ਚੰਡੀਗੜ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਨੇ ਐਸਵਾਈਐਲ ਦੇ ਮੁੱਦੇ ਉਤੇ ਭਾਜਪਾ ਦੇ ਪੰਜਾਬ ਪ੍ਰਧਾਨ ਵਿਜੇ ਸਾਂਪਲਾ ਉਤੇ ਦੋਗਲੀ ਨੀਤੀ ਅਪਣਾਉਣ ਦੇ ਦੋਸ਼ ਲਗਾਏ ਹਨ। ਆਮ ਆਦਮੀ ਪਾਰਟੀ ਦੇ ਪੰਜਾਬ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਸਵਾਲ ਕੀਤਾ ਕਿ ਜੇਕਰ ਸਾਂਪਲਾ ਸਚਮੁੱਚ ਪੰਜਾਬ ਦੇ ਹੱਕਾਂ ਬਾਰੇ ਚਿੰਤਿਤ ਹੈ, ਤਾਂ ਕੀ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੁਪਰੀਮ ਕੋਰਟ ਤੋਂ ਕੇਸ ਵਾਪਿਸ ਲੈਣ ਦੀ ਅਪੀਲ ਕਰਨਗੇ?ਵੜੈਚ ਨੇ ਕਿਹਾ ਕਿ ਭਾਰਤ ਦੇ ਸੋਲਿਸਟਰ ਜਨਰਲ ਰਣਜੀਤ ਸਿਨਹਾ ਨੇ ਐਸਵਾਈਐਲ ਮੁੱਦੇ ਉਤੇ ਪੰਜਾਬ ਦੇ ਹਿੱਤਾਂ ਖਿਲਾਫ ਹਲਫਨਾਮਾ ਦਾਇਰ ਕੀਤਾ ਸੀ ਤੇ ਕੀ ਵਿਜੇ ਸਾਂਪਲਾ ਸਿਨਹਾ ਵੱਲੋਂ ਹਲਫਨਾਮਾ ਵਾਪਿਸ ਲੈਣ ਨੂੰ ਯਕੀਨੀ ਬਣਾਉਣਗੇ?ਉਨਾਂ ਕਿਹਾ ਕਿ ਪੰਜਾਬ ਭਾਜਪਾ ਨੂੰ ਇਹ ਵੀ ਦੱਸਣਾ ਚਾਹੀਦਾ ਹੈ ਕਿ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਕਿਹੜੇ ਕਦਮ ਚੁੱਕੇ ਗਏ। ਨਾਲ ਹੀ ਇਹ ਵੀ ਦੱਸਣ ਕਿ ਕੀ ਇਨਾਂ ਮੁੱਦਿਆਂ ਨੂੰ ਲੈ ਕੇ ਸਬੰਧਿਤ ਮੰਤਰੀਆਂ ਨਾਲ ਗੱਲਬਾਤ ਕੀਤੀ ਗਈ ਹੈ? ਜ਼ਿਕਰਯੋਗ ਹੈ ਕਿ ਵਿਜੇ ਸਾਂਪਲਾ ਨੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਉਸ ਬਿਆਨ ਦੀ ਹਮਾਇਤ ਕੀਤੀ ਸੀ, ਜਿਸ ਵਿੱਚ ਉਨਾਂ ਕਿਹਾ ਸੀ ਕਿ ਪੰਜਾਬ ਨੂੰ ਦਰਿਆਈ ਪਾਣੀਆਂ ਵਿੱਚ ਉਸਦਾ ਬਣਦਾ ਹੱਕ ਮਿਲਣਾ ਚਾਹੀਦਾ ਹੈ।
Check Also
ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੋ ਦਸੰਬਰ ਨੂੰ ਸੌਂਪਣੇ ਆਪਣਾ ਸਪੱਸ਼ਟੀਕਰਨ
ਕਿਹਾ : ਮੇਰਾ ਰੋਮ ਰੋਮ ਸ੍ਰੀ ਅਕਾਲ ਤਖਤ ਸਾਹਿਬ ਨੂੰ ਹੈ ਸਮਰਪਿਤ ਅੰਮਿ੍ਰਤਸਰ/ਬਿਊਰੋ ਨਿਊਜ਼ : …