੀ ਚਲੇ ਗਈ ਸੀ। ਇਸੇ ਦੌਰਾਨ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੀ ਸੁਣਵਾਈ ਕਰ ਰਹੇ ਸੈਸ਼ਨ ਜੱਜ ਨੇ ਅੱਜ ਸੁਪਰੀਮ ਕੋਰਟ ਨੂੰ ਸੂਚਿਤ ਕੀਤਾ ਕਿ ਆਮ ਤੌਰ ’ਤੇ ਮੁਕੱਦਮੇ ਦੀ ਸੁਣਵਾਈ ਪੂਰੀ ਹੋਣ ’ਚ ਪੰਜ ਸਾਲ ਲੱਗ ਸਕਦੇ ਹਨ। ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿੱਚ ਕੇਂਦਰੀ ਮੰਤਰੀ ਅਜੈ ਕੁਮਾਰ ਮਿਸ਼ਰਾ ਦਾ ਮੁੰਡਾ ਆਸ਼ੀਸ਼ ਮਿਸ਼ਰਾ ਵੀ ਮੁਲਜ਼ਮ ਹੈ। ਸਿਖਰਲੀ ਅਦਾਲਤ ਨੇ ਪਿਛਲੇ ਮਹੀਨੇ ਸੈਸ਼ਨ ਅਦਾਲਤ ਨੂੰ ਪੁੱਛਿਆ ਸੀ ਕਿ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੀ ਸੁਣਵਾਈ ਨੂੰ ਪੂਰਾ ਕਰਨ ਲਈ ਉਸ ਅਦਾਲਤ ਵਿੱਚ ਹੋਰ ਕੇਸਾਂ ਦੀ ਸੁਣਵਾਈ ਸਮਾਂ-ਸੂਚੀ ਨਾਲ ਸਮਝੌਤਾ ਕੀਤੇ ਬਿਨਾਂ ਆਮ ਤੌਰ ’ਤੇ ਕਿੰਨਾ ਸਮਾਂ ਲੱਗ ਸਕਦਾ ਹੈ।

RELATED ARTICLES
POPULAR POSTS