Breaking News
Home / ਪੰਜਾਬ / ਭਾਜਪਾ ਦੇ ਅਨੂਪ ਗੁਪਤਾ ਬਣੇ ਚੰਡੀਗੜ੍ਹ ਦੇ ਨਵੇਂ ਮੇਅਰ

ਭਾਜਪਾ ਦੇ ਅਨੂਪ ਗੁਪਤਾ ਬਣੇ ਚੰਡੀਗੜ੍ਹ ਦੇ ਨਵੇਂ ਮੇਅਰ

ਸੰਸਦ ਮੈਂਬਰ ਕਿਰਨ ਖੇਰ ਦੀ ਵੋਟ ਨੇ ‘ਆਪ’ ਉਮੀਦਵਾਰ ਜਸਬੀਰ ਲਾਡੀ ਨੂੰ ਹਰਾਇਆ
ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ ਦੇ ਅਨੂਪ ਗੁਪਤਾ ਚੰਡੀਗੜ੍ਹ ਨਗਰ ਨਿਗਮ ਦੇ ਨਵੇਂ ਮੇਅਰ ਬਣ ਗਏ ਹਨ। ਮੇਅਰ ਦੇ ਅਹੁਦੇ ਲਈ ਅੱਜ ਹੋਈ ਵੋਟਿੰਗ ਦੌਰਾਨ ਅਨੂਪ ਗੁਪਤਾ ਨੇ ਆਮ ਆਦਮੀ ਪਾਰਟੀ ਦੇ ਜਸਬੀਰ ਲਾਡੀ ਨੂੰ ਹਰਾਇਆ। ਵੋਟਿੰਗ ਦੌਰਾਨ ਭਾਜਪਾ ਨੂੰ ਕੁੱਲ 15 ਵੋਟ ਮਿਲੇ ਜਿਨ੍ਹਾਂ ਵਿਚ ਇਕ ਵੋਟ ਸੰਸਦ ਮੈਂਬਰ ਕਿਰਨ ਖੇਰ ਦੀ ਵੀ ਸ਼ਾਮਲ ਹੈ ਜਦਕਿ ਆਮ ਆਦਮੀ ਪਾਰਟੀ ਨੂੰ 14 ਵੋਟ ਹੀ ਮਿਲੇ। ਇਸ ਦੌਰਾਨ ਕੋਈ ਕਰਾਸ ਵੋਟਿੰਗ ਨਹੀਂ ਹੋਈ ਜਦਕਿ ਵੋਟਿੰਗ ਦੌਰਾਨ ਕਾਂਗਰਸ ਪਾਰਟੀ ਅਤੇ ਸ਼ੋ੍ਰਮਣੀ ਅਕਾਲੀ ਦਲ ਗੈਰ ਹਾਜ਼ਰ ਰਹੇ। ਇਸ ਤੋਂ ਪਹਿਲਾਂ ਹਾਊਸ ’ਚ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਨੇ ਨੌਮੀਨੇਟਿਡ ਕੌਂਸਲਰ ਦੇ ਬੈਠਣ ਨੂੰ ਲੈ ਕੇ ਸਵਾਲ ਚੁੱਕਿਆ ਅਤੇ ਕਿਹਾ ਕਿ ਉਨ੍ਹਾਂ ਨੂੰ ਵੋਟਿੰਗ ਦਾ ਅਧਿਕਾਰ ਨਹੀਂ ਹੈ। ਇਸ ’ਤੇ ਸੰਸਦ ਮੈਂਬਰ ਕਿਰਨ ਖੇਰ ਨੇ ਕਿਹਾ ਕਿ ਉਹ ਵੀ ਹਾਊਸ ਦਾ ਹਿੱਸਾ ਹਨ ਅਤੇ ਉਨ੍ਹਾਂ ਨੂੰ ਵੋਟ ਪਾਉਣ ਦਾ ਅਧਿਕਾਰ ਹੈ। ਧਿਆਨ ਰਹੇ ਕਿ 2016 ਤੋਂ ਬਾਅਦ ਚੰਡੀਗੜ੍ਹ ’ਚ ਲਗਾਤਾਰ ਭਾਜਪਾ ਦਾ ਹੀ ਮੇਅਰ ਬਣਦਾ ਆ ਰਿਹਾ ਹੈ।

 

Check Also

ਪੰਜਾਬ ਪੁਲਿਸ ਦੇ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ

ਕਿਹਾ : ਸਿਹਤ ਠੀਕ ਨਾ ਹੋਣ ਕਰਕੇ ਲਈ ਹੈ ਵੀਆਰਐਸ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ …