2.6 C
Toronto
Friday, November 7, 2025
spot_img
Homeਪੰਜਾਬਪੰਜਾਬ ’ਚ 108 ਐਂਬੂਲੈਂਸ ਸਰਵਿਸ ਦੇ ਕਰਮਚਾਰੀ ਵੀ ਹੜਤਾਲ ’ਤੇ

ਪੰਜਾਬ ’ਚ 108 ਐਂਬੂਲੈਂਸ ਸਰਵਿਸ ਦੇ ਕਰਮਚਾਰੀ ਵੀ ਹੜਤਾਲ ’ਤੇ

ਐਸੋਸ਼ੀਏਸ਼ਨ ਦੀ ਮੰਗ : ਸਰਕਾਰ ਠੇਕਾ ਪ੍ਰਣਾਲੀ ਬੰਦ ਕਰੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਭਰ ਵਿਚ ਅੱਜ ਸ਼ੁੱਕਰਵਾਰ ਨੂੰ ਵੀ 108 ਐਂਬੂਲੈਂਸ ਸਰਵਿਸ ਠੱਪ ਰਹੀ। ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ 72 ਘੰਟਿਆਂ ਲਈ ਹੜਤਾਲ ਕੀਤੀ ਹੋਈ ਹੈ। ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਇਹ ਹੜਤਾਲ ਹੋਰ ਅੱਗੇ ਵੀ ਵਧ ਸਕਦੀ ਹੈ। ਇਸ ਦੇ ਚੱਲਦਿਆਂ 108 ਐਂਬੂਲੈਂਸ ਸਰਵਿਸ ਨੂੰ ਠੇਕੇ ’ਤੇ ਚਲਾਉਣ ਵਾਲੀ ਕੰਪਨੀ ਨੇ ਕਰਮਚਾਰੀਆਂ ਦੀ ਹੜਤਾਲ ਨੂੰ ਗੈਰਕਾਨੂੰਨੀ ਦੱਸਿਆ ਅਤੇ ਕਰਮਚਾਰੀਆਂ ਨੂੰ ਕੰਮ ’ਤੇ ਪਰਤਣ ਲਈ ਕਿਹਾ ਹੈ। 108 ਐਂਬੂਲੈਂਸ ਕਰਮਚਾਰੀ ਐਸੋਸੀਏਸ਼ਨ ਦਾ ਕਹਿਣਾ ਹੈ ਕਿ ਜਦੋਂ ਐਂਬੂਲੈਂਸ ਸਰਕਾਰੀ ਹੈ ਤਾਂ ਫਿਰ ਉਨ੍ਹਾਂ ਨੂੰ ਵੀ ਠੇਕਾ ਪ੍ਰਣਾਲੀ ’ਚੋਂ ਕੱਢ ਕੇ ਵਿਭਾਗ ਵਿਚ ਮਰਜ਼ ਕੀਤਾ ਜਾਵੇ। ਐਸੋਸੀਏਸ਼ਨ ਦੇ ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਨੂੰ ਵੇਤਨ ਭੱਤੇ ਵੀ ਹਰਿਆਣਾ ਦੀ ਤਰਜ਼ ’ਤੇ ਦਿੱਤੇ ਜਾਣ। ਕੰਪਨੀ ਨੇ ਜਿਨ੍ਹਾਂ ਮੁਲਾਜ਼ਮਾਂ ਨੂੰ ਨੌਕਰੀ ਤੋਂ ਹਟਾਇਆ ਹੈ, ਉਨ੍ਹਾਂ ਨੂੰ ਦੁਬਾਰਾ ਬਹਾਲ ਕੀਤਾ ਜਾਵੇ। ਉਧਰ ਦੂਜੇ ਪਾਸੇ ਕੰਪਨੀ ਦਾ ਕਹਿਣਾ ਹੈ ਕਿ ਕਰਮਚਾਰੀਆਂ ਨੂੰ ਪੰਜਾਬ ਸਰਕਾਰ ਦੇ ਮਾਪਦੰਡਾਂ ਅਨੁਸਾਰ ਹੀ ਵੇਤਨ ਦਿੱਤਾ ਜਾ ਰਿਹਾ ਹੈ। 108 ਐਂਬੂਲੈਂਸ ਸਰਵਿਸ ਦੀ ਹੜਤਾਲ ਕਾਰਨ ਮਰੀਜ਼ਾਂ ਲਈ ਪਰੇਸ਼ਾਨੀ ਹੋਰ ਵਧ ਗਈ ਹੈ।

 

RELATED ARTICLES
POPULAR POSTS