ਚੰਡੀਗੜ੍ਹ : ਪੰਜਾਬ ਦੇ ਸਾਬਕਾ ਕਾਂਗਰਸੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਿਧਾਨ ਸਭਾ ਚੋਣਾਂ ਮੌਕੇ ਚੋਣ ਜ਼ਾਬਤੇ ਦੀ ਉਲੰਘਣਾ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰਾਹਤ ਦਿੱਤੀ ਹੈ। ਹਾਈਕੋਰਟ ਨੇ ਮਾਨਸਾ ਅਦਾਲਤ ਦੀ ਪ੍ਰੋਸੀਡਿੰਗ ‘ਤੇ ਅਗਲੇ ਨਿਰਦੇਸ਼ਾਂ ਤੱਕ ਸਟੇਅ ਲਗਾ ਦਿੱਤੀ ਹੈ। ਚਰਨਜੀਤ ਸਿੰਘ ਚੰਨੀ ਨੇ ਆਉਂਦੀ 12 ਜਨਵਰੀ ਨੂੰ ਮਾਨਸਾ ਦੀ ਅਦਾਲਤ ਵਿਚ ਪੇਸ਼ ਹੋਣਾ ਸੀ। ਮਾਨਸਾ ਅਦਾਲਤ ਨੇ ਸਾਬਕਾ ਮੁੱਖ ਮੰਤਰੀ ਚੰਨੀ ਨੂੰ ਸੰਮਣ ਜਾਰੀ ਕੀਤਾ ਸੀ। ਦੱਸਣਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਚੰਨੀ ਅੱਠ ਮਹੀਨੇ ਵਿਦੇਸ਼ ਵਿਚ ਰਹਿਣ ਤੋਂ ਬਾਅਦ ਪੰਜਾਬ ਵਾਪਸ ਪਰਤੇ ਹਨ। ਦੱਸਿਆ ਜਾ ਰਿਹਾ ਹੈ ਕਿ ਚੰਨੀ ਪੀਐਚਡੀ ਦੀ ਪੜ੍ਹਾਈ ਅਤੇ ਅੱਖਾਂ ਦੇ ਇਲਾਜ ਲਈ ਵਿਦੇਸ਼ ਗਏ ਹੋਏ ਸਨ। ਚੰਨੀ ਨੇ ਵਿਦੇਸ਼ ਤੋਂ ਪਰਤਿਆਂ ਸਭ ਤੋਂ ਪਹਿਲਾਂ ਕਾਂਗਰਸ ਪਾਰਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਕੀਤੀ ਸੀ। ਇਸ ਤੋਂ ਬਾਅਦ ਚੰਨੀ ਨੇ ਹੋਰ ਸੀਨੀਅਰ ਕਾਂਗਰਸੀ ਆਗੂਆਂ ਨਾਲ ਵੀ ਮੁਲਾਕਾਤਾਂ ਕੀਤੀਆਂ। ਉਧਰ ਦੂਜੇ ਪਾਸੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਚੰਨੀ ‘ਤੇ ਬਤੌਰ ਸੀਐਮ ਕਈ ਗਲਤ ਫਾਈਲਾਂ ਪਾਸ ਕਰਨ ਦੇ ਆਰੋਪ ਲਗਾਏ ਹਨ। ਹਾਲਾਂਕਿ ਚੰਨੀ ਨੇ ਵਿਦੇਸ਼ ਵਿਚ ਰਹਿੰਦਿਆਂ ਇਨ੍ਹਾਂ ਆਰੋਪਾਂ ਦਾ ਜਵਾਬ ਦੇ ਦਿੱਤਾ ਸੀ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …