Breaking News
Home / ਪੰਜਾਬ / ਪੰਜਾਬ ‘ਚ ਅਫਸਰਾਂ ਦੀ ਸਮੂਹਿਕ ਛੁੱਟੀ ਲਈ ਸਰਕਾਰ ਜ਼ਿੰਮੇਵਾਰ : ਸੁਖਬੀਰ ਬਾਦਲ

ਪੰਜਾਬ ‘ਚ ਅਫਸਰਾਂ ਦੀ ਸਮੂਹਿਕ ਛੁੱਟੀ ਲਈ ਸਰਕਾਰ ਜ਼ਿੰਮੇਵਾਰ : ਸੁਖਬੀਰ ਬਾਦਲ

ਕਿਹਾ : ਭ੍ਰਿਸ਼ਟਾਚਾਰ ਨਾਲ ਨਜਿੱਠਣਾ ਸਭ ਤੋਂ ਜ਼ਰੂਰੀ ਹੈ, ਪਰ ਨਿਯਮਾਂ ਦੀ ਪਾਲਣਾ ਵੀ ਜ਼ਰੂਰੀ
ਲੰਬੀ/ਬਿਊਰੋ ਨਿਊਜ਼ : ਸ੍ਰੀ ਮੁਕਤਸਰ ਸਾਹਿਬ ਵਿੱਚ ਮਾਘੀ ਮੌਕੇ ਹੋਣ ਵਾਲੀ ਸਿਆਸੀ ਕਾਨਫਰੰਸ ਦੀ ਲਾਮਬੰਦੀ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੰਬੀ ਹਲਕੇ ‘ਚ ਪਿੰਡ ਲੰਬੀ ਜੈਲ ਤੇ ਸਰਾਵਾਂ ਜੈਲ ਤੇ ਹੋਰਨਾਂ ਪਿੰਡਾਂ ਵਿੱਚ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਅਤੇ ਉਨ੍ਹਾਂ ਨੂੰ ਵੱਡੀ ਗਿਣਤ ਵਿੱਚ ਕਾਨਫਰੰਸ ‘ਚ ਪੁੱਜਣ ਦਾ ਸੱਦਾ ਦਿੱਤਾ। ਸੁਖਬੀਰ ਨੇ ‘ਆਪ’ ਸਰਕਾਰ ‘ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਸਰਕਾਰ ਦੇ ਗ਼ਲਤ ਫ਼ੈਸਲਿਆਂ ਕਾਰਨ ਸੂਬੇ ਵਿੱਚ ਹਫ਼ੜਾ-ਦਫ਼ੜੀ ਦਾ ਮਾਹੌਲ ਪੈਦਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪੀਸੀਐੱਸ ਅਫ਼ਸਰਾਂ ਵੱਲੋਂ ਸਮੂਹਿਕ ਛੁੱਟੀ ਲੈਣ ਦੇ ਫ਼ੈਸਲੇ ਲਈ ਸਿੱਧੇ ਤੌਰ ‘ਤੇ ‘ਆਪ’ ਸਰਕਾਰ ਜ਼ਿੰਮੇਵਾਰ ਹੈ। ਇਸ ਮੌਕੇ ਉਨ੍ਹਾਂ ਪੀਸੀਐੱਸ ਅਫ਼ਸਰ ਐਸੋਸੀਏਸ਼ਨ ਵੱਲੋਂ ਸਰਕਾਰ ‘ਤੇ ਵਸੂਲੀਆਂ ਵਾਲਾ ਰਵੱਈਆ ਅਪਣਾਉਣ ਸਬੰਧੀ ਲਾਏ ਦੋਸ਼ਾਂ ਦੀ ਨਿਰਪੱਖ ਜਾਂਚ ਕੀਤੇ ਜਾਣ ਦੀ ਮੰਗ ਕੀਤੀ ਹੈ।
ਬਾਦਲ ਨੇ ਕਿਹਾ ਕਿ ਭ੍ਰਿਸ਼ਟਾਚਾਰ ਨਾਲ ਨਜਿੱਠਣਾ ਸਭ ਤੋਂ ਜ਼ਰੂਰੀ ਹੈ, ਪਰ ਅਜਿਹਾ ਕਰਦਿਆਂ ਨਿਯਮਾਂ ਦੀ ਪਾਲਣਾ ਕਰਨੀ ਵੀ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਪ੍ਰਸ਼ਾਸਨਿਕ ਨਿਯਮਾਂ ਮੁਤਾਬਕ ਸਮਰੱਥ ਅਥਾਰਟੀ ਤੋਂ ਪ੍ਰਵਾਨਗੀ ਲਏ ਬਿਨਾ ਹੀ ਅਫ਼ਸਰਾਂ ਖਿਲਾਫ ਕਾਰਵਾਈ ਕੀਤੀ ਹੈ।

 

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਬਡਰੁੱਖਾਂ ਪਹੁੰਚ ਦਿੱਤੀ ਮਹਾਰਾਜਾ ਰਣਜੀਤ ਸਿੰਘ ਨੂੰ ਸ਼ਰਧਾਂਜਲੀ

ਸ਼ੋ੍ਰਮਣੀ ਅਕਾਲੀ ਦਲ ’ਤੇ ਵੀ ਕਸਿਆ ਤੰਜ ਸੰਗਰੂਰ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਅੱਜ …