ਪ੍ਰਦੀਪ ਛਾਬੜਾ ਨੂੰ ਪੰਜਾਬ ਲਾਰਜ ਇੰਡਸਟਰੀਅਲ ਵਿਕਾਸ ਬੋਰਡ ਦਾ ਚੇਅਰਮੈਨ ਲਗਾਇਆ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਟਰੱਸਟਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ 17 ਚੇਅਰਮੈਨ ਨਿਯੁਕਤ ਕਰ ਦਿੱਤੇ ਹਨ। ਇਸਦੇ ਚੱਲਦਿਆਂ ਪੰਜਾਬ ਮੀਡੀਅਮ ਇੰਡਸਟਰੀਜ਼ ਵਿਕਾਸ ਬੋਰਡ ਦਾ ਚੇਅਰਮੈਨ ਨੀਲ ਗਰਗ, ਪੰਜਾਬ ਲਾਰਜ ਇੰਡਸਟਰੀਅਲ ਵਿਕਾਸ ਬੋਰਡ ਦਾ ਚੇਅਰਮੈਨ ਪ੍ਰਦੀਪ ਛਾਬੜਾ ਅਤੇ ਪੰਜਾਬ ਸਟੇਟ ਇੰਡਸਟਰੀਅਲ ਵਿਕਾਸ ਕਾਰਪੋਰੇਸ਼ਨ ਲਿਮਟਿਡ ਦਾ ਚੇਅਰਮੈਨ ਜਸਵੀਰ ਕੁਡਨੀ ਨੂੰ ਲਗਾਇਆ ਗਿਆ ਹੈ। ਇੰਪਰੂਵਮੈਂਟ ਟਰੱਸਟ ਅੰਮਿ੍ਰਤਸਰ ਦਾ ਚੇਅਰਮੈਨ ਅਸ਼ੋਕ ਤਲਵਾੜ, ਨਵਾਂਸ਼ਹਿਰ ਦਾ ਚੇਅਰਮੈਨ ਸਤਨਾਮ ਜਲਵਾਹਾ, ਨਾਭਾ ਦਾ ਚੇਅਰਮੈਨ ਸੁਰਿੰਦਰਪਾਲ ਸ਼ਰਮਾ, ਬਠਿੰਡਾ ਦਾ ਚੇਅਰਮੈਨ ਜਤਿੰਦਰ ਭੱਲਾ ਅਤੇ ਗੁਰਦਾਸਪੁਰ ਦਾ ਚੇਅਰਮੈਨ ਰਾਜੀਵ ਸ਼ਰਮਾ ਨੂੰ ਲਗਾਇਆ ਗਿਆ ਹੈ। ਇਸੇ ਤਰ੍ਹਾਂ ਸੰਗਰੂਰ ਦਾ ਚੇਅਰਮੈਨ ਹਰਪ੍ਰੀਤ ਸਿੰਘ, ਫਗਵਾੜਾ ਦਾ ਚੇਅਰਮੈਨ ਕਸ਼ਮੀਰ ਸਿੰਘ ਮਾਲੀ, ਕਪੂਰਥਲਾ ਦਾ ਚੇਅਰਮੈਨ ਗੁਰਪਾਲ ਸਿੰਘ ਅਤੇ ਬਰਨਾਲਾ ਦਾ ਚੇਅਰਮੈਨ ਰਾਮ ਤੀਰਥ ਮੰਨਾ ਨੂੰ ਲਗਾਇਆ ਹੈ। ਇਸਦੇ ਚੱਲਦਿਆਂ ਫਰੀਦਕੋਟ ਦਾ ਚੇਅਰਮੈਨ ਗੁਰਤੇਜ ਖੋਸਾ, ਤਰਨਤਾਰਨ ਦਾ ਚੇਅਰਮੈਨ ਵਰੁਣ ਕੁਮਾਰ, ਬਟਾਲਾ ਦਾ ਚੇਅਰਮੈਨ ਨਰੇਸ਼ ਗੋਇਲ, ਫਾਜ਼ਿਲਕਾ ਦਾ ਚੇਅਰਮੈਨ ਮਹਿੰਦਰ ਅਤੇ ਇੰਪਰੂਵਮੈਂਟ ਟਰੱਸਟ ਸੁਤਲਾਨਪੁਰ ਲੋਧੀ ਦਾ ਚੇਅਰਮੈਨ ਲੱਕੀ ਰੰਧਾਵਾ ਨੂੰ ਨਿਯੁਕਤ ਕੀਤਾ ਗਿਆ ਹੈ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ 15 ਜ਼ਿਲ੍ਹਾ ਯੋਜਨਾ ਕਮੇਟੀਆਂ ਦੇ ਚੇਅਰਮੈਨ ਨਿਯੁਕਤ ਕੀਤੇ ਸਨ।
Check Also
ਚੋਣ ਕਮਿਸ਼ਨ ਨੇ ਗਿੱਦੜਬਾਹਾ ’ਚ 24 ਪਿੰਡਾਂ ਦੀਆਂ ਪੰਚਾਇਤੀ ਚੋਣਾਂ ਕੀਤੀਆਂ ਰੱਦ
ਸ਼ੋ੍ਰਮਣੀ ਅਕਾਲੀ ਦਲ ਦੀ ਸ਼ਿਕਾਇਤ ’ਤੇ ਚੋਣ ਕਮਿਸ਼ਨ ਨੇ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ …