Breaking News
Home / ਹਫ਼ਤਾਵਾਰੀ ਫੇਰੀ / ਪੱਗ ਉਪਰ ਟੋਪ ਪਾਉਣ ਦੀ ਮਰਿਆਦਾ

ਪੱਗ ਉਪਰ ਟੋਪ ਪਾਉਣ ਦੀ ਮਰਿਆਦਾ

ਨਹੀਂ ਹੈ : ਜਥੇਦਾਰ ਗਿਆਨੀ ਹਰਪ੍ਰੀਤ ਸਿੰਘ
ਅੰਮ੍ਰਿਤਸਰ/ਬਿਊਰੋ ਨਿਊਜ਼ : ਕੇਂਦਰ ਸਰਕਾਰ ਸਿੱਖ ਫੌਜੀਆਂ ਦੀ ਸੁਰੱਖਿਆ ਦੇ ਲਈ ਹੈਲਮਟ ਖਰੀਦਣ ਦੀ ਯੋਜਨਾ ਬਣਾ ਰਹੀ ਹੈ। ਪ੍ਰੰਤੂ ਕੇਂਦਰ ਸਰਕਾਰ ਦੀ ਇਸ ਯੋਜਨਾ ‘ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਖਤ ਇਤਰਾਜ਼ ਪ੍ਰਗਟ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪਗੜੀ ‘ਤੇ ਕੁਝ ਵੀ ਪਹਿਨਣਾ ਸਿੱਖ ਮਰਿਆਦਾ ਦੇ ਉਲਟ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖ ਦੇ ਸਿਰ ਉਪਰ ਸਜੀ ਦਸਤਾਰ ਸਿਰਫ਼ 5-6 ਮੀਟਰ ਦਾ ਕੱਪੜਾ ਨਹੀਂ ਬਲਕਿ ਇਹ ਤਾਜ ਹੈ, ਜਿਸ ਨੂੰ ਗੁਰੂ ਸਾਹਿਬਾਨਾਂ ਨੇ ਉਨ੍ਹਾਂ ਨੂੰ ਪਹਿਨਾਇਆ ਹੈ ਅਤੇ ਦਸਤਾਰ ਸਿੱਖਾਂ ਦੀ ਪਹਿਚਾਣ ਦਾ ਪ੍ਰਤੀਕ ਹੈ। ਇਸ ਪ੍ਰਤੀਕ ਉਪਰ ਕਿਸੇ ਵੀ ਤਰ੍ਹਾਂ ਦਾ ਟੋਪ ਪਹਿਨਾਉਣਾ ਸਿੱਖਾਂ ਦੀ ਪਹਿਚਾਣ ਨੂੰ ਖਤਮ ਕਰਨ ਦਾ ਇਕ ਕੋਝਾ ਯਤਨ ਹੈ।

ਸੁਖਬੀਰ ਬਾਦਲ ਨੇ ਕੇਂਦਰ ਸਰਕਾਰ ਵੱਲੋਂ ਸਿੱਖ ਫੌਜੀਆਂ ਨੂੰ ਹੈਲਮਟ ਪਹਿਨਾਉਣ ਵਾਲੇ ਫੈਸਲੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਹੈਲਮਟ ਵਿਰੁੱਧ ਸਿੱਖਾਂ ਨੇ ਪਹਿਲਾਂ ਵੀ ਸੰਘਰਸ਼ ਕੀਤਾ ਸੀ ਜੇ ਲੋੜ ਪਈ ਤਾਂ ਹੁਣ ਵੀ ਪਿੱਛੇ ਨਹੀਂ ਹਟਾਂਗੇ।

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਫੌਜੀਆਂ ਲਈ ਲਿਆਂਦੀ ਗਈ ਨਵੀਂ ਲੋਹਟੋਪ ਨੀਤੀ ‘ਤੇ ਸਖਤ ਇਤਰਾਜ਼ ਪ੍ਰਗਟਾਇਆ। ਉਨ੍ਹਾਂ ਰੱਖਿਆ ਮੰਤਰੀ ਨੂੰ ਪੱਤਰ ਲਿਖ ਕੇ ਇਸ ਫੈਸਲੇ ਨੂੰ ਵਾਪਸ ਲੈਣ ਲਈ ਕਿਹਾ ਹੈ।

Check Also

ਸਮੇਂ ਤੋਂ ਪਹਿਲਾਂ ਡਿੱਗ ਸਕਦੀ ਹੈ ਟਰੂਡੋ ਸਰਕਾਰ

ਕੰਸਰਵੇਟਿਵ ਲਿਆਉਣਗੇ ਟਰੂਡੋ ਸਰਕਾਰ ਖਿਲਾਫ ਬੇਭਰੋਸਗੀ ਦਾ ਮਤਾ ਸਹਿਯੋਗੀ ਦਲ ਐਨਡੀਪੀ ਨੇ ਸਮਰਥਨ ਲਿਆ ਵਾਪਸ …