2.2 C
Toronto
Saturday, April 11, 2026
spot_img
Homeਪੰਜਾਬਭਾਜਪਾ ’ਚ ਸ਼ਾਮਲ ਹੋਣ ਤੋਂ ਪਹਿਲਾਂ ਮਨਪ੍ਰੀਤ ਬਾਦਲ ਨੇ ਨਵਜੋਤ ਸਿੱਧੂ ਨਾਲ...

ਭਾਜਪਾ ’ਚ ਸ਼ਾਮਲ ਹੋਣ ਤੋਂ ਪਹਿਲਾਂ ਮਨਪ੍ਰੀਤ ਬਾਦਲ ਨੇ ਨਵਜੋਤ ਸਿੱਧੂ ਨਾਲ ਕੀਤੀ ਸੀ ਮੁਲਾਕਾਤ

26 ਜਨਵਰੀ ਨੂੰ ਨਵਜੋਤ ਸਿੱਧੂ ਦੀ ਹੋ ਸਕਦੀ ਹੈ ਜੇਲ੍ਹ ’ਚੋਂ ਰਿਹਾਈ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਕਾਂਗਰਸ ਛੱਡ ਕੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਚੁੱਕੇ ਹਨ। ਭਾਜਪਾ ਵਿਚ ਸ਼ਾਮਲ ਹੋਣ ਤੋਂ ਪਹਿਲਾਂ ਮਨਪ੍ਰੀਤ ਬਾਦਲ ਨੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਪਟਿਆਲਾ ਜੇਲ੍ਹ ਵਿਚ ਮੁਲਾਕਾਤ ਕੀਤੀ ਸੀ। ਨਵਜੋਤ ਸਿੱਧੂ ਨੂੰ ਰੋਡ ਰੇਜ਼ ਦੇ ਮਾਮਲੇ ਵਿਚ ਇਕ ਸਾਲ ਦੀ ਸਜ਼ਾ ਹੋਈ ਸੀ, ਉਹ ਪਟਿਆਲਾ ਦੀ ਕੇਂਦਰੀ ਜੇਲ੍ਹ ਵਿਚ ਬੰਦ ਹਨ। ਇਹ ਵੀ ਚਰਚਾ ਹੈ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਵਾਲੇ ਦਿਨ ਨਵਜੋਤ ਸਿੱਧੂ ਦੀ ਜੇਲ੍ਹ ਵਿਚੋਂ ਰਿਹਾਈ ਵੀ ਹੋ ਸਕਦੀ ਹੈ। ਹੁਣ ਜਦੋਂ ਮਨਪ੍ਰੀਤ ਬਾਦਲ ਭਾਜਪਾ ਵਿਚ ਸ਼ਾਮਲ ਹੋ ਚੁੱਕੇ ਹਨ ਤਾਂ ਪੰਜਾਬ ਦੀ ਜਨਤਾ ਦੀਆਂ ਨਿਗਾਹਾਂ ਨਵਜੋਤ ਸਿੱਧੂ ਵੱਲ ਟਿਕ ਗਈਆਂ ਹਨ ਅਤੇ ਸਿਆਸੀ ਹਲਕਿਆਂ ਵਿਚ ਕਈ ਤਰ੍ਹਾਂ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਹਨ। ਚਰਚਾ ਚੱਲ ਰਹੀ ਹੈ ਕਿ ਨਵਜੋਤ ਸਿੱਧੂ ਜੇਲ੍ਹ ਵਿਚੋਂ ਬਾਹਰ ਆ ਕੇ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ ਜਾਂ ਫਿਰ ਕੁਝ ਹੋਰ ਸੋਚੀ ਬੈਠੇ ਹਨ। ਹਾਲਾਂਕਿ ਰਾਹੁਲ ਗਾਂਧੀ ਇਹ ਸੰਕੇਤ ਦੇ ਚੁੱਕੇ ਹਨ ਕਿ ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ’ਚ ਵੱਡੀ ਜ਼ਿੰਮੇਵਾਰੀ ਦਿੱਤੀ ਜਾਵੇਗੀ। ਧਿਆਨ ਰਹੇ ਕਿ ਪੰਜਾਬ ਕਾਂਗਰਸ ਦੇ ਕਈ ਸੀਨੀਅਰ ਆਗੂ ਪਹਿਲਾਂ ਹੀ ਭਾਜਪਾ ਵਿਚ ਸ਼ਾਮਲ ਹੋ ਚੁੱਕੇ ਹਨ, ਜਿਨ੍ਹਾਂ ਵਿਚ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ, ਬਲਬੀਰ ਸਿੰਘ ਸਿੱਧੂ ਅਤੇ ਰਾਜ ਕੁਮਾਰ ਵੇਰਕਾ ਦਾ ਨਾਮ ਸ਼ਾਮਲ ਹੈ। ਇਸੇ ਦੌਰਾਨ ਪਟਿਆਲਾ ਤੋਂ ਕਾਂਗਰਸ ਪਾਰਟੀ ਦੀ ਸੰਸਦ ਮੈਂਬਰ ਪਰਨੀਤ ਕੌਰ ਨੇ ਵੀ ਕਾਂਗਰਸ ਦੀ ਭਾਰਤ ਜੋੜੋ ਯਾਤਰਾ ਤੋਂ ਦੂਰੀ ਬਣਾਈ ਰੱਖੀ ਹੈ।

RELATED ARTICLES
POPULAR POSTS