ਮੁੱਖ ਮੰਤਰੀ ਨੇ ਪਹਿਲੀਆਂ ਸਰਕਾਰਾਂ ’ਤੇ ਲਗਾਏ ਆਰੋਪ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੋਮਵਾਰ ਨੂੰ ਸਿਹਤ ਵਿਭਾਗ ਦੀ ਮਜ਼ਬੂਤੀ ਲਈ ਵੱਖ-ਵੱਖ ਅਹੁਦਿਆਂ ’ਤੇ ਭਰਤੀ ਹੋਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ। ਇਸ ਸਬੰਧੀ ਸਮਾਗਮ ਚੰਡੀਗੜ੍ਹ ਦੇ ਸੈਕਟਰ 35 ਵਿਚ ਸਥਿਤ ਮਿਊਂਸੀਪਲ ਭਵਨ ਵਿਚ ਆਯੋਜਿਤ ਕੀਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ 271 ਸਪੈਸ਼ਲਿਸਟ ਡਾਕਟਰ, 90 ਲੈਬ ਟੈਕਨੀਸ਼ੀਅਨਜ਼ ਅਤੇ ਚੌਥੀ ਸ਼ੇ੍ਰਣੀ ਦੇ 17 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਇਸ ਮੌਕੇ ’ਤੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੀ ਹਾਜ਼ਰ ਰਹੇ। ਮੁੱਖ ਮੰਤਰੀ ਭਗਵੰਤ ਮਾਨ ਨੇ ਨਵ ਨਿਯੁਕਤ ਕਰਮਚਾਰੀਆਂ ਨੂੰ ਸ਼ੁਭ ਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਰੋਜ਼ਗਾਰ ਮੁਹੱਈਆ ਕਰਾਉਣ ਦਾ ਵਾਅਦਾ ਕੀਤਾ ਸੀ, ਜਿਸ ਨੂੰ ਲਗਾਤਾਰ ਪੂਰਾ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਦੀਆਂ ਸਰਕਾਰਾਂ ਨੇ ਸਿਹਤ ਖੇਤਰ ਨੂੰ ਮਜ਼ਬੂਤ ਬਣਾਉਣ ਵੱਲ ਕੋਈ ਧਿਆਨ ਨਹੀਂ ਦਿੱਤਾ, ਕਿਉਂਕਿ ਪਹਿਲੀਆਂ ਸਰਕਾਰਾਂ ਦੀ ਨੀਅਤ ਸਾਫ ਨਹੀਂ ਸੀ। ਉਨ੍ਹਾਂ ਕਿਹਾ ਕਿ ਪਹਿਲਾਂ ਦੇ ਮੰਤਰੀ ਆਪਣਾ ਇਲਾਜ ਵਿਦੇਸ਼ਾਂ ਵਿਚ ਕਰਾਉਂਦੇ ਸਨ ਅਤੇ ਜਦਕਿ ਆਮ ਆਦਮੀ ਨੂੰ ਪਰੇਸ਼ਾਨ ਹੋਣਾ ਪੈਂਦਾ ਸੀ। ਧਿਆਨ ਰਹੇ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਨੇ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਕੋਲੋਂ ਸਿਹਤ ਵਿਭਾਗ ਦੀ ਜ਼ਿੰਮੇਵਾਰੀ ਵਾਪਸ ਲੈ ਲਈ ਸੀ ਅਤੇ ਹੁਣ ਸਿਹਤ ਵਿਭਾਗ ਨੂੰ ਮਜ਼ਬੂਤ ਬਣਾਉਣ ਦੀ ਜ਼ਿੰਮੇਵਾਰੀ ਡਾ. ਬਲਬੀਰ ਸਿੰਘ ਨੂੰ ਸੌਂਪੀ ਗਈ ਹੈ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …