Breaking News
Home / ਪੰਜਾਬ / ਪੰਜਾਬ ਯੂਨੀਵਰਸਿਟੀ ਦੇ ਵੀਸੀ ਪ੍ਰੋ. ਰਾਜ ਕੁਮਾਰ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

ਪੰਜਾਬ ਯੂਨੀਵਰਸਿਟੀ ਦੇ ਵੀਸੀ ਪ੍ਰੋ. ਰਾਜ ਕੁਮਾਰ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

ਰੇਣੂ ਵਿੱਜ ਨੂੰ ਕਾਰਜਕਾਰੀ ਵਾਈਸ ਚਾਂਸਲਰ ਲਗਾਇਆ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਰਾਜ ਕੁਮਾਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਯੂਨੀਵਰਸਿਟੀ ਦੇ ਚਾਂਸਲਰ ਜਗਦੀਪ ਧਨਖੜ ਨੇ ਪ੍ਰੋ. ਰਾਜ ਕੁਮਾਰ ਦਾ ਅਸਤੀਫਾ ਮਨਜੂਰ ਵੀ ਕਰ ਲਿਆ ਹੈ। ਉਨ੍ਹਾਂ ਦੀ ਥਾਂ ’ਤੇ ਹੁਣ ਡਾ. ਰੇਣੂ ਵਿੱਜ ਨੂੰ ਕਾਰਜਕਾਰੀ ਵਾਈਸ ਚਾਂਸਲਰ ਬਣਾਇਆ ਗਿਆ। ਦੱਸਣਯੋਗ ਹੈ ਕਿ ਪੋ੍ਰ. ਰਾਜ ਕੁਮਾਰ ਦੀ ਪੰਜਾਬ ਯੂਨੀਵਰਸਿਟੀ ’ਚ ਵਾਈਸ ਚਾਂਸਲਰ ਦੇ ਤੌਰ ’ਤੇ ਸਾਲ 2018 ਵਿਚ ਨਿਯੁਕਤੀ ਹੋਈ ਸੀ। ਇਸ ਤੋਂ ਬਾਅਦ ਸਾਲ 2021 ਵਿਚ ਉਨ੍ਹਾਂ ਨੂੰ ਐਕਸਟੈਨਸ਼ਨ ਦਿੱਤੀ ਗਈ ਸੀ। ਉਨ੍ਹਾਂ ਦਾ ਅਜੇ ਕਰੀਬ ਡੇਢ ਸਾਲ ਦਾ ਕਾਰਜਕਾਲ ਬਚਿਆ ਹੋਇਆ ਸੀ। ਇਸ ਦੌਰਾਨ ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਜਾਣਕਾਰੀ ਮੁਤਾਬਕ 10 ਜਨਵਰੀ ਨੂੰ ਪ੍ਰੋ. ਰਾਜ ਕੁਮਾਰ ਨੇ ਅਸਤੀਫਾ ਸੌਂਪਿਆ, ਜਿਸ ਨੂੰ ਚਾਂਸਲਰ ਨੇ ਮਨਜੂਰ ਕਰ ਲਿਆ। ਮੀਡੀਆ ਰਿਪੋਰਟਾਂ ਮੁਤਾਬਕ ਪ੍ਰੋ. ਰਾਜ ਕੁਮਾਰ ਦਾ ਨਾਮ ਕਈ ਵਿਵਾਦਾਂ ਨਾਲ ਵੀ ਜੁੜ ਗਿਆ ਸੀ। ਪਿਛਲੇ ਸਾਲ ਦਸੰਬਰ ਮਹੀਨੇ ਪੰਜਾਬ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ ਵਲੋਂ ਯੂਨੀਵਰਸਿਟੀ ਵਿਚ ਕਥਿਤ ਭਿ੍ਰਸ਼ਟਾਚਾਰ ਨੂੰ ਲੈ ਕੇ ਚਾਂਸਲਰ ਨੂੰ ਵੀ ਲਿਖਿਆ ਗਿਆ ਸੀ। ਪ੍ਰੋ. ਰਾਜ ਕੁਮਾਰ ’ਤੇ ਇਹ ਵੀ ਆਰੋਪ ਲੱਗੇ ਸਨ ਕਿ ਯੂਨੀਵਰਸਿਟੀ ਵਿਚ ਕਈ ਅਹਿਮ ਅਹੁਦਿਆਂ ’ਤੇ ਤਾਨਾਸ਼ਾਹੀ ਤਰੀਕੇ ਨਾਲ ਨਿਯੁਕਤੀਆਂ ਹੋਈਆਂ। ਇਸੇ ਦੌਰਾਨ ਯੂਨੀਵਰਸਿਟੀ ਵਿਚ ‘ਗਿਫਟ ਕਲਚਰ’ ਨੂੰ ਲੈ ਕੇ ਵੀ ਸਵਾਲ ਉਠਾਏ ਗਏ ਸਨ।

 

Check Also

ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ

ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …