ਬੀਜਾਂ ਅਤੇ ਖਾਦਾਂ ਬਾਰੇ ਮਿਲੇਗੀ ਸਟੀਕ ਜਾਣਕਾਰੀ
ਚੰਡੀਗੜ੍ਹ/ਬਿਊਰੋ ਨਿਊਜ਼
ਨਕਲੀ ਬੀਜਾਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਨੇ ‘ਬੀਜ’ ਐਪ ਲਾਂਚ ਕਰ ਦਿੱਤੀ ਹੈ। ਪੰਜਾਬ ’ਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਵਿਚ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਚੰਡੀਗੜ੍ਹ ’ਚ ਐਪ ਲਾਂਚ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਦੇ ਸਹਿਯੋਗ ਨਾਲ ਇਹ ਐਪ ਲਾਂਚ ਕੀਤੀ ਗਈ ਹੈ। ਇਸ ਐਪ ਨਾਲ ਕਿਸਾਨਾਂ ਨੂੰ ਬੀਜ ਤੇ ਖਾਦਾਂ ਬਾਰੇ ਸਹੀ ਜਾਣਕਾਰੀ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਨਕਲੀ ਬੀਜਾਂ ’ਤੇ ਨਕੇਲ ਕੱਸੀ ਜਾ ਸਕੇਗੀ। ਇਸ ਦੌਰਾਨ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਹੁਣ ਕਿਸੇ ਵੀ ਕਿਸਾਨ ਦੀ ਫਸਲ ਦਾ ਨਕਲੀ ਬੀਜ ਕਾਰਨ ਨੁਕਸਾਨ ਨਹੀਂ ਹੋਵੇਗਾ ਅਤੇ ਇਸੇ ਲਈ ਹੀ ਇਕ ਐਪ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਵਿਚ ਉਹੀ ਫਸਲ ਬੀਜਾਂਗੇ, ਜੋ ਪੰਜਾਬ ਅਤੇ ਸਰਕਾਰ ਦੇ ਹਿੱਤ ਵਿਚ ਹੋਵੇਗੀ। ਧਾਲੀਵਾਲ ਹੋਰਾਂ ਕਿਹਾ ਕਿ 31 ਮਾਰਚ ਤੱਕ ਪੰਜਾਬ ’ਚ ਖੇਤੀਬਾੜੀ ਨੀਤੀ ਬਣ ਜਾਵੇਗੀ ਅਤੇ ਇਸਦੇ ਲਈ 11 ਮੈਂਬਰੀ ਕਮੇਟੀ ਤਿਆਰ ਕੀਤੀ ਗਈ ਹੈ। ਮੰਤਰੀ ਧਾਲੀਵਾਲ ਨੇ ਕਿਹਾ ਕਿ ਆਉਂਦੀ 12 ਫਰਵਰੀ ਨੂੰ ਪੰਜਾਬ ਸਰਕਾਰ ਕਿਸਾਨ ਮਿਲਣੀ ਸਮਾਰੋਹ ਕਰਵਾ ਰਹੀ ਹੈ, ਜੋ ਕਿ ਲੁਧਿਆਣਾ ਵਿਖੇ ਹੋਵੇਗਾ। ਉਨ੍ਹਾਂ ਕਿਹਾ ਕਿ ਜਦੋਂ ਸਾਨੂੰ ਪਤਾ ਲੱਗੇਗਾ ਕਿ ਕੋਈ ਏਜੰਸੀ ਜਾਂ ਵਿਅਕਤੀ ਨਕਲੀ ਬੀਜ ਵੇਚ ਰਿਹਾ ਹੈ ਤਾਂ ਅਸੀਂ ਉਸ ਖਿਲਾਫ ਕਾਨੂੰਨੀ ਕਾਰਵਾਈ ਕਰਾਂਗੇ।
Check Also
ਚੋਣ ਕਮਿਸ਼ਨ ਨੇ ਗਿੱਦੜਬਾਹਾ ’ਚ 24 ਪਿੰਡਾਂ ਦੀਆਂ ਪੰਚਾਇਤੀ ਚੋਣਾਂ ਕੀਤੀਆਂ ਰੱਦ
ਸ਼ੋ੍ਰਮਣੀ ਅਕਾਲੀ ਦਲ ਦੀ ਸ਼ਿਕਾਇਤ ’ਤੇ ਚੋਣ ਕਮਿਸ਼ਨ ਨੇ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ …