Breaking News
Home / ਪੰਜਾਬ / ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਇਆ ਦੇਹਾਂਤ

ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਇਆ ਦੇਹਾਂਤ

ਰਾਹੁਲ ਗਾਂਧੀ ਭਾਰਤ ਜੋੜੋ ਯਾਤਰਾ ਰੋਕੀ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ
ਫਿਲੌਰ/ਬਿਊਰੋ ਨਿਊਜ਼ : ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਕਾਂਗਰਸ ਦੇ ਜਲੰਧਰ ਤੋਂ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਅੱਜ ਸਵੇਰੇ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਉਹ 76 ਸਾਲਾਂ ਦੇ ਸਨ। ਭਾਰਤ ਜੋੜੋ ਯਾਤਰਾ ਜਦੋਂ ਗੁਰਾਇਆ ਪਹੁੰਚੀ ਤਾਂ ਐੱਮਪੀ ਚੌਧਰੀ ਸੰਤੋਖ ਸਿੰਘ ਡਿੱਗ ਗਏ ਤਾਂ ਉਨ੍ਹਾਂ ਨੂੰ ਯਾਤਰਾ ਦੇ ਨਾਲ ਜਾ ਰਹੀ ਐਂਬੂਲੈਂਸ ਵਿੱਚ ਫਗਵਾੜਾ ਦੇ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮਿ੍ਰਤਕ ਐਲਾਨ ਦਿੱਤਾ। ਚੌਧਰੀ ਸੰਤੋਖ ਸਿੰਘ ਦੀ ਮੌਤ ਤੋਂ ਬਾਅਦ ਰਾਹੁਲ ਗਾਂਧੀ ਨੇ ਅੱਜ ਦੀ ਯਾਤਰਾ ਰੋਕ ਦਿੱਤੀ ਹੈ ਅਤੇ ਚੌਧਰੀ ਸਿੰਘ ਦਾ ਅੰਤਿਮ ਸਸਕਾਰ ਭਲਕੇ ਉਨ੍ਹਾਂ ਪਿੰਡ ਵਿਚ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦਿੱਤੀ। ਯਾਤਰਾ ਅੱਜ ਸਵੇਰੇ ਪੰਜਾਬ ਦੇ ਦੋਆਬਾ ਖੇਤਰ ਵਿੱਚ ਦਾਖਲ ਹੋਈ ਸੀ ਅਤੇ ਇਸ ਖਿਤੇ ਵਿੱਚ ਕਾਂਗਰਸ ਪਾਰਟੀ ਨੇ ਵਿਧਾਨ ਸਭਾ ਚੋਣਾਂ ਦੌਰਾਨ ਵਧੀਆ ਪ੍ਰਦਰਸ਼ਨ ਕੀਤਾ ਸੀ। ਚੌਧਰੀ ਸੰਤੋਖੀ ਸਿੰਘ ਨੇ 1978 ਵਿਚ ਆਪਣਾ ਰਾਜਨੀਤਿਕ ਕੈਰੀਅਰ ਪੰਜਾਬ ਯੂਥ ਕਾਂਗਰਸ ਦੇ ਆਗੂ ਵਜੋਂ ਸ਼ੁਰੂ ਕੀਤਾ ਸੀ। 1978 ਤੋਂ 1982 ਤੱਕ ਉਹ ਪੰਜਾਬ ਯੂਥ ਕਾਂਗਰਸ ਦੇ ਸੀਨੀਅਰ ਉਪ ਪ੍ਰਧਾਨ ਰਹੇ। 1978 ਤੋਂ 1995 ਤੱਕ ਜ਼ਿਲ੍ਹਾ ਕਾਂਗਰਸ ਕਮੇਟੀ ਪੇਂਡੂ ਦੇ ਪ੍ਰਧਾਨ ਬਣੇ। 1992 ਵਿਚ ਪਹਿਲੀ ਵਾਰ ਜਿੱਤ ਦਰਜ ਕਰਨ ਤੋਂ ਬਾਅਦ ਪੰਜਾਬ ਕਾਂਗਰਸ ਵਿਧਾਇਕ ਦਲ ਦੇ ਸਕੱਤਰ ਦੇ ਰੂਪ ਵਿਚ ਚੁਣੇ ਗਏ। ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ’ਚ ਉਹ ਕੈਬਨਿਟ ਮੰਤਰੀ ਵੀ ਰਹੇ ਸਨ।

Check Also

ਪੰਜਾਬ ਪੰਚਾਇਤੀ ਚੋਣਾਂ ’ਤੇ ਸੁਪਰੀਮ ਕੋਰਟ ਨੇ ਵੀ ਰੋਕ ਲਾਉਣ ਤੋਂ ਕੀਤਾ ਇਨਕਾਰ

ਕਿਹਾ : ਚੋਣਾਂ ’ਤੇ ਰੋਕ ਲਗਾਉਣ ਨਾਲ ਪੰਜਾਬ ’ਚ ਫੈਲ ਜਾਵੇਗੀ ਅਰਜਾਕਤਾ ਨਵੀਂ ਦਿੱਲੀ/ਬਿਊਰੋ ਨਿਊਜ਼ …