Breaking News
Home / ਭਾਰਤ / ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ਼ਾਹਬਾਜ਼ ਸ਼ਰੀਫ਼ ਨੇ ਗੱਲਬਾਤ ਦੀ ਕੀਤੀ ਪੇਸ਼ਕਸ਼

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ਼ਾਹਬਾਜ਼ ਸ਼ਰੀਫ਼ ਨੇ ਗੱਲਬਾਤ ਦੀ ਕੀਤੀ ਪੇਸ਼ਕਸ਼

ਕਿਹਾ : ਆਓ ਟੇਬਲ ’ਤੇ ਬੈਠ ਕੇ ਕਸ਼ਮੀਰ ਵਰਗੇ ਮਸਲਿਆਂ ’ਤੇ ਕਰੀਏ ਗੱਲਬਾਤ
ਨਵੀਂ ਦਿੱਲੀ/ਬਿਊਰੋ ਨਿਊਜ਼ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੈਸੇਜ ਭੇਜ ਕੇ ਗੱਲਬਾਤ ਦੀ ਪੇਸ਼ਕਸ਼ ਕੀਤੀ ਹੈ। ਸ਼ਾਹਬਾਜ਼ ਸ਼ਰੀਫ਼ ਨੇ ਕਿਹਾ ਕਿ ਭਾਰਤੀ ਲੀਡਰਸ਼ਿਪ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੇਰਾ ਸੰਦੇਸ਼ ਹੈ ਕਿ ਆਓ ਟੇਬਲ ’ਤੇ ਬੈਠੀਏ ਅਤੇ ਕਸ਼ਮੀਰ ਵਰਗੇ ਮਸਲਿਆਂ ਨੂੰ ਹੱਲ ਕਰਨ ਲਈ ਗੰਭੀਰਤਾ ਨਾਲ ਗੱਲਬਾਤ ਕਰੀਏ। ਸ਼ਾਹਬਾਜ਼ ਸ਼ਰੀਫ਼ ਨੇ ਇਕ ਟੀਵੀ ਚੈਨਲ ਨੂੰ ਦਿੱਤੀ ਇੰਟਰਵਿਊ ਦੌਰਾਨ ਇਹ ਗੱਲ ਆਖੀ ਹੈ। ਪਾਕਿਸਤਾਨੀ ਪ੍ਰਧਾਨ ਮੰਤਰੀ ਦਾ ਇਹ ਬਿਆਨ ਉਸ ਸਮੇਂ ਸਾਹਮਣੇ ਆਇਆ ਹੈ ਜਦੋਂ ਪਾਕਿਸਤਾਨ ਬੇਰੁਜ਼ਗਾਰੀ ਅਤੇ ਮਹਿੰਗਾਈ ਨਾਲ ਜੂਝ ਰਿਹਾ ਹੈ। ਪਾਕਿਸਤਾਨ ’ਚ ਖਾਣ-ਪੀਣ ਦੀਆਂ ਚੀਜ਼ਾਂ ਸਮੇਤ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵੀ ਅਸਮਾਨ ਛੂਹ ਰਹੀਆਂ ਹਨ। ਸ਼ਾਹਬਾਜ਼ ਸ਼ਰੀਫ਼ ਨੇ ਕਿਹਾ ਕਿ ਅਸੀਂ ਦੇਸ਼ ਵਿਚੋਂ ਗਰੀਬੀ ਖਤਮ ਕਰਨਾ ਚਾਹੁੰਦੇ ਹਾਂ, ਸਾਨੂੰ ਖੁਸ਼ਹਾਲੀ ਅਤੇ ਤਰੱਕੀ ਚਾਹੀਦੀ ਹੈ। ਅਸੀਂ ਆਪਣੇ ਲੋਕਾਂ ਨੂੰ ਸਿੱਖਿਆ, ਸਿਹਤ ਅਤੇ ਰੁਜ਼ਗਾਰ ਦੇਣਾ ਚਾਹੁੰਦੇ ਹਾਂ। ਅਸੀਂ ਆਪਣੇ ਸਾਧਨਾਂ ਨੂੰ ਬੰਬ ਅਤੇ ਗੋਲਾ-ਬਾਰੂਦ ’ਤੇ ਬਰਬਾਦ ਨਹੀਂ ਕਰਨਾ ਚਾਹੁੰਦੇ। ਉਨ੍ਹਾਂ ਕਿਹਾ ਕਿ ਮੈਂ ਇਹੀ ਸੁਨੇਹਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਦੇਣਾ ਚਾਹੁੰਦਾ ਹਾਂ। ਅਸੀਂ ਦੋਵੇਂ ਦੇਸ਼ ਨਿਊਕਲੀਅਰ ਪਾਵਰ ਹਾਂ ਅਤੇ ਪੂਰੀ ਤਰ੍ਹਾਂ ਨਾਲ ਹਥਿਆਰਾਂ ਨਾਲ ਲੈਸ ਹਾਂ, ਪ੍ਰਮਾਤਮਾ ਨਾ ਕਰੇ ਕਿ ਹੁਣ ਕੋਈ ਜੰਗ ਹੋਵੇ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਪਾਕਿਸਤਾਨੀ ਮੀਡੀਆ ਨੇ ਰੱਜ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ਼ ਕੀਤੀ ਸੀ।

Check Also

ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ

ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …