-0.8 C
Toronto
Thursday, December 4, 2025
spot_img
Homeਪੰਜਾਬਅਕਾਲੀ ਦਲ-ਬਸਪਾ ਚੋਣ ਗਠਜੋੜ ਕਾਇਮ ਰਹੇਗਾ

ਅਕਾਲੀ ਦਲ-ਬਸਪਾ ਚੋਣ ਗਠਜੋੜ ਕਾਇਮ ਰਹੇਗਾ

ਦਲਜੀਤ ਸਿੰਘ ਚੀਮਾ ਨੇ ਕਿਹਾ ਮਿਲ ਕੇ ਲੜਾਂਗੇ 2024 ਦੀਆਂ ਲੋਕ ਸਭਾ ਚੋਣਾਂ
ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਨੇ ਸਪੱਸ਼ਟ ਕੀਤਾ ਹੈ ਕਿ ਉਹ 2024 ਦੀਆਂ ਲੋਕ ਸਭਾ ਚੋਣਾਂ ਆਪਣੀ ਭਾਈਵਾਲ ਬਹੁਜਨ ਸਮਾਜ ਪਾਰਟੀ (ਬਸਪਾ) ਨਾਲ ਮਿਲ ਕੇ ਹੀ ਲੜੇਗਾ। ਇਹ ਜਾਣਕਾਰੀ ਪਾਰਟੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਦੀ ਤਰ੍ਹਾਂ ਲੋਕ ਸਭਾ ’ਚ ਵੀ ਅਕਾਲੀ ਦਲ ਅਤੇ ਬਸਪਾ ਦਾ ਗਠਜੋੜ ਬਰਕਰਾਰ ਰਹੇਗਾ। ਸਿਆਸੀ ਹਲਕਿਆਂ ਵਿਚ ਇਹ ਵੀ ਚਰਚਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਾ ਗਠਜੋੜ ਫਿਰ ਤੋਂ ਹੋ ਸਕਦਾ ਹੈ, ਇਸ ਨੂੰ ਲੈ ਕੇ ਚਰਚਾਵਾਂ ਹਮੇਸ਼ਾ ਹੀ ਗਰਮ ਰਹੀਆਂ ਹਨ। ਹਾਲਾਂਕਿ ਦੋਵਾਂ ਪਾਰਟੀਆਂ ਨੇ ਵਾਰ-ਵਾਰ ਇਸ ਗੱਲ ਤੋਂ ਇਨਕਾਰ ਕੀਤਾ ਹੈ ਕਿ ਗਠਜੋੜ ਨਹੀਂ ਹੋਵੇਗਾ। ਖਾਸ ਗੱਲ ਇਹ ਹੈ ਕਿ ਨਾ ਤਾਂ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਅਤੇ ਨਾ ਹੀ ਸੁਖਬੀਰ ਬਾਦਲ ਨੇ ਅਕਾਲੀ-ਭਾਜਪਾ ਗਠਜੋੜ ਤੋਂ ਇਨਕਾਰ ਕੀਤਾ ਹੈ। ਇਸ ਦੌਰਾਨ ਡਾਕਟਰ ਦਲਜੀਤ ਸਿੰਘ ਚੀਮਾ ਨੇ ਸਪੱਸ਼ਟ ਕੀਤਾ ਹੈ ਕਿ ਲੋਕ ਸਭਾ ਚੋਣਾਂ ਵਿੱਚ ਅਕਾਲੀ-ਬਸਪਾ ਗਠਜੋੜ ਬਰਕਰਾਰ ਰਹੇਗਾ। ਗਠਜੋੜ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਲੜੀਆਂ ਸਨ। ਬਹੁਜਨ ਸਮਾਜ ਪਾਰਟੀ ਦਾ ਖਾਤਾ ਵੀ ਦੋ ਦਹਾਕਿਆਂ ਬਾਅਦ ਪੰਜਾਬ ਵਿਚ ਖੁੱਲ੍ਹਿਆ, ਪਰ ਸ਼੍ਰੋਮਣੀ ਅਕਾਲੀ ਦਲ ਸਿਰਫ਼ ਤਿੰਨ ਸੀਟਾਂ ’ਤੇ ਹੀ ਸਿਮਟ ਗਿਆ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਅਕਾਲੀ ਦਲ ਦੇ ਸਾਰੇ ਦਿੱਗਜਾਂ ਨੂੰ ਚੋਣਾਂ ’ਚ ਹਾਰ ਦਾ ਸਾਹਮਣਾ ਕਰਨਾ ਪਿਆ। ਹੋਰ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ ਕਿ ਕਿਹੜੀ ਸਿਆਸੀ ਪਾਰਟੀ ਦਾ ਕਿਸ ਸਿਆਸੀ ਪਾਰਟੀ ਨਾਲ ਚੋਣ ਗਠਜੋੜ ਹੁੰਦਾ ਹੈ।

 

RELATED ARTICLES
POPULAR POSTS