ਰਾਹੁਲ ਨੇ ਕੇਂਦਰ ਸਰਕਾਰ ’ਤੇ ਨਫਰਤ ਦੀ ਰਾਜਨੀਤੀ ਕਰਨ ਦੇ ਲਗਾਏ ਆਰੋਪ
ਚੰਡੀਗੜ੍ਹ/ਬਿਊਰੋ ਨਿਊਜ਼
ਕਾਂਗਰਸ ਪਾਰਟੀ ਵਲੋਂ ਰਾਹੁਲ ਗਾਂਧੀ ਦੀ ਅਗਵਾਈ ਵਿਚ ‘ਭਾਰਤ ਜੋੜੋ’ ਯਾਤਰਾ ਸ਼ੁਰੂ ਕੀਤੀ ਗਈ ਹੈ। ਇਸ ਯਾਤਰਾ ਦਾ ਅੱਜ ਪੰਜਾਬ ਵਿਚ ਦੂਜਾ ਦਿਨ ਹੈ। ਯਾਤਰਾ ਦੌਰਾਨ ਰਾਹੁਲ ਗਾਂਧੀ ਨੇ ਲੁਧਿਆਣਾ ਵਿਚ ਕਿਹਾ ਕਿ ਅੱਜ ਦੇਸ਼ ਵਿਚ ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨਫਰਤ ਦੀ ਰਾਜਨੀਤੀ ਕਰ ਰਹੀ ਹੈ ਅਤੇ ਉਹ ਦੇਸ਼ ਵਿਚ ਭਰਾ-ਭਰਾ ਨੂੰ ਲੜਾ ਕੇ ਸੱਤਾ ’ਤੇ ਕਾਬਜ਼ ਰਹਿਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਅਜਿਹੀ ਚਾਲ ਨੂੰ ਦੇਸ਼ ਵਾਸੀ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਇਹ ਵੀ ਜਾਣਕਾਰੀ ਮਿਲੀ ਹੈ ਕਿ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਜਦੋਂ ਲੁਧਿਆਣਾ ਪਹੁੰਚੀ ਤਾਂ ਸ਼ਹਿਰ ਦੇ ਕਈ ਚੌਕਾਂ ’ਤੇ ਲੰਮੇ-ਲੰਮੇ ਜਾਮ ਵੀ ਲੱਗ ਗਏ, ਜਿਸ ਕਰਕੇ ਆਮ ਲੋਕਾਂ ਨੂੰ ਘੰਟਿਆਂ ਬੱਧੀ ਟਰੈਫਿਕ ਜਾਮ ਦਾ ਸਾਹਮਣਾ ਕਰਨਾ ਪਿਆ। ਉਧਰ ਦੂਜੇ ਪਾਸੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸ੍ਰੀਨਗਰ ਵਿੱਚ 30 ਜਨਵਰੀ ਨੂੰ ‘ਭਾਰਤ ਜੋੜੋ ਯਾਤਰਾ’ ਦੇ ਸਮਾਪਤੀ ਸਮਾਗਮ ਮੌਕੇ 21 ਹਮਖਿਆਲ ਪਾਰਟੀਆਂ ਦੇ ਆਗੂਆਂ ਨੂੰ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਦੀ ਮੌਜੂਦਗੀ ਨਾਲ ਯਾਤਰਾ ਦੇ ਸੱਚਾਈ, ਦਇਆ ਅਤੇ ਅਹਿੰਸਾ ਦੇ ਸੁਨੇਹੇ ਨੂੰ ਮਜ਼ਬੂਤੀ ਮਿਲੇਗੀ। ਵੱਖ-ਵੱਖ ਪਾਰਟੀਆਂ ਦੇ ਮੁਖੀਆਂ ਨੂੰ ਲਿਖੇ ਪੱਤਰਾਂ ਵਿੱਚ ਖੜਗੇ ਨੇ ਕਿਹਾ ਕਿ ਯਾਤਰਾ ਦੀ ਸ਼ੁਰੂਆਤ ਤੋਂ ਹੀ ਕਾਂਗਰਸ ਨੇ ਹਮਖਿਆਲੀ ਪਾਰਟੀਆਂ ਦੀ ਸ਼ਮੂਲੀਅਤ ਦੀ ਮੰਗ ਕੀਤੀ ਸੀ ਅਤੇ ਰਾਹੁਲ ਗਾਂਧੀ ਦੇ ਸੱਦੇ ਉੱਤੇ ਯਾਤਰਾ ਦੇ ਵੱਖ ਵੱਖ ਪੜਾਵਾਂ ਦੌਰਾਨ ਕਈ ਸਿਆਸੀ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਹਿੱਸਾ ਵੀ ਲਿਆ। ਖੜਗੇ ਨੇ ਪੱਤਰ ਵਿੱਚ ਲਿਖਿਆ, ‘‘ਮੈਂ ਹੁਣ ਤੁਹਾਨੂੰ ਭਾਰਤ ਜੋੜੋ ਯਾਤਰਾ ਦੇ ਸ੍ਰੀਨਗਰ ਵਿੱਚ 30 ਜਨਵਰੀ ਨੂੰ ਦੁਪਹਿਰ ਸਮੇਂ ਹੋਣ ਵਾਲੇ ਸਮਾਪਤੀ ਸਮਾਗਮ ਵਿੱਚ ਨਿੱਜੀ ਤੌਰ ’ਤੇ ਸ਼ਾਮਲ ਹੋਣ ਦਾ ਸੱਦਾ ਦਿੰਦਾ ਹਾਂ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …