ਕਿਹਾ : ਭਾਰਤੀ ਜਨਤਾ ਪਾਰਟੀ ਨੂੰ 2024 ’ਚ ਬਹੁਮਤ ਮਿਲਣਾ ਮੁਸ਼ਕਿਲ
ਤਿਰੂਵਨੰਤਪੁਰਮ/ਬਿਊਰੋ ਨਿਊਜ਼ : ਕਾਂਗਰਸੀ ਆਗੂ ਸ਼ਸ਼ੀ ਥਰੂਰ ਨੇ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ 2019 ਵਰਗਾ ਪ੍ਰਦਰਸ਼ਨ ਨਹੀਂ ਕਰ ਪਾਵੇਗੀ। ਅਗਾਮੀ ਆਮ ਚੋਣਾਂ ’ਚ ਭਾਰਤੀ ਜਨਤਾ ਪਾਰਟੀ ਆਪਣੀਆਂ ਮੌਜੂਦਾ 50 ਸੀਟਾਂ ਵੀ ਹਾਰ ਸਕਦੀ ਹੈ, ਕਿਉਂਕਿ ਪਹਿਲਾਂ ਹੀ ਭਾਜਪਾ ਕਈ ਰਾਜਾਂ ’ਚ ਸੱਤਾ ਗੁਆ ਚੁੱਕੀ ਹੈ। ਸ਼ਸ਼ੀ ਥਰੂਰ ਨੇ ਇਹ ਵੀ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ ’ਚ ਭਾਜਪਾ ਬਹੁਮਤ ਹਾਸਲ ਨਹੀਂ ਕਰ ਸਕੇਗੀ। ਉਨ੍ਹਾਂ ਕਿਹਾ ਕਿ 2019 ਦੀਆਂ ਲੋਕ ਸਭਾ ਚੋਣਾਂ ’ਚ ਭਾਜਪਾ ਨੇ ਵਧੀਆ ਪ੍ਰਦਰਸ਼ਨ ਕੀਤਾ ਸੀ। ਪਾਰਟੀ ਨੇ ਹਰਿਆਣਾ, ਗੁਜਰਾਤ, ਰਾਜਸਥਾਨ, ਬਿਹਾਰ, ਮੱਧ ਪ੍ਰਦੇਸ਼ ਅਤੇ ਮਹਾਰਾਸ਼ਟਰ ਆਦਿ ਰਾਜਾਂ ਅੰਦਰ ਵੀ ਭਾਜਪਾ ਦਾ ਪ੍ਰਦਰਸ਼ਨ ਵਧੀਆ ਰਿਹਾ ਸੀ। ਪੱਛਮੀ ਬੰਗਾਲ ’ਚ ਵੀ ਪਾਰਟੀ ਨੇ 18 ਸੀਟਾਂ ’ਤੇ ਜਿੱਤ ਹਾਸਲ ਕੀਤੀ ਸੀ ਪ੍ਰੰਤੂ 2024 ’ਚ ਭਾਜਪਾ ਦੇ ਲਈ 2019 ਵਰਗਾ ਪ੍ਰਦਰਸ਼ਨ ਕਰਨਾ ਵੀ ਅਸੰਭਵ ਹੈ। ਉਨ੍ਹਾਂ ਕਿਹਾ ਕਿ 2019 ਚੋਣਾਂ ਤੋਂ ਪਹਿਲਾਂ ਪੁਲਵਾਮਾ ਅਤੇ ਬਾਲਾਕੋਟ ਹਮਲਿਆਂ ਨੇ ਵੀ ਭਾਜਪਾ ਦੀ ਜਿੱਤ ਵਿਚ ਅਹਿਮ ਰੋਲ ਨਿਭਾਇਆ ਸੀ ਪ੍ਰੰਤੂ ਇਸ ਵਾਰ ਅਜਿਹਾ ਹੋਣਾ ਸੰਭਵ ਨਹੀਂ। ਧਿਆਨ ਰਹੇ ਕਿ 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਨੇ 543 ਸੀਟਾਂ ਵਿਚੋਂ 303 ਸੀਟਾਂ ’ਤੇ ਜਿੱਤ ਹਾਸਲ ਕੀਤੀ ਸੀ ਜਦਕਿ ਕਾਂਗਰਸ ਪਾਰਟੀ ਨੂੰ ਸਿਰਫ਼ 52 ਸੀਟਾਂ ਹੀ ਪ੍ਰਾਪਤ ਹੋਈਆਂ ਸਨ।
Check Also
ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ
ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …