14.7 C
Toronto
Tuesday, September 16, 2025
spot_img
Homeਪੰਜਾਬਸ਼ਰਾਬ ਫੈਕਟਰੀ: ਪ੍ਰਦੂਸ਼ਣ ਕੰਟਰੋਲ ਬੋਰਡ ਦੇ ਦਫ਼ਤਰਾਂ ਅੱਗੇ ਮੁਜ਼ਾਹਰੇ

ਸ਼ਰਾਬ ਫੈਕਟਰੀ: ਪ੍ਰਦੂਸ਼ਣ ਕੰਟਰੋਲ ਬੋਰਡ ਦੇ ਦਫ਼ਤਰਾਂ ਅੱਗੇ ਮੁਜ਼ਾਹਰੇ

ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਜ਼ੀਰਾ ਸ਼ਰਾਬ ਫੈਕਟਰੀ ਖਿਲਾਫ ਵਿੱਢੇ ਘੋਲ ਦੀ ਹਮਾਇਤ ਵਿੱਚ ਹਜ਼ਾਰਾਂ ਕਿਸਾਨਾਂ, ਮਜ਼ਦੂਰਾਂ ਤੇ ਬੀਬੀਆਂ ਵੱਲੋਂ 15 ਜ਼ਿਲ੍ਹਿਆਂ ਵਿਚ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਦਫ਼ਤਰਾਂ ਅੱਗੇ ਧਰਨੇ ਦਿੱਤੇ ਗਏ।
ਜਥੇਬੰਦੀ ਦੀ ਅਗਵਾਈ ਹੇਠ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਮੋਗਾ, ਫਿਰੋਜ਼ਪੁਰ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਮਾਨਸਾ, ਬਠਿੰਡਾ, ਬਰਨਾਲਾ ਤੇ ਪਟਿਆਲਾ ਦੇ ਮੁੱਖ ਦਫ਼ਤਰ ਵਿੱਚ ਪ੍ਰਦਰਸ਼ਨਾਂ ‘ਚ ਮੰਗ ਪੱਤਰ ਵੀ ਸੌਂਪੇ ਗਏ।
ਯੂਨੀਅਨ ਆਗੂਆਂ ਨੇ ਮੰਗ ਪੱਤਰਾਂ ਰਾਹੀਂ ਮੰਗ ਕੀਤੀ ਕਿ 2010 ਵਿੱਚ ਬਣੀ ਵਿਧਾਨ ਸਭਾ ਦੀ ਕਮੇਟੀ ਵੱਲੋਂ ਜ਼ੀਰਾ ਸ਼ਰਾਬ ਫੈਕਟਰੀ ਦੀ ਜਾਂਚ ਕਰ ਕੇ ਦਿੱਤੀ ਰਿਪੋਰਟ ਨੂੰ ਆਧਾਰ ਬਣਾ ਕੇ ਜ਼ੀਰਾ ਸ਼ਰਾਬ ਫੈਕਟਰੀ ਸਮੇਤ ਸਾਰੀਆਂ ਸ਼ਰਾਬ ਫੈਕਟਰੀਆਂ ਬੰਦ ਕੀਤੀਆਂ ਜਾਣ। ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਸਾਰੀਆਂ ਸਨਅਤੀ ਇਕਾਈਆਂ ਦੀ ਜਾਂਚ ਹਾਈਕੋਰਟ ਦੇ ਮੌਜੂਦਾ ਜੱਜ ਦੀ ਨਿਗਰਾਨੀ ਹੇਠ ਮਾਹਿਰਾਂ ਦੀ ਟੀਮ ਬਣਾ ਕੇ ਕੀਤੀ ਜਾਵੇ ਤੇ ਪਾਣੀ, ਹਵਾ ਨੂੰ ਪ੍ਰਦੂਸ਼ਿਤ ਕਰਨ ਵਾਲੀਆਂ ਇਕਾਈਆਂ ਦੇ ਮਾਲਕਾਂ ਖਿਲਾਫ ਕੇਸ ਦਰਜ ਕੀਤੇ ਜਾਣ। ਉਨ੍ਹਾਂ ਮੰਗ ਕੀਤੀ ਕਿ ਜ਼ੀਰਾ ਸ਼ਰਾਬ ਫੈਕਟਰੀ ਦੇ ਪ੍ਰਦੂਸ਼ਿਤ ਪਾਣੀ ਨਾਲ ਹੋਈਆਂ ਮੌਤਾਂ ਦੇ ਆਰੋਪ ਹੇਠ ਫੈਕਟਰੀ ਮਾਲਕ ਖਿਲਾਫ ਅਪਰਾਧਕ ਕੇਸ ਦਰਜ ਕੀਤਾ ਜਾਵੇ ਤੇ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਤੇ ਇਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।
ਜਥੇਬੰਦੀ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ ਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਆਰੋਪ ਲਾਇਆ ਕਿ ਪੂੰਜੀਵਾਦੀ ਭ੍ਰਿਸ਼ਟ ਰਾਜ ਪ੍ਰਬੰਧ ਨੇ ਪਿਛਲੇ 75 ਸਾਲਾਂ ਤੋਂ ਧਰਤੀ ਹੇਠਲਾ ਤੇ ਧਰਤੀ ਦੇ ਉਪਰਲਾ ਪਾਣੀ ਦੂਸ਼ਿਤ ਕਰ ਦਿੱਤਾ ਹੈ।

 

RELATED ARTICLES
POPULAR POSTS