ਕਈ ਸੀਨੀਅਰ ਆਗੂ ਕਾਂਗਰਸ ‘ਚ ਹੋਏ ਸ਼ਾਮਲ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਸ੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਇਨ੍ਹਾਂ ਦੋਵਾਂ ਪਾਰਟੀਆਂ ਦੇ ਕਈ ਸੀਨੀਅਰ ਆਗੂ ਅੱਜ ਚੰਡੀਗੜ੍ਹ ‘ਚ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਅਕਾਲੀ ਦਲ ਦੀ ਸਿਆਸੀ ਮਾਮਲਿਆਂ ਸਬੰਧੀ ਕਮੇਟੀ ਤੋਂ ਅਸਤੀਫਾ ਦੇਣ ਤੋਂ ਬਾਅਦ ਸਾਬਕਾ ਮੈਂਬਰ ਰਾਜ ਸਭਾ ਵਰਿੰਦਰ ਸਿੰਘ ਬਾਜਵਾ ਵੀ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ ਹਨ।ਵਰਿੰਦਰ ਸਿੰਘ ਬਾਜਵਾ ਦੇ ਨਾਲ ਹੀ ਪਟਿਆਲਾ ਤੋਂ ਅਕਾਲੀ ਦਲ ਵਿਚ ਸ਼ਾਮਲ ਹੋਏ ਕਬੀਰ ਦਾਸ ਦੇ ਭਰਾ ਰਾਮ ਪ੍ਰਕਾਸ਼ ਵੀ ਕਾਂਗਰਸ ‘ਚ ਸ਼ਾਮਲ ਹੋ ਗਏ ਹਨ। ਇਸੇ ਤਰ੍ਹਾਂ ਸ੍ਰੀ ਹਰਗੋਬਿੰਦਪੁਰ ਦੇ ਆਮ ਆਦਮੀ ਪਾਰਟੀ ਕਨਵੀਨਰ ਸਮੇਤ ਕਈ ਸੀਨੀਅਰ ਪਾਰਟੀ ਆਗੂ ਕੈਪਟਨ ਅਮਰਿੰਦਰ ਸਿੰਘ ਦੀ ਮੌਜ਼ੂਦਗੀ ਹੇਠ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਕਾਂਗਰਸ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੀ ਹਾਜ਼ਰ ਸੀ।ઠਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਸਾਰੇ ਸਾਥੀਆਂ ਦਾ ਧੰਨਵਾਦ ਕੀਤਾ ਹੈ ਅਤੇ ਕਿਹਾ ਕਿ ਇਨ੍ਹਾਂ ਨੂੰ ਪਾਰਟੀ ਵਿਚ ਬਣਦਾ ਸਨਮਾਨ ਦਿੱਤਾ ਜਾਵੇਗਾ।