4.3 C
Toronto
Wednesday, October 29, 2025
spot_img
Homeਭਾਰਤਨਿਤਿਨ ਗਡਕਰੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਨਿਤਿਨ ਗਡਕਰੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

10 ਮਿੰਟ ਵਿਚ ਦੋ ਵਾਰ ਆਇਆ ਫੋਨ
ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਲੰਘੀ ਦੇਰ ਰਾਤ ਇਕ ਵਿਅਕਤੀ ਨੇ ਨਾਗਪੁਰ ਦਫ਼ਤਰ ’ਚ 10 ਮਿੰਟ ’ਚ ਦੋ ਵਾਰ ਫੋਨ ਕਰਕੇ ਇਹ ਧਮਕੀ ਦਿੱਤੀ ਗਈ। ਮੀਡੀਆ ਤੋਂ ਮਿਲੀਆਂ ਰਿਪੋਰਟਾਂ ਅਨੁਸਾਰ ਫੋਨ ਕਰਨ ਵਾਲੇ ਵਿਅਕਤੀ ਵੱਲੋਂ ਫਿਰੌਤੀ ਦੀ ਵੀ ਮੰਗ ਕੀਤੀ ਗਈ। ਜਦੋਂ ਪੁਲਿਸ ਨੇ ਫੋਨ ਕਰਨ ਵਾਲੇ ਨੂੰ ਟਰੇਸ ਕਰਕੇ ਪਤਾ ਲਗਾਇਆ ਗਿਆ, ਤਾਂ ਪਤਾ ਚੱਲਿਆ ਇਹ ਫੋਨ ਕਰਨਾਟਕ ਦੇ ਕਿਸੇ ਇਲਾਕੇ ਤੋਂ ਕੀਤਾ ਗਿਆ ਸੀ। ਪੁਲਿਸ ਵੱਲੋਂ ਲਗਾਤਾਰ ਜਾਂਚ ਕੀਤੀ ਅਤੇ ਆਰੋਪੀ ਨੂੰ ਗਿ੍ਰਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਪ੍ਰੰਤੂ ਹਾਲੇ ਤੱਕ ਧਮਕੀਆਂ ਦੇਣ ਵਾਲੇ ਬਾਰੇ ਕੁੱਝ ਵੀ ਜਾਣਕਾਰੀ ਪੁਲਿਸ ਦੇ ਹੱਥ ਨਹੀਂ ਲੱਗੀ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੀ ਕਿ ਕੇਂਦਰੀ ਮੰਤਰੀ ਨਿਤਿਨ ਗਡਕਰੀ ਫੋਨ ਕਰਕੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲਾ ਵਿਅਕਤੀ ਜਲਦੀ ਹੀ ਪੁਲਿਸ ਹਿਰਾਸਤ ਵਿਚ ਹੋਵੇਗਾ ਅਤੇ ਉਸ ਖਿਲਾਫ਼ ਬਣਦੀ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।

 

RELATED ARTICLES
POPULAR POSTS