Breaking News
Home / ਪੰਜਾਬ / ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਵੱਲੋਂ ਅਸਤੀਫਾ

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਵੱਲੋਂ ਅਸਤੀਫਾ

ਮੁਹਾਲੀ/ਬਿਊਰੋ ਨਿਊਜ਼ : ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਪ੍ਰੋਫੈਸਰ ਯੋਗਰਾਜ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਜਾਣਕਾਰੀ ਅਨੁਸਾਰ ਪਿਛਲੀ ਕਾਂਗਰਸ ਸਰਕਾਰ ਵੇਲੇ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਸ਼ਹਿਰ ਦੇ ਸਿੱਖਿਆ ਸ਼ਾਸਤਰੀ ਪ੍ਰੋ. ਯੋਗਰਾਜ ਨੂੰ ਸਕੂਲ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਸੀ।
ਉਸ ਸਮੇਂ ਉਹ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਆਪਣੀਆਂ ਸੇਵਾਵਾਂ ਦੇ ਰਹੇ ਸਨ। ਉਹ ਕੈਪਟਨ ਅਮਰਿੰਦਰ ਸਿੰਘ ਦੇ ਪਰਿਵਾਰ ਦੇ ਨੇੜਲਿਆਂ ਵਿੱਚ ਗਿਣੇ ਜਾਂਦੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਸੱਤਾ ਪਰਿਵਰਤਨ ਮਗਰੋਂ ਕਈ ਬੋਰਡਾਂ ਅਤੇ ਕਾਰਪੋਰੇਸ਼ਨ ਦੇ ਚੇਅਰਮੈਨਾਂ ਨੇ ਆਪੋ-ਆਪਣੇ ਅਹੁਦਿਆਂ ਤੋਂ ਅਸਤੀਫ਼ੇ ਦੇ ਦਿੱਤੇ ਸਨ, ਪਰ ਪ੍ਰੋ. ਯੋਗਰਾਜ ਨਿਰੰਤਰ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਵਜੋਂ ਕੰਮ ਕਰ ਰਹੇ ਸਨ।
ਕੈਪਟਨ ਅਮਰਿੰਦਰ ਸਿੰਘ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਵਜ਼ਾਰਤ ਸਮੇਂ ਵੀ ਪ੍ਰੋ. ਯੋਗਰਾਜ ਚੇਅਰਮੈਨ ਬਣੇ ਰਹੇ ਤੇ ਹੁਣ ਲਗਪਗ ਸਾਲ ਭਰ ਤੋਂ ‘ਆਪ’ ਸਰਕਾਰ ਦੌਰਾਨ ਵੀ ਉਹ ਪਹਿਲਾਂ ਵਾਂਗ ਚੇਅਰਮੈਨ ਵਜੋਂ ਸੇਵਾਵਾਂ ਨਿਭਾ ਰਹੇ ਸਨ, ਪਰ ਬੁੱਧਵਾਰ ਨੂੰ ਅਚਾਨਕ ਉਨ੍ਹਾਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਭਰੋਸੇਯੋਗ ਸੂਤਰਾਂ ਅਨੁਸਾਰ ‘ਆਪ’ ਸਰਕਾਰ ਨੇ ਸਿੱਖਿਆ ਬੋਰਡ ਦੇ ਚੇਅਰਮੈਨ ਤੋਂ ਅਸਤੀਫ਼ੇ ਦੀ ਮੰਗ ਕੀਤੀ ਸੀ, ਜਿਸ ਮਗਰੋਂ ਉਨ੍ਹਾਂ ਇਹ ਕਦਮ ਚੁੱਕਿਆ ਹੈ।
ਜਾਣਕਾਰੀ ਮਿਲੀ ਹੈ ਕਿ ਸਾਲਾਨਾ ਪ੍ਰੀਖਿਆਵਾਂ ਸਿਰ ‘ਤੇ ਹੋਣ ਕਾਰਨ ਸੂਬਾ ਸਰਕਾਰ ਨੇ ਨਵੇਂ ਚੇਅਰਮੈਨ ਦੀ ਨਿਯੁਕਤੀ ਕਰਨ ਲਈ ਵਿਸ਼ੇਸ਼ ਕਮੇਟੀ ਵੀ ਕਾਇਮ ਕੀਤੀ ਹੈ।

 

Check Also

ਰਵਨੀਤ ਸਿੰਘ ਬਿੱਟੂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਤੀ ਚੁਣੌਤੀ

ਕਿਹਾ : 4 ਜੂਨ ਤੋਂ ਬਾਅਦ ਸੱਚਾਈ ਆ ਜਾਵੇਗੀ ਸਾਹਮਣੇ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਲੋਕ ਸਭਾ …