Breaking News
Home / ਭਾਰਤ / ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁਨੀਆ ਦੇ ਸਭ ਤੋਂ ਲੰਮੇ ਰਿਵਰ ਕਰੂਜ਼ ਐੱਮਵੀ ਗੰਗਾ ਵਿਲਾਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁਨੀਆ ਦੇ ਸਭ ਤੋਂ ਲੰਮੇ ਰਿਵਰ ਕਰੂਜ਼ ਐੱਮਵੀ ਗੰਗਾ ਵਿਲਾਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਵਾਰਾਨਸੀ ਵਿਖੇ ਟੈਂਟ ਸਿਟੀ ਦਾ ਵੀ ਕੀਤਾ ਉਦਘਾਟਨ
ਨਵੀਂ ਦਿੱਲੀ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਵਾਰਾਨਸੀ ਵਿੱਚ ਦੁਨੀਆ ਦੇ ਸਭ ਤੋਂ ਲੰਬੇ ਰਿਵਰ ਕਰੂਜ਼, ਐੱਮਵੀ ਗੰਗਾ ਵਿਲਾਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਪ੍ਰਧਾਨ ਮੰਤਰੀ ਨੇ ਵਾਰਾਨਸੀ ਵਿਖੇ ਟੈਂਟ ਸਿਟੀ ਦਾ ਉਦਘਾਟਨ ਵੀ ਕੀਤਾ ਅਤੇ 1,000 ਕਰੋੜ ਰੁਪਏ ਤੋਂ ਵੱਧ ਦੇ ਕਈ ਹੋਰ ਅੰਦਰੂਨੀ ਜਲ ਮਾਰਗਾਂ ਦੇ ਪ੍ਰਾਜੈਕਟਾਂ ਲਈ ਨੀਂਹ ਪੱਥਰ ਰੱਖੇ। ਕੇਂਦਰੀ ਬੰਦਰਗਾਹ, ਜਹਾਜ਼ਰਾਨੀ ਅਤੇ ਜਲਮਾਰਗ ਮੰਤਰੀ ਸਰਬਾਨੰਦ ਸੋਨੋਵਾਲ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਇਸ ਮੌਕੇ ਵਾਰਾਨਸੀ ਵਿਖੇ ਮੌਜੂਦ ਸਨ। ਇਸ ਮੌਕੇ ਸੋਨੋਵਾਲ ਨੇ ਕਿਹਾ ਕਿ ਅੱਜ ਦਾ ਦਿਨ ਦੁਨੀਆ ਦੇ ਰਿਵਰ ਕਰੂਜ਼ ਦੇ ਇਤਿਹਾਸ ’ਚ ਲਿਖਿਆ ਜਾਵੇਗਾ ਕਿਉਂਕਿ ਇਹ ਦੁਨੀਆ ਦਾ ਸਭ ਤੋਂ ਲੰਬਾ ਸਫਰ ਹੋਵੇਗਾ। ਇਹ ਯੂਪੀ, ਬਿਹਾਰ, ਝਾਰਖੰਡ, ਪੱਛਮੀ ਬੰਗਾਲ ਅਤੇ ਬੰਗਲਾਦੇਸ਼ ਤੋਂ ਹੁੰਦਾ ਹੋਇਆ ਡਿਬਰੂਗੜ੍ਹ ਤੱਕ ਹੋਵੇਗਾ। ਇਸ ਯਾਤਰਾ ਨਾਲ ਨਾ ਸਿਰਫ਼ ਸੈਰ-ਸਪਾਟੇ ਦਾ ਰਾਹ ਖੁੱਲ੍ਹੇਗਾ, ਸਗੋਂ ਵਪਾਰ ਦਾ ਵੀ ਰਾਹ ਖੁੱਲ੍ਹੇਗਾ।

Check Also

ਗੀਤਾ ਸਮੋਥਾ ਮਾਊਂਟ ਐਵਰੈਸਟ ’ਤੇ ਚੜ੍ਹਨ ਵਾਲੀ ਪਹਿਲੀ ਮਹਿਲਾ ਸੀ.ਆਈ.ਐਸ.ਐਫ. ਅਧਿਕਾਰੀ ਬਣੀ

ਹਿੰਮਤ ਅਤੇ ਦਿ੍ਰੜ ਇਰਾਦੇ ਦੀ ਗੀਤਾ ਸਮੋਥਾ ਨੇ ਕੀਤੀ ਮਿਸਾਲ ਕਾਇਮ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰੀ …