ਕਿਹਾ, ਕਰਮਚਾਰੀਆਂ ਦੀਆਂ ਮੰਗਾਂ ਸੁਣਨ ਦਾ ਸਰਕਾਰ ਕੋਲ ਸਮਾਂ ਨਹੀਂ
ਚੰਡੀਗੜ/ਬਿਊਰੋ ਨਿਊਜ਼
ਬਠਿੰਡਾ ਵਿਖੇ ਪ੍ਰਦਰਸ਼ਨ ਕਰ ਰਹੇ ਥਰਮਲ ਪਲਾਂਟ ਦੇ ਕਰਮਚਾਰੀਆਂ ਉਤੇ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਨੂੰ ਆਮ ਆਦਮੀ ਪਾਰਟੀ ਨੇ ਮੰਦਭਾਗਾ ਦੱਸਿਆ ਹੈ। ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਤਾਂ ਪ੍ਰਾਈਵੇਟ ਪਲਾਂਟਾਂ ਨੂੰ ਫਾਇਦਾ ਪਹੁੰਚਾਉਣ ਲਈ ਪੰਜਾਬ ਸਰਕਾਰ ਨੇ ਸਰਕਾਰੀ ਖੇਤਰ ਦੇ ਪਲਾਂਟ ਬੰਦ ਕਰ ਦਿੱਤੇ ਅਤੇ ਹੁਣ ਕਰਮਚਾਰੀਆਂ ਦਾ ਰੁਜ਼ਗਾਰ ਖੋਹਣਾ ਚਾਹੁੰਦੀ ਹੈ। ਮਾਨ ਨੇ ਕਿਹਾ ਕਿ ਹੱਕੀ ਮੰਗਾਂ ਨੂੰ ਲੈ ਕੇ ਮੰਗ ਪੱਤਰ ਦੇਣ ਜਾ ਰਹੇ ਇਨਾਂ ਕਰਮਚਾਰੀਆਂ ਉਤੇ ਲਾਠੀਚਾਰਜ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨਾਂ ਕਿਹਾ ਕਿ ਇੱਕ ਪਾਸੇ ਤਾਂ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਦੇ ਸਬਜਬਾਗ ਵਿਖਾਉਂਦੀ ਆ ਰਹੀ ਹੈ, ਪਰ ਦੂਜੇ ਪਾਸੇ ਚੋਰ ਮੋਰੀਆਂ ਰਾਹੀਂ ਪਹਿਲਾਂ ਤੋਂ ਕੰਮ ਕਰਦੇ ਕਰਮਚਾਰੀਆਂ ਨੂੰ ਇੱਕ ਸਾਜਿਸ਼ ਤਹਿਤ ਕੱਢਿਆ ਜਾ ਰਿਹਾ ਹੈ। ਉਨਾਂ ਕਿਹਾ ਸਰਕਾਰ ਕੋਲ ਕਰਮਚਾਰੀਆਂ ਦੀ ਗੱਲ ਸੁਣਨ ਲਈ ਸਮਾਂ ਹੀ ਨਹੀਂ ਹੈ।
Check Also
ਬਿਕਰਮ ਮਜੀਠੀਆ ਨੇ ਏਅਰਪੋਰਟ ’ਤੇ ਕਿਰਪਾਨ ਪਾ ਕੇ ਡਿਊਟੀ ਕਰਨ ’ਤੇ ਪਾਬੰਦੀ ਲਗਾਉਣ ਨੂੰ ਦੱਸਿਆ ਮੰਦਭਾਗਾ
ਕਿਹਾ : ਸਿਵਲ ਏਵੀਏਸ਼ਨ ਆਪਣੇ ਹੁਕਮਾਂ ’ਤੇ ਮੁੜ ਤੋਂ ਕਰੇ ਗੌਰ ਅੰਮਿ੍ਰਤਸਰ/ਬਿਊਰੋ ਨਿਊਜ਼ : ਸੀਨੀਅਰ …