28.6 C
Toronto
Monday, August 10, 2026
spot_img
Homeਹਫ਼ਤਾਵਾਰੀ ਫੇਰੀਪੰਜਾਬ ਵਿਚ ਬੰਦ ਕੀਤੇ ਗਏ ਟੋਲ ਪਲਾਜ਼ਿਆਂ ਦੇ ਮਾਮਲੇ 'ਤੇ ਸਖਤ ਹੋਈ...

ਪੰਜਾਬ ਵਿਚ ਬੰਦ ਕੀਤੇ ਗਏ ਟੋਲ ਪਲਾਜ਼ਿਆਂ ਦੇ ਮਾਮਲੇ ‘ਤੇ ਸਖਤ ਹੋਈ ਹਾਈ ਕੋਰਟ

ਪੰਜਾਬ ਵਿਚ ਬੰਦ ਕੀਤੇ ਗਏ ਟੋਲ ਪਲਾਜ਼ਿਆਂ ਦੇ ਮਾਮਲੇ ‘ਤੇ ਸਖਤ ਹੋਈ ਹਾਈ ਕੋਰਟਬੰਦ ਪਏ ਟੋਲ ਪਲਾਜ਼ਿਆਂ ਨੂੰ ਮੁੜ ਚਾਲੂ ਕਰਨ ਦੇ ਦਿੱਤੇ ਹੁਕਮ
ਚੰਡੀਗੜ੍ਹ : ਪੰਜਾਬ ਦੇ 13 ਟੋਲ ਪਲਾਜ਼ਿਆਂ ‘ਤੇ ਕਿਸਾਨਾਂ ਵਲੋਂ ਲਗਾਏ ਗਏ ਪੱਕੇ ਮੋਰਚਿਆਂ ਨੂੰ ਲੈ ਕੇ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ। ਪੰਜਾਬ ‘ਚ ਬੰਦ ਕੀਤੇ ਗਏ ਟੋਲ ਪਲਾਜ਼ਿਆਂ ਦੇ ਮਾਮਲੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਸਟੇਟਸ ਰਿਪੋਰਟ ਦੇਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਹਾਈਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਡੀ.ਜੀ.ਪੀ ਨੂੰ ਸੁਪਰੀਮ ਕੋਰਟ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਵਿਚ ਬੰਦ ਪਏ ਟੋਲ ਪਲਾਜ਼ਿਆਂ ਨੂੰ ਮੁੜ ਚਾਲੂ ਕਰਨ ਨੂੰ ਯਕੀਨੀ ਬਣਾਉਣ ਲਈ ਵੀ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਨੇ ਹਾਈਕੋਰਟ ਵਿਚ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਸੀ ਕਿ ਟੋਲ ਪਲਾਜ਼ਿਆਂ ‘ਤੇ ਲੱਗੇ ਪੱਕੇ ਮੋਰਚਿਆਂ ਨੂੰ ਹਟਾਇਆ ਜਾਵੇ ਕਿਉਂਕਿ ਇਨ੍ਹਾਂ ਨਾਲ ਉਨ੍ਹਾਂ ਰੋਜ਼ਾਨਾ ਕਰੋੜਾਂ ਰੁਪਏ ਦਾ ਨੁਕਸਾਨ ਹੋ ਰਿਹਾ ਹੈ।

 

RELATED ARTICLES
POPULAR POSTS