ਚੌਧਰੀ ਸੰਤੋਖ ਸਿੰਘ ਦੀ ਮੌਤ ਮਗਰੋਂ ਅੱਜ ਦੀ ਯਾਤਰਾ ਨੂੰ ਕਰ ਦਿੱਤਾ ਗਿਆ ਸੀ ਮੁਅੱਤਲ
ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਦੇ ਜਲੰਧਰ ਤੋਂ ਸੰਸਦ ਮੈਂਬਰ ਚੌਧਰੀ ਸਿੰਘ ਦੇ ਦੇਹਾਂਤ ਮਗਰੋਂ ਅੱਜ
ਰਾਹੁਲ ਗਾਂਧੀ ਵੱਲੋਂ ਸ਼ੁਰੂ ਕੀਤੀ ਗਈ ਭਾਰਤ ਜੋੜੋ ਯਾਤਰਾ ਨੂੰ 24 ਘੰਟੇ ਲਈ ਰੋਕ ਦਿੱਤਾ ਗਿਆ ਸੀ। ਪ੍ਰੰਤੂ ਭਲਕੇ ਜਲੰਧਰ ਦੇ ਖਾਲਸਾ ਕਾਲਜ ਗਰਾਊਂਡ ਤੋਂ ਬਾਅਦ ਦੁਪਹਿਰ ਇਹ ਯਾਤਰਾ ਮੁੜ ਸ਼ੁਰੂ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਜੈਰਾਮ ਰਮੇਸ਼ ਨੇ ਟਵੀਟ ਕਰਕੇ ਦਿੱਤੀ। ਉਧਰ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਕਿਹਾ ਕੱਲ੍ਹ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਚੌਧਰੀ ਸਿੰਘ ਦੇ ਅੰਤਿਮ ਸਸਕਾਰ ਮਗਰੋਂ ਭਲਕੇ ਯਾਤਰਾ ਮੁੜ ਸ਼ੁਰੂ ਕੀਤੀ ਜਾਵੇਗੀ। ਧਿਆਨ ਰਹੇ ਕਿ ਅੱਜ ਭਾਰਤ ਜੋੜੋ ਯਾਤਰਾ ਦੌਰਾਨ ਕਾਂਗਰਸੀ ਸੰਸਦ ਚੌਧਰੀ ਸੰਤੋਖ ਸਿੰਘ ਦੀ ਅਚਾਨਕ ਦਿਲ ਦੌਰਾਨ ਪੈਣ ਕਾਰਨ ਮੌਤ ਹੋ ਗਈ। ਜਿਸ ਕਾਰਨ ਕਾਂਗਰਸੀ ਆਗੂ ਰਾਹੁਲ ਗਾਂਧੀ ਨੂੰ ਅੱਜ ਦੀ ਭਾਰਤ ਜੋੜੋ ਯਾਤਰਾ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੋਡਾ ’ਚ ਕਾਂਗਰਸ, ਪੀਡੀਪੀ ਅਤੇ ਨੈਸ਼ਨਲ ਕਾਨਫਰੰਸ ’ਤੇ ਕਸਿਆ ਤੰਜ
ਕਿਹਾ : ਜੰਮੂ-ਕਸ਼ਮੀਰ ਨੂੰ ਤਿੰਨ ਖਾਨਦਾਨਾਂ ਨੇ ਮਿਲ ਕੇ ਕੀਤਾ ਹੈ ਬਰਬਾਦ ਡੋਡਾ/ਬਿਊਰੋ ਨਿਊਜ਼ : …