ਭਗਵੰਤ ਮਾਨ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਵੀ ਮਨਾਈ ਗਈ ਲੋਹੜੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲੋਹੜੀ ਦੀਆਂ ਸਮੂਹ ਪੰਜਾਬ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਗਈਆਂ ਹਨ। ਮੁੱਖ ਮੰਤਰੀ ਨੇ ਟਵੀਟ ਕਰਕੇ ਵਧਾਈ ਦਿੰਦੇ ਹੋਏ ਕਿਹਾ ਕਿ ਖੁਸ਼ੀਆਂ ਦੇ ਤਿਉਹਾਰ ਲੋਹੜੀ ਦੀਆਂ ਸਾਰੇ ਪੰਜਾਬੀਆਂ ਨੂੰ ਬਹੁਤ-ਬਹੁਤ ਵਧਾਈਆਂ। ਭਗਵੰਤ ਮਾਨ ਨੇ ਕਿਹਾ ਕਿ ਪ੍ਰਮਾਤਮਾ ਇਹ ਲੋਹੜੀ ਸਾਰਿਆਂ ਦੇ ਵਿਹੜਿਆਂ ਵਿਚ ਖੁਸ਼ੀਆਂ ਖੇੜੇ ਲੈ ਕੇ ਆਵੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਦਾ ਵਾਂਗ ਚੜ੍ਹਦੀਆਂ ਕਲਾਂ ਵਿਚ ਰਹੇ। ਅੱਜ ਪੰਜਾਬ ਵਿਚ ਲੋਹੜੀ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ। ਧਿਆਨ ਰਹੇ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਚੰਡੀਗੜ੍ਹ ਰਿਹਾਇਸ਼ ’ਤੇ ਆਮ ਆਦਮੀ ਪਾਰਟੀ ਦੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਮਿਲ ਕੇ ਲੋਹੜੀ ਦਾ ਤਿਉਹਾਰ ਮਨਾਇਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਰਿਵਾਰ ਦੀ ਹਾਜ਼ਰ ਰਿਹਾ।
Check Also
ਸ਼ੋ੍ਮਣੀ ਅਕਾਲੀ ਦਲ ਨੇ ਲੁਧਿਆਣਾ ਪੱਛਮੀ ਤੋਂ ਪਰਉਪਕਾਰ ਸਿੰਘ ਘੁੰਮਣ ਨੂੰ ਬਣਾਇਆ ਉਮੀਦਵਾਰ
‘ਆਪ’ ਦੇ ਸੰਜੀਵ ਅਰੋੜਾ ਅਤੇ ਕਾਂਗਰਸ ਭਾਰਤ ਭੂਸ਼ਣ ਆਸ਼ੂ ਨਾਲ ਹੋਵੇਗਾ ਮੁਕਾਬਲਾ ਲੁਧਿਆਣਾ/ਬਿਊਰੋ ਨਿਊਜ਼ : …