Breaking News
Home / ਪੰਜਾਬ / ਮੁੱਖ ਮੰਤਰੀ ਭਗਵੰਤ ਮਾਨ ਨੇ ਚੌਧਰੀ ਸੰਤੋਖ ਸਿੰਘ ਦੀ ਮੌਤ ’ਤੇ ਪ੍ਰਗਟਾਇਆ ਦੁੱਖ

ਮੁੱਖ ਮੰਤਰੀ ਭਗਵੰਤ ਮਾਨ ਨੇ ਚੌਧਰੀ ਸੰਤੋਖ ਸਿੰਘ ਦੀ ਮੌਤ ’ਤੇ ਪ੍ਰਗਟਾਇਆ ਦੁੱਖ

ਕਾਂਗਰਸ ਪ੍ਰਧਾਨ ਖੜਗੇ ਅਤੇ ਲੋਕ ਸਭਾ ਸਪੀਕਰ ਦੇ ਓਮ ਬਿਰਲਾ ਨੇ ਟਵੀਟ ਕਰਕੇ ਪਰਿਵਾਰ ਨਾਲ ਪ੍ਰਗਟਾਈ ਹਮਦਰਦੀ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਵੱਲੋਂ ਜਲੰਧਰ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਅਚਾਨਕ ਹੋਈ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਕਾਂਗਰਸ ਦੇ ਜਲੰਧਰ ਤੋਂ ਮੈਂਬਰ ਪਾਰਲੀਮੈਂਟ ਸੰਤੋਖ ਸਿੰਘ ਚੌਧਰੀ ਦੀ ਬੇਵਕਤੀ ਮੌਤ ਨਾਲ ਉਨ੍ਹਾਂ ਨੂੰ ਬਹੁਤ ਦੁੱਖ ਹੋਇਆ। ਉਨ੍ਹਾਂ ਪ੍ਰਮਾਤਮਾ ਅੱਗੇ ਵਿਛੜੀ ਰੂਹ ਨੂੰ ਸਕੂਨ ਬਖਸ਼ਣ ਦੀ ਅਰਦਾਸ ਵੀ ਕੀਤੀ। ਉਧਰ ਕੁਲ ਹਿੰਦ ਕਾਂਗਰਸ ਪਾਰਟੀ ਦੇ ਪ੍ਰਧਾਨ ਮਲਿਕਾ ਅਰਜੁਨ ਖੜਗੇ ਨੇ ਵੀ ਸੰਤੋਖ ਸਿੰਘ ਦੇ ਦੇਹਾਂਤ ’ਤੇ ਸੋਗ ਪ੍ਰਗਟ ਕੀਤਾ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਸਾਡੇ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੇ ਬੇਵਕਤੀ ਦੇਹਾਂਤ ਬਾਰੇ ਜਾਣ ਕੇ ਮੈਨੂੰ ਬਹੁਤ ਦੁੱਖ ਹੋਇਆ। ਇਸ ਤੋਂ ਇਲਾਵਾ ਕਾਂਗਰਸ ਪਾਰਟੀ ਦੀ  ਸਾਬਕਾ ਪ੍ਰਧਾਨ ਸੋਨੀਆ ਗਾਂਧੀ, ਪਿ੍ਰਅੰਕਾ ਗਾਂਧੀ, ਰਾਹੁਲ ਗਾਂਧੀ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਤੋਂ ਇਲਾਵਾ ਲੋਕ ਸਭਾ ਦੇ ਸਪੀਕਰ ਓਮ ਬਿਰਲਾ, ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ, ਸੁਖਬੀਰ ਸਿੰਘ ਬਾਦਲ, ਪ੍ਰਕਾਸ਼ ਸਿੰਘ ਬਾਦਲ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੌਧਰੀ ਸੰਤੋਖ ਸਿੰਘ ਦੀ ਅਚਾਨਕ ਹੋਈ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Check Also

ਚੰਡੀਗੜ੍ਹ ਗਰਨੇਡ ਹਮਲੇ ਦਾ ਇਕ ਆਰੋਪੀ ਗਿ੍ਫ਼ਤਾਰ

ਆਰੋਪੀ ਕੋਲੋਂ ਇਕ ਪਿਸਤੌਲ ਸਮੇਤ ਗੋਲਾ ਬਾਰੂਦ ਵੀ ਹੋਇਆ ਬਰਾਮਦ ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਦੇ …