Breaking News
Home / ਪੰਜਾਬ / ਪੰਜਾਬ ’ਚ ਬੰਦ ਕੀਤੇ ਗਏ ਟੋਲ ਪਲਾਜ਼ਿਆਂ ਦੇ ਮਾਮਲੇ ’ਤੇ ਸਖਤ ਹੋਈ ਪੰਜਾਬ-ਹਰਿਆਣਾ ਹਾਈ ਕੋਰਟ

ਪੰਜਾਬ ’ਚ ਬੰਦ ਕੀਤੇ ਗਏ ਟੋਲ ਪਲਾਜ਼ਿਆਂ ਦੇ ਮਾਮਲੇ ’ਤੇ ਸਖਤ ਹੋਈ ਪੰਜਾਬ-ਹਰਿਆਣਾ ਹਾਈ ਕੋਰਟ

ਬੰਦ ਪਏ ਟੋਲ ਪਲਾਜ਼ਿਆਂ ਨੂੰ ਮੁੜ ਚਾਲੂ ਕਰਨ ਦੇ ਦਿੱਤੇ ਹੁਕਮ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ 13 ਟੋਲ ਪਲਾਜ਼ਿਆਂ ’ਤੇ ਕਿਸਾਨਾਂ ਵਲੋਂ ਲਗਾਏ ਗਏ ਪੱਕੇ ਮੋਰਚਿਆਂ ਨੂੰ ਲੈ ਕੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਸੁਣਵਾਈ ਹੋਈ। ਪੰਜਾਬ ’ਚ ਬੰਦ ਕੀਤੇ ਗਏ ਟੋਲ ਪਲਾਜ਼ਿਆਂ ਦੇ ਮਾਮਲੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਸਟੇਟਸ ਰਿਪੋਰਟ ਦੇਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਹਾਈਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਡੀ.ਜੀ.ਪੀ ਨੂੰ ਸੁਪਰੀਮ ਕੋਰਟ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਵਿਚ ਬੰਦ ਪਏ ਟੋਲ ਪਲਾਜ਼ਿਆਂ ਨੂੰ ਮੁੜ ਚਾਲੂ ਕਰਨ ਨੂੰ ਯਕੀਨੀ ਬਣਾਉਣ ਲਈ ਵੀ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਨੇ ਹਾਈਕੋਰਟ ਵਿਚ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਸੀ ਕਿ ਟੋਲ ਪਲਾਜ਼ਿਆਂ ’ਤੇ ਲੱਗੇ ਪੱਕੇ ਮੋਰਚਿਆਂ ਨੂੰ ਹਟਾਇਆ ਜਾਵੇ ਕਿਉਂਕਿ ਇਨ੍ਹਾਂ ਨਾਲ ਉਨ੍ਹਾਂ ਰੋਜ਼ਾਨਾ ਕਰੋੜਾਂ ਰੁਪਏ ਦਾ ਨੁਕਸਾਨ ਹੋ ਰਿਹਾ ਹੈ।

 

Check Also

ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ

ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …