Breaking News
Home / ਭਾਰਤ / ਕੇਜਰੀਵਾਲ ਨੇ ਵਿਧਾਇਕਾਂ ਨਾਲ ਮਿਲ ਕੇ ਐਲ.ਜੀ. ਖਿਲਾਫ ਕੀਤਾ ਰੋਸ ਮਾਰਚ

ਕੇਜਰੀਵਾਲ ਨੇ ਵਿਧਾਇਕਾਂ ਨਾਲ ਮਿਲ ਕੇ ਐਲ.ਜੀ. ਖਿਲਾਫ ਕੀਤਾ ਰੋਸ ਮਾਰਚ

ਦਿੱਲੀ ਵਿਧਾਨ ਸਭਾ ’ਚ ਵੀ ਜ਼ੋਰਦਾਰ ਹੰਗਾਮਾ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨਾਲ ਮਿਲ ਕੇ ਐਲ.ਜੀ. ਵੀਕੇ ਸਕਸੈਨਾ ਵਿਰੁੱਧ ਰੋਸ ਮਾਰਚ ਕੱਢਿਆ ਅਤੇ ਲਗਾਤਾਰ ਮੰਤਰੀਆਂ ਤੇ ਵਿਧਾਇਕਾਂ ਖਿਲਾਫ਼ ਰਚੀਆਂ ਜਾ ਰਹੀਆਂ ਸਾਜਿਸ਼ਾਂ ਦੀ ਨਿੰਦਾ ਵੀ ਕੀਤੀ। ਇਸਦੇ ਨਾਲ ਹੀ ਕੇਜਰੀਵਾਲ ਨੇ ਆਰੋਪ ਲਗਾਇਆ ਕਿ, ਐਲ ਜੀ ਭਾਜਪਾ ਦੀ ਸ਼ਹਿ ’ਤੇ ਲਗਾਤਾਰ ਦਿੱਲੀ ਵਿਚ ਕੀਤੇ ਜਾ ਰਹੇ ਵਿਕਾਸ ਕਾਰਜਾਂ ’ਚ ਬੇਵਜ੍ਹਾ ਦਖ਼ਲ ਦੇ ਕੇ, ਲੋਕ ਮੁੱਦਿਆਂ ਨੂੰ ਖਤਮ ਕਰ ਰਹੇ ਹਨ। ਇਸ ਰੋਸ ਮਾਰਚ ਵਿਚ ਦਿੱਲੀ ਦੇ ਉਪ ਮੁੱਖ ਮੰਤਰੀ ਮੁਨੀਸ਼ ਸਿਸੋਦੀਆ ਵੀ ਸ਼ਾਮਲ ਰਹੇ। ਇਸੇ ਦੌਰਾਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਐਲ.ਜੀ. ਨੇ ਟੀਚਰਜ਼ ਨੂੰ ਫਿਨਲੈਂਡ ਜਾਣ ਤੋਂ ਰੋਕ ਦਿੱਤਾ ਅਤੇ ਮੁਹੱਲਾ ਕਲੀਨਿਕ ਦੇ ਪੈਸੇ ਵੀ ਰੋਕੇ ਹਨ। ਕੇਜਰੀਵਾਲ ਨੇ ਕਿਹਾ ਕਿ ਐਲ.ਜੀ. ਕੋਲ ਸੁਤੰਤਰ ਫੈਸਲਾ ਲੈਣ ਦਾ ਕੋਈ ਅਧਿਕਾਰ ਨਹੀਂ ਹੈ। ਇਸ ਤੋਂ ਪਹਿਲਾਂ ਦਿੱਲੀ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦਾ ਪਹਿਲਾ ਦਿਨ ਵੀ ਅੱਜ ਹੰਗਾਮਿਆਂ ਭਰਪੂਰ ਰਿਹਾ। ਇਜਲਾਸ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਹੀ ਦਿੱਲੀ ਦੇ ਭਾਜਪਾ ਵਿਧਾਇਕ ਆਕਸੀਜਨ ਦੇ ਸਿਲੰਡਰ ਲੈ ਕੇ ਪਹੁੰਚ ਗਏ। ਸਦਨ ਵਿਚ ਭਾਜਪਾ ਅਤੇ ‘ਆਪ’ ਦੇ ਵਿਧਾਇਕਾਂ ਨੇ ਇਕ ਦੂਜੇ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਤੋਂ ਬਾਅਦ ਸਦਨ ਦੀ ਕਾਰਵਾਈ ਕੱਲ੍ਹ ਤੱਕ ਰੋਕ ਦਿੱਤੀ ਗਈ।

 

Check Also

ਚੀਨ ਭਾਰਤ ਦਾ ਦੁਸ਼ਮਣ ਨਹੀਂ, ਸਾਨੂੰ ਕਰਨਾ ਚਾਹੀਦਾ ਮਿਲ ਕੇ ਕੰਮ : ਸੈਮ ਪਿਤਰੋਦਾ

ਨਵੀਂ ਦਿੱਲੀ/ਬਿਊਰੋ ਨਿਊਜ਼ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਅਤੇ ਰਾਹੁਲ ਗਾਂਧੀ ਦੇ ਕਰੀਬੀ ਸੈਮ ਪਿਤਰੋਦਾ …