11 C
Toronto
Saturday, October 18, 2025
spot_img
Homeਪੰਜਾਬਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ 3 ਫਰਵਰੀ ਤੱਕ ਮੁਲਤਵੀ

ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ 3 ਫਰਵਰੀ ਤੱਕ ਮੁਲਤਵੀ

ਸੁੰਦਰ ਸ਼ਾਮ ਅਰੋੜਾ ਵੀ ਇਕ ਦਿਨ ਦੇ ਪੁਲਿਸ ਰਿਮਾਂਡ ‘ਤੇ
ਚੰਡੀਗੜ੍ਹ : ਬਹੁਕਰੋੜੀ ਟੈਂਡਰ ਘੁਟਾਲੇ ਵਿਚ ਦੋ ਮਾਮਲਿਆਂ ਦਾ ਸਾਹਮਣਾ ਕਰ ਰਹੇ ਸਾਬਕਾ ਕਾਂਗਰਸੀ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵੀਰਵਾਰ ਨੂੰ ਵੀ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਕੋਈ ਰਾਹਤ ਨਹੀਂ ਦਿੱਤੀ ਗਈ ਹੈ। ਉਕਤ ਦੋਵਾਂ ਮਾਮਲਿਆਂ ਵਿਚ ਆਸ਼ੂ ਦੀ ਜ਼ਮਾਨਤ ਅਰਜ਼ੀ ਤੇ ਸੁਣਵਾਈ ਵੀਰਵਾਰ ਨੂੰ ਕੀਤੀ ਗਈ ਸੀ, ਪਰ ਅਦਾਲਤ ਵਲੋਂ ਇਹ ਸੁਣਵਾਈ ਹੁਣ 3 ਫ਼ਰਵਰੀ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਉਧਰ ਦੂਜੇ ਪਾਸੇ ਮੁਹਾਲੀ ਦੀ ਅਦਾਲਤ ਨੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦਾ ਇਕ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਹੈ। ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਨਅਤੀ ਪਲਾਟ ਘਪਲੇ ਦੇ ਮਾਮਲੇ ਵਿੱਚ ਸਾਬਕਾ ਉਦਯੋਗ ਮੰਤਰੀ ਅਤੇ ਭਾਜਪਾ ਆਗੂ ਸੁੰਦਰ ਸ਼ਾਮ ਅਰੋੜਾ ਦੀ ਗ੍ਰਿਫ਼ਤਾਰੀ ਪਾ ਲਈ ਹੈ। ਇਹ ਕੇਸ ਖੁਰਦ ਬੁਰਦ ਕਰਨ ਲਈ ਜਾਂਚ ਅਧਿਕਾਰੀ ਤੇ ਵਿਜੀਲੈਂਸ ਦੇ ਏਆਈਜੀ ਨੂੰ 50 ਲੱਖ ਰੁਪਏ ਦੀ ਰਿਸ਼ਵਤ ਦੇਣ ਦੇ ਮਾਮਲੇ ਵਿੱਚ ਸਾਬਕਾ ਮੰਤਰੀ ਨੂੰ ਪਹਿਲਾਂ ਹੀ ਗ੍ਰਿਫਤਾਰ ਕਰ ਲਿਆ ਗਿਆ ਸੀ। ਇਸ ਸਮੇਂ ਉਹ ਨਿਆਂਇਕ ਹਿਰਾਸਤ ਅਧੀਨ ਜੇਲ੍ਹ ਵਿੱਚ ਬੰਦ ਸੀ। ਵਿਜੀਲੈਂਸ ਨੇ ਵੀਰਵਾਰ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਅਰੋੜਾ ਦੀ ਗ੍ਰਿਫਤਾਰੀ ਪਾ ਕੇ ਉਸ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਮੁਲਜ਼ਮ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ।

 

RELATED ARTICLES
POPULAR POSTS