-1.9 C
Toronto
Friday, December 5, 2025
spot_img
Homeਭਾਰਤਭਾਰਤ ਨੇ ਹਮੇਸ਼ਾ ਵਿਕਾਸ ਦੇ ਤਜ਼ਰਬੇ ਸਾਂਝੇ ਕੀਤੇ : ਪ੍ਰਧਾਨ ਮੰਤਰੀ ਨਰਿੰਦਰ...

ਭਾਰਤ ਨੇ ਹਮੇਸ਼ਾ ਵਿਕਾਸ ਦੇ ਤਜ਼ਰਬੇ ਸਾਂਝੇ ਕੀਤੇ : ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਕਿਹਾ : ਕੌਮਾਂਤਰੀ ਚੁਣੌਤੀਆਂ ਲਈ ਗਲੋਬਲ ਸਾਊਥ ਜ਼ਿੰਮੇਵਾਰ ਨਹੀਂ
ਨਵੀਂ ਦਿੱਲੀ/ਬਿਊਰੋ ਨਿਊਜ਼
ਵਾਇਸ ਆਫ ਗਲੋਬਲ ਸਾਊਥ ਸਮਿਟ ਵਿਚ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਇਸ ਸੰਮੇਲਨ ਵਿਚ ਤੁਹਾਡਾ ਸਵਾਗਤ ਕਰਨਾ ਮੇਰੇ ਲਈ ਖੁਸ਼ੀ ਦੀ ਗੱਲ ਹੈ। ਮੈਂ ਤੁਹਾਡਾ ਧੰਨਵਾਦ ਕਰਦਾ ਹਾਂ ਕਿ ਤੁਸੀਂ ਦੁਨੀਆ ਦੇ ਵੱਖ-ਵੱਖ ਸਥਾਨਾਂ ਤੋਂ ਇਸ ਵਿੱਚ ਹਿੱਸਾ ਲੈ ਰਹੇ ਹੋ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਨੇ ਹਮੇਸ਼ਾ ਹੀ ਗਲੋਬਲ ਸਾਊਥ ਦੇ ਆਪਣੇ ਭਰਾਵਾਂ ਨਾਲ ਵਿਕਾਸ ਦੇ ਤਜ਼ਰਬੇ ਸਾਂਝੇ ਕੀਤੇ ਹਨ। ਨਰਿੰਦਰ ਮੋਦੀ ਨੇ ਕਿਹਾ ਕਿ ‘ਗਲੋਬਲ ਸਾਊਥ’ ਜ਼ਿਆਦਾਤਰ ਕੌਮਾਂਤਰੀ ਚੁਣੌਤੀਆਂ ਲਈ ਜ਼ਿੰਮੇਵਾਰ ਨਹੀਂ ਹੈ, ਸਗੋਂ ਇਸ ਤੋਂ ਸਭ ਤੋਂ ਵੱਧ ਪ੍ਰਭਾਵਿਤ ਹੈ। ਆਨਲਾਈਨ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਅਸੀਂ ਨਵੇਂ ਸਾਲ ਵਿੱਚ ਪ੍ਰਵੇਸ਼ ਕਰ ਚੁੱਕੇ ਹਾਂ, ਪਿਛਲਾ ਸਾਲ ਜੰਗ, ਸੰਘਰਸ਼, ਅੱਤਵਾਦ ਅਤੇ ਤਣਾਅ ਨਾਲ ਭਰਿਆ ਸੀ। ਪ੍ਰਧਾਨ ਮੰਤਰੀ ਨੇ ਤੇਲ ਅਤੇ ਖੁਰਾਕੀ ਵਸਤਾਂ ਦੀਆਂ ਵਧਦੀਆਂ ਕੀਮਤਾਂ ਦੇ ਨਾਲ-ਨਾਲ ਜਲਵਾਯੂ ਪਰਿਵਰਤਨ ’ਤੇ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਇਹ ਸਪੱਸ਼ਟ ਹੈ ਕਿ ਵਿਸ਼ਵ ਸੰਕਟ ਦੀ ਸਥਿਤੀ ਵਿੱਚ ਹੈ। ਅਸਥਿਰਤਾ ਦੀ ਸਥਿਤੀ ਕਦੋਂ ਤੱਕ ਜਾਰੀ ਰਹੇਗੀ, ਇਹ ਅੰਦਾਜ਼ਾ ਲਗਾਉਣਾ ਮੁਸ਼ਕਲ ਹੈ।

RELATED ARTICLES
POPULAR POSTS